ਕ੍ਰਿਕਟ ਖਿਡਾਰਨ ਹਰਲੀਨ ਕੌਰ ਦਿਓਲ ਹੰਸਾਲੀ ਸਾਹਿਬ ਨਤਮਸਤਕ
ਫ਼ਤਹਿਗੜ੍ਹ ਸਾਹਿਬ: ਭਾਰਤ ਦੀ ਮਹਿਲਾ ਕ੍ਰਿਕਟ ਟੀਮ ਦੀ ਖਿਡਾਰਨ ਹਰਲੀਨ ਕੌਰ ਦਿਓਲ ਨੇ ਹੰਸਾਲੀ ਸਾਹਿਬ ਵਿੱਚ ਬਾਬਾ ਅਜੀਤ ਸਿੰਘ ਜੀ ਹੰਸਾਲੀ ਸਾਹਿਬ ਵਾਲਿਆਂ ਦੇ ਤਪਅਸਥਾਨ ’ਤੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਬਾਬਾ ਅਜੀਤ ਸਿੰਘ ਨੇ ਆਪਣਾ ਸਮੁੱਚਾ ਜੀਵਨ ਮਾਨਵਤਾ ਦੀ ਸੇਵਾ ਵਿੱਚ ਲਾਇਆ ਅਤੇ ਗ਼ਰੀਬਾਂ, ਲੋੜਵੰਦਾਂ ਅਤੇ ਬੇਸਹਾਰਿਆਂ ਦੀ ਮਦਦ ਲਈ ਕਾਰਜ ਕੀਤੇ। ਉਨ੍ਹ੍ਵਾਂ ਕਿਹਾ ਕਿ ਬਾਬਾ ਜੀ ਵੱਲੋਂ ਸਿੱਖਿਆ, ਸਿਹਤ ਅਤੇ ਖੇਡਾਂ ਦੇ ਖੇਤਰ ਵਿੱਚ ਪਾਏ ਵੱਡਮੁੱਲੇ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮੌਕੇ ਬਾਬਾ ਪਰਮਜੀਤ ਸਿੰਘ ਨੇ ਹਰਲੀਨ ਕੌਰ ਦਿਓਲ ਨੂੰ ਸਿਰੋਪਾ ਦੇ ਕੇ ਸਨਮਾਨ ਕੀਤਾ। ਇਸ ਮੌਕੇ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਰਾਜਿੰਦਰ ਸਿੰਘ ਗਰੇਵਾਲ, ਸੁਰਿੰਦਰ ਸਿੰਘ ਰੰਧਾਵਾ, ਹਰਿੰਦਰ ਸਿੰਘ ਰੰਧਾਵਾ, ਗੁਰਦੇਵ ਸਿੰਘ, ਸਿਮਰਨ ਰੰਧਾਵਾ, ਮਹਿੰਦਰ ਸਿੰਘ ਮੈਨੇਜਰ, ਗੁਨਿੰਦਰ ਸਿੰਘ, ਇਕਬਾਲ ਕੌਰ, ਮੋਹਨ ਸਿੰਘ, ਪਿਆਰਾ ਸਿੰਘ, ਤੇਜੀ, ਅਵਤਾਰ ਸਿੰਘ, ਅਸ਼ਵਨੀ ਭੱਟਮਾਜਰਾ, ਡਾ. ਜੈਸਮੀਨ ਕੌਰ, ਡਾ. ਗੁਰਲੀਨ ਕੌਰ ਅਤੇ ਡਾ. ਨਮੀਸ਼ਾ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