ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕ੍ਰਿਕਟ: ਆਸਟਰੇਲੀਆ ਹੱਥੋਂ ਹਾਰ ਕੇ ਭਾਰਤ ਡਬਲਿਊਟੀਸੀ ਫਾਈਨਲ ’ਚੋਂ ਬਾਹਰ

06:42 AM Jan 06, 2025 IST
ਜੇਤੂ ਟਰਾਫੀ ਨਾਲ ਆਸਟਰੇਲੀਆ ਦੀ ਕ੍ਰਿਕਟ ਟੀਮ। -ਫੋਟੋ: ਏਐੱਨਆਈ

ਸਿਡਨੀ, 5 ਜਨਵਰੀ
ਆਪਣੇ ਸਟਾਰ ਖਿਡਾਰੀਆਂ ਦੀ ਖਰਾਬ ਲੈਅ ਨਾਲ ਜੂਝ ਰਹੀ ਭਾਰਤੀ ਟੀਮ ਅੱਜ ਇੱਥੇ ਪੰਜਵੇਂ ਅਤੇ ਆਖਰੀ ਟੈਸਟ ਮੈਚ ’ਚ ਆਸਟਰੇਲੀਆ ਹੱਥੋਂ ਛੇ ਵਿਕਟਾਂ ਦੀ ਹਾਰ ਦਾ ਸਾਹਮਣਾ ਕਰਨ ਮਗਰੋਂ ਵਿਸ਼ਵ ਟੈਸਟ ਚੈਂਪੀਅਨਸ਼ਿਪ (ਡਬਲਿਊਟੀਸੀ) ਦੇ ਫਾਈਨਲ ’ਚੋਂ ਬਾਹਰ ਹੋ ਗਈ ਹੈ, ਜਦਕਿ ਆਸਟਰੇਲੀਆ ਇਸ ਜਿੱਤ ਨਾਲ 10 ਸਾਲ ਬਾਅਦ ਬਾਰਡਰ-ਗਾਵਸਕਰ ਟਰਾਫੀ 3-1 ਨਾਲ ਜਿੱਤ ਕੇ ਡਬਲਿਊਟੀਸੀ ਦੇ ਫਾਈਨਲ ਵਿੱਚ ਪਹੁੰਚ ਗਿਆ ਹੈ। ਬਦਲਾਅ ਦੇ ਔਖੇ ਦੌਰ ’ਚੋਂ ਲੰਘ ਰਹੀ ਭਾਰਤੀ ਟੀਮ ਨੂੰ ਹੁਣ ਘਰ ਪਰਤਣ ਮਗਰੋਂ ਮੰਥਨ ਕਰਨਾ ਪਵੇਗਾ। ਉਥੇ ਹੀ ਮੌਜੂਦਾ ਚੈਂਪੀਅਨ ਆਸਟਰੇਲੀਆ ਹੁਣ 11 ਤੋਂ 15 ਜੂਨ ਤੱਕ ਲਾਰਡਸ ’ਚ ਦੱਖਣੀ ਅਫਰੀਕਾ ਖ਼ਿਲਾਫ਼ ਡਬਲਿਊਟੀਸੀ ਫਾਈਨਲ ਖੇਡੇਗਾ। ਇਸ ਚੈਂਪੀਅਨਸ਼ਿਪ ਦੀ ਸ਼ੁਰੂਆਤ ਤੋਂ ਬਾਅਦ ਭਾਰਤ ਪਹਿਲੀ ਵਾਰ ਫਾਈਨਲ ਨਹੀਂ ਖੇਡੇਗਾ। ਭਾਰਤ ਨੇ ਸਿਡਨੀ ਟੈਸਟ ਦੇ ਤੀਜੇ ਦਿਨ ਅੱਜ ਮੇਜ਼ਬਾਨ ਟੀਮ ਨੂੰ ਜਿੱਤ ਲਈ 162 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਨੂੰ ਆਸਟਰੇਲੀਅਨ ਟੀਮ ਨੇ 27 ਓਵਰਾਂ ਵਿਚ ਚਾਰ ਵਿਕਟਾਂ ਦੇ ਨੁਕਸਾਨ ਨਾਲ ਪੂਰਾ ਕਰ ਲਿਆ। ਆਸਟਰੇਲੀਆ ਲਈ ਉਸਮਾਨ ਖਵਾਜਾ ਨੇ 41, ਟਰੈਵਿਸ ਹੈੱਡ ਨੇ ਨਾਬਾਦ 34 ਤੇ ਬੀਓ ਵੈਬਸਟਰ ਨੇ ਨਾਬਾਦ 39 ਦੌੜਾਂ ਦੀ ਪਾਰੀ ਖੇਡੀ। ਭਾਰਤ ਲਈ ਪ੍ਰਸਿੱਧ ਕ੍ਰਿਸ਼ਨਾ ਨੇ 3 ਤੇ ਮੁਹੰਮਦ ਸਿਰਾਜ ਨੇ ਇੱਕ ਵਿਕਟ ਲਈ। -ਪੀਟੀਆਈ

