ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕ੍ਰਿਕਟ ਵਿਸ਼ਵ ਕੱਪ: ਨਿਊਜ਼ੀਲੈਂਡ ਦੀ ਉਪਰੋਥੱਲੀ ਤੀਜੀ ਹਾਰ

07:09 AM Nov 02, 2023 IST
ਵਿਕਟ ਲੈਣ ਮਗਰੋਂ ਖ਼ੁਸ਼ੀ ਮਨਾਉਂਦੇ ਹੋਏ ਦੱਖਣੀ ਅਫਰੀਕਾ ਦੇ ਖਿਡਾਰੀ। -ਫੋਟੋ: ਏਐੱਨਆਈ

ਪੁਣੇ, 1 ਨਵੰਬਰ
ਕੁਇੰਟਨ ਡੀ ਕਾਕ (114) ਤੇ ਵੈਨ ਡਰ ਡੂਸੈਨ (133) ਦੇ ਸੈਂਕੜਿਆਂ ਤੇ ਮਗਰੋਂ ਕੇਸ਼ਵ ਮਹਾਰਾਜ (4 ਵਿਕਟਾਂ) ਤੇ ਮਾਰਕੋ ਜੈਨਸਨ (ਤਿੰਨ ਵਿਕਟਾਂ) ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਦੱਖਣੀ ਅਫ਼ਰੀਕਾ ਨੇ ਅੱਜ ਇਥੇ ਕ੍ਰਿਕਟ ਵਿਸ਼ਵ ਕੱਪ ਦੇ ਮੁਕਾਬਲੇ ਵਿਚ ਨਿਊਜ਼ੀਲੈਂਡ ਨੂੰ 190 ਦੌੜਾਂ ਦੀ ਕਰਾਰੀ ਸ਼ਿਕਸਤ ਦਿੱਤੀ ਹੈ। ਡੀ ਕਾਕ ਦਾ ਇਸ ਵਿਸ਼ਵ ਕੱਪ ਵਿੱਚ ਇਹ ਚੌਥਾ ਸੈਂਕੜਾ ਹੈ ਤੇ ਉਸ ਨੇ ਸ੍ਰੀਲੰਕਾ ਦੇ ਬੱਲੇਬਾਜ਼ ਕੁਮਾਰ ਸੰਗਾਕਾਰਾ ਵੱਲੋਂ 2015 ਵਿਸ਼ਵ ਕੱਪ ਦੌਰਾਨ ਬਣਾਏ ਰਿਕਾਰਡ ਦੀ ਬਰਾਬਰੀ ਕੀਤੀ। ਪਹਿਲਾਂ ਬੱਲੇਬਾਜ਼ੀ ਕਰਨ ਦੇ ਮਿਲੇ ਸੱਦੇ ’ਤੇ ਦੱਖਣੀ ਅਫ਼ਰੀਕਾ ਨੇ ਚਾਰ ਵਿਕਟਾਂ ਦੇ ਨੁਕਸਾਨ ਨਾਲ 357 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਨ ਉੱਤਰੀ ਨਿਊਜ਼ੀਲੈਂਡ ਦੀ ਟੀਮ 35.3 ਓਵਰਾਂ ਵਿੱਚ 167 ਦੌੜਾਂ ’ਤੇ ਆਊਟ ਹੋ ਗਈ। ਕਿਵੀ ਟੀਮ ਲਈ ਗਲੈੱਨ ਫਿਲਿਪਸ ਨੇ ਸਭ ਤੋਂ ਵੱਧ 60 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਪੁਆਇੰਟਸ ਟੇਬਲ ਵਿੱਚ ਸੱਤ ਮੈਚਾਂ ’ਚ 6 ਜਿੱਤਾਂ ਤੇ ਇਕ ਹਾਰ ਨਾਲ 12 ਅੰਕ ਲੈ ਕੇ ਸਿਖਰ ’ਤੇ ਪਹੁੰਚ ਗਈ ਹੈ। ਭਾਰਤ ਦੇ 12 ਅੰਕ ਹਨ, ਪਰ ਉਸ ਨੇ ਅਫ਼ਰੀਕੀ ਟੀਮ ਨਾਲੋਂ ਇਕ ਮੈਚ ਘੱਟ ਖੇਡਿਆ ਹੈ। ਭਾਰਤ ਭਲਕੇ ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿੱਚ ਸ੍ਰੀਲੰਕਾ ਨਾਲ ਖੇਡੇਗਾ। -ਪੀਟੀਆਈ

Advertisement

Advertisement