ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕ੍ਰਿਕਟ ਵਿਸ਼ਵ ਕੱਪ: ਦੱਖਣੀ ਅਫਰੀਕਾ ਨੇ ਬੰਗਲਾਦੇਸ਼ ਨੂੰ 149 ਦੌੜਾਂ ਨਾਲ ਹਰਾਇਆ

07:46 AM Oct 25, 2023 IST
ਦੱਖਣੀ ਅਫਰੀਕਾ ਦਾ ਬੱਲੇਬਾਜ਼ ਕੁਇੰਟਨ ਡੀਕਾਕ ਸ਼ਾਟ ਜੜਦਾ ਹੋੋਇਆ। -ਫੋੋਟੋ: ਪੀਟੀਆਈ

ਮੁੰਬਈ, 24 ਅਕਤੂਬਰ
ਦੱਖਣੀ ਅਫਰੀਕਾ ਨੇ ਅੱਜ ਇੱਥੇ ਆਈਸੀਸੀ ਇੱਕ ਰੋਜ਼ਾ ਵਿਸ਼ਵ ਕੱਪ ਮੈਚ ਵਿੱਚ ਬੰਗਲਾਦੇਸ਼ ਨੂੰ 149 ਦੌੜਾਂ ਨਾਲ ਹਰਾ ਦਿੱਤਾ। ਕੁਇੰਟਨ ਡੀਕਾਕ ਦੇ ਸ਼ਾਨਦਾਰ ਸੈਂਕੜੇ ਅਤੇ ਹੈਨਰਿਕ ਕਲਾਸਨ ਦੀ ਤੂਫ਼ਾਨੀ ਪਾਰੀ ਦੇ ਦਮ ’ਤੇ ਦੱਖਣੀ ਅਫਰੀਕਾ ਨੇ ਖ਼ਰਾਬ ਸ਼ੁਰੂਆਤ ਤੋਂ ਉੱਭਰ ਕੇ ਪੰਜ ਵਿਕਟਾਂ ’ਤੇ 382 ਦੌੜਾਂ ਦਾ ਵਿਸ਼ਾਲ ਸਕੋਰ ਖੜ੍ਹਾ ਕੀਤਾ। ਟੀਚੇ ਦਾ ਪਿੱਛਾ ਕਰਦਿਆਂ ਹਰਫਨਮੌਲਾ ਮਹਿਮੂਦਉੱਲ੍ਹਾ ਦੇ ਸੈਂਕੜੇ (111 ਦੌੜਾਂ) ਦੇ ਬਾਵਜੂਦ ਬੰਗਲਾਦੇਸ਼ ਦੀ ਪੂਰੀ ਟੀਮ 46.4 ਓਵਰਾਂ ਵਿੱਚ 233 ਦੌੜਾਂ ’ਤੇ ਆਊਟ ਹੋ ਗਈ। ਦੱਖਣੀ ਅਫਰੀਕਾ ਵੱਲੋਂ ਤੇਜ਼ ਗੇਂਦਬਾਜ਼ ਗੇਰਾਲਡ ਕੋਇਟਜ਼ੀ ਨੇ 62 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ। ਬੰਗਲਾਦੇਸ਼ ਦੀ ਟੂਰਨਾਮੈਂਟ ਵਿੱਚ ਪੰਜ ਮੈਚਾਂ ਵਿੱਚੋਂ ਇਹ ਚੌਥੀ ਹਾਰ ਹੈ।
ਪਹਿਲਾਂ ਬੱਲੇਬਾਜ਼ੀ ਕਰਦਿਆਂ ਦੱਖਣੀ ਅਫਰੀਕਾ ਵੱਲੋਂ ਡੀਕਾਕ ਨੇ 140 ਗੇਂਦਾਂ ਵਿੱਚ 174 ਦੌੜਾਂ ਬਣਾ ਕੇ ਇਸ ਟੂਰਨਾਮੈਂਟ ਵਿੱਚ ਆਪਣਾ ਤੀਸਰਾ ਸੈਂਕੜਾ ਜੜਿਆ। ਇਸ ਵਿੱਚ 15 ਚੌਕੇ ਅਤੇ ਸੱਤ ਛਿੱਕੇ ਸ਼ਾਮਲ ਹਨ। ਉਸ ਨੇ ਕਪਤਾਨ ਐਡਨ ਮਾਰਕਰਮ (69 ਗੇਂਦਾਂ ’ਤੇ 60 ਦੌੜਾਂ) ਨਾਲ ਤੀਸਰੀ ਵਿਕਟ ਲਈ 131 ਦੌੜਾਂ ਦੀ ਭਾਈਵਾਲੀ ਕਰ ਕੇ ਟੀਮ ਨੂੰ ਸ਼ੁਰੂਆਤੀ ਝਟਕਿਆਂ ਤੋਂ ਉਭਾਰਿਆ। ਡੀਕਾਕ ਨੇ ਕਲਾਸਨ (49 ਗੇਂਦਾਂ ’ਤੇ 90 ਦੌੜਾਂ) ਨਾਲ ਚੌਥੀ ਵਿਕਟ ਲਈ ਸਿਰਫ਼ 87 ਗੇਂਦਾਂ ’ਤੇ 142 ਦੌੜਾਂ ਜੋੜੀਆਂ। ਡੇਵਿਡ ਮਿਲਰ ਨੇ 15 ਗੇਂਦਾਂ ’ਤੇ ਨਾਬਾਦ 34 ਦੌੜਾਂ ਦਾ ਯੋਗਦਾਨ ਪਾਇਆ। ਦੱਖਣੀ ਅਫਰੀਕਾ ਨੇ ਆਖਰੀ ਦਸ ਓਵਰਾਂ ਵਿੱਚ 144 ਦੌੜਾਂ ਬਣਾਈਆਂ। ਬੰਗਲਾਦੇਸ਼ ਵੱਲੋਂ ਹਸਨ ਮਹਿਮੂਦ ਨੇ ਦੋ ਵਿਕਟਾਂ ਝਟਕਾਈਆਂ, ਜਦੋਂਕਿ ਸ਼ਾਕਬਿ ਅਲ ਹਸਨ, ਸ਼ੌਰੀਫੁਲ ਇਸਲਾਮ, ਮੇਹਿਦੀ ਹਸਨ ਮਿਰਾਜ਼, ਮੁਸਤਾਫਿਜ਼ੁਰ ਰਹਿਮਾਨ ਨੇ ਇੱਕ ਇੱਕ ਵਿਕਟ ਲਈ। -ਪੀਟੀਆਈ

Advertisement

Advertisement
Advertisement