Advertisement

ਟੈਸਟ ਲਈ ਵਚਨਬੱਧਤਾ ਸਾਬਤ ਕਰਨ ਵਾਸਤੇ ਘਰੇਲੂ ਕ੍ਰਿਕਟ ਖੇਡੋ: ਗੰਭੀਰ

ਸਿਡਨੀ: ਭਾਰਤ ਦੇ ਮੁੱਖ ਕੋਚ ਗੌਤਮ ਗੰਭੀਰ ਨੇ ਅੱਜ ਕਿਹਾ ਕਿ ਖਰਾਬ ਲੈਅ ਨਾਲ ਜੂਝ ਰਹੇ ਰੋਹਿਤ ਸ਼ਰਮਾ ਅਤੇ ਵਿਰਾਟ ਕੋਹਲੀ ਚੰਗਾ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ ਪਰ ਕੋਚ ਨੇ ਇਨ੍ਹਾਂ ਦੋਵਾਂ ਸਮੇਤ ਸਾਰੇ ਸੀਨੀਅਰ ਖਿਡਾਰੀਆਂ ਨੂੰ ਘਰੇਲੂ ਕ੍ਰਿਕਟ ਖੇਡ ਕੇ ਟੈਸਟ ਲਈ ਆਪਣੀ ਵਚਨਬੱਧਤਾ ਸਾਬਤ ਕਰਨ ਦੀ ਅਪੀਲ ਕੀਤੀ। ਗੰਭੀਰ ਨੇ ਸਪੱਸ਼ਟ ਕਿਹਾ, ‘ਮੈਂ ਹਮੇਸ਼ਾ ਚਾਹੁੰਦਾ ਹਾਂ ਕਿ ਹਰ ਕੋਈ ਘਰੇਲੂ ਕ੍ਰਿਕਟ ਖੇਡੇ। ਘਰੇਲੂ ਕ੍ਰਿਕਟ ’ਤੇ ਧਿਆਨ ਜ਼ਿਆਦਾ ਕੇਂਦਰਿਤ ਕਰਨਾ ਚਾਹੀਦਾ ਹੈ। ਜੇ ਤੁਸੀਂ ਘਰੇਲੂ ਕ੍ਰਿਕਟ ਨੂੰ ਮਹੱਤਵ ਨਹੀਂ ਦਿੰਦੇ ਤਾਂ ਅਜਿਹੇ ਖਿਡਾਰੀ ਕਦੇ ਨਹੀਂ ਨਿਕਲਣਗੇ, ਜਿਸ ਤਰ੍ਹਾਂ ਦੇ ਟੈਸਟ ਕ੍ਰਿਕਟ ਲਈ ਚਾਹੀਦੇ ਹਨ। -ਪੀਟੀਆਈ

Advertisement
Advertisement