ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੁਲੀਸ ਕਾਰਵਾਈ ਦੇ ਭਰੋਸੇ ਮਗਰੋਂ ਨੌਜਵਾਨ ਦਾ ਸਸਕਾਰ

11:33 AM Jun 16, 2024 IST

ਨਿੱਜੀ ਪੱਤਰ ਪ੍ਰੇਰਕ
ਜਗਰਾਉਂ, 15 ਜੂਨ
ਦਸ ਦਿਨ ਪਹਿਲਾਂ ਬਾਜ਼ਾਰ ਵਿਚ ਪੈਟਰੋਲ ਛਿੜਕ ਕੇ ਅਗਨ ਭੇਟ ਕੀਤੇ ਨੌਜਵਾਨ ਦੀ ਦਸ ਦਿਨ ਬਾਅਦ ਹਸਪਤਾਲ ’ਚ ਇਲਾਜ ਦੌਰਾਨ ਹੋਈ ਮੌਤ ਕਾਰਨ ਰੋਹ ’ਚ ਆਏ ਲੋਕਾਂ ਵਲੋਂ ਲਾਸ਼ ਸੜਕ ’ਤੇ ਰੱਖ ਕੇ ਲਾਇਆ ਧਰਨਾ ਬੀਤੀ ਦੇਰ ਸ਼ਾਮ ਚੁੱਕ ਲਿਆ ਗਿਆ। ਜਗਰਾਉਂ-ਰਾਏਕੋਟ ਮੁੱਖ ਮਾਰਗ ’ਤੇ ਲੱਗੇ ਇਸ ਧਰਨੇ ’ਤੇ ਪੁਲੀਸ ਅਧਿਕਾਰੀ ਪੁੱਜੇ। ਉਨ੍ਹਾਂ ਇਕ ਹਫ਼ਤੇ ਅੰਦਰ ਰਹਿੰਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਕਾਰਵਾਈ ਤੇਜ਼ ਕਰਨ ਦਾ ਭਰੋਸਾ ਦਿਵਾਇਆ ਜਿਸ ਤੋਂ ਬਾਅਦ ਧਰਨਾ ਚੁੱਕਿਆ ਗਿਆ ਤੇ ਅੱਜ ਮਨਪ੍ਰੀਤ ਸਿੰਘ ਉਰਫ ਰਾਹੁਲ ਦਾ ਸਸਕਾਰ ਕਰ ਦਿੱਤਾ ਗਿਆ। ਇਸ ਦੌਰਾਨ ਅੱਜ ਪੇਂਡੂ ਮਜ਼ਦੂਰ ਯੂਨੀਅਨ ਨੇ ਉਕਤ ਮਾਮਲੇ ਸਮੇਤ ਪੰਜਾਬ ’ਚ ਵਿਗੜ ਰਹੇ ਹਾਲਾਤ ਨੂੰ ਲੈ ਕੇ ਰੋਹ ਦਾ ਪ੍ਰਗਟਾਵਾ ਕੀਤਾ। ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਰਸੂਲਪੁਰ ਤੇ ਸਕੱਤਰ ਸੁਖਦੇਵ ਸਿੰਘ ਮਾਣੂੰਕੇ ਦੀ ਅਗਵਾਈ ’ਚ ਮਜ਼ਦੂਰ ਕਾਰਕੁਨਾਂ ਨੇ ਪੁਲੀਸ ’ਤੇ ਪੱਖਪਾਤ ਨਾਲ ਕੰਮ ਕਰਨ ਦੇ ਦੋਸ਼ ਲਾਏ। ਪੀੜਤ ਪਰਿਵਾਰ ਨਾਲ ਹਮਦਰਦੀ ਕਰਨ ਪੁੱਜੇ ਇਨ੍ਹਾਂ ਆਗੂਆਂ ਨੇ ਕਿਹਾ ਕਿ ਮਨਪ੍ਰੀਤ ਦੇ ਕਾਤਲ ਕਥਿਤ ਤਸਕਰ ਹਨ। ਮਜ਼ਦੂਰ ਆਗੂਆਂ ਨੇ ਕਿਹਾ ਕਿ ਜੇਕਰ ਹਾਲੇ ਵੀ ਪੁਲੀਸ ਨੇ ਨਿਰਪੱਖ ਤਰੀਕੇ ਨਾਲ ਕਾਰਵਾਈ ’ਚ ਤੇਜ਼ੀ ਨਾ ਲਿਆਂਦੀ ਅਤੇ ਗਰੀਬ ਪੀੜਤ ਪਰਿਵਾਰ ਨੂੰ ਇਨਸਾਫ਼ ਨਾ ਦਿੱਤਾ ਤਾਂ ਹੋਰਨਾਂ ਜਥੇਬੰਦੀਆਂ ਦੇ ਸਹਿਯੋਗ ਨਾਲ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਅਗਵਾੜ ਲਧਾਈ ਦੇ ਮਜ਼ਦੂਰ ਪਰਿਵਾਰਾਂ ਨੇ ਮੰਗ ਕੀਤੀ ਕਿ ਮਨਪ੍ਰੀਤ ਸਿੰਘ ਦੇ ਦਿਨ ਦਿਹਾੜੇ ਬਿਨਾਂ ਕਿਸੇ ਖੌਫ ਦੇ ਰਸਤੇ ’ਚ ਸ਼ਰੇਆਮ ਅੱਗ ਲਾ ਕੇ ਕੀਤੇ ਘਿਨਾਉਣੇ ਕਤਲ ਦੀ ਬਾਰੀਕੀ ਨਾਲ ਨਿਰਪੱਖ ਜਾਂਚ ਕੀਤੀ ਜਾਵੇ। ਡੀਐਸਪੀ ਜਸਜਯੋਤ ਸਿੰਘ ਅਤੇ ਥਾਣਾ ਸਿਟੀ ਮੁਖੀ ਸੁਰਿੰਦਰ ਸਿੰਘ ਨੇ ਇਕ ਹਫ਼ਤੇ ਅੰਦਰ ਬਾਕੀ ਦੇ ਰਹਿੰਦੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਭਰੋਸਾ ਦਿੱਤਾ।

Advertisement

Advertisement
Advertisement