ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀਆਂ ਦੀ ਕਮੀ ਨਾਲ ਜੂਝ ਰਹੇ ਸਕੂਲਾਂ ’ਤੇ ਸੰਕਟ ਦੇ ਬੱਦਲ

10:40 AM Jul 27, 2020 IST
Advertisement

ਮਨੋਜ ਸ਼ਰਮਾ

ਬਠਿੰਡਾ, 26 ਜੁਲਾਈ

Advertisement

ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਘੱਟ ਗਿਣਤੀ ਵਾਲੇ ਸਕੂਲਾਂ ਨੂੰ ਤਾਲੇ ਲਗਾ ਸਕਦੀ ਹੈ। ਬਠਿੰਡਾ ਜ਼ਿਲ੍ਹੇ ਵਿੱਚ ਅਜਿਹੇ ਦਰਜਨ ਤੋਂ ਵੀ ਵੱਧ ਸਕੂਲ ਹਨ, ਜਨਿ੍ਹਾਂ ਵਿਚ ਵਿਦਿਆਰਥੀਆਂ ਦੀ ਗਿਣਤੀ 40 ਤੋਂ ਘੱਟ ਹੈ। ਜ਼ਿਲ੍ਹੇ ਦੇ ਪਿੰਡ ਜਲਾਲ ਵਿੱਚ ਇੱਕ ਮਿਡਲ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ।  ਬਠਿੰਡਾ ਦੇ ਮੀਆਂ, ਬਾਹੋ ਯਾਤਰੀ, ਬਾਹੋ ਸਿਵੀਆ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ 20 ਤੋਂ ਵੀ ਘੱਟ ਹੈ। ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਦੇ ਘੱਟ ਵਿਦਿਆਰਥੀਆਂ ਵਾਲੇ ਸਕੂਲ ਦੇ ਅੰਕੜੇ ਇਕੱਠੇ ਕੀਤੇ ਜਾ ਰਹੇ ਹਨ। ਇੱਕ ਮਿਡਲ ਸਕੂਲ ਦੇ ਇੱਕ ਮੁੱਖ ਅਧਿਆਪਕ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ’ ਤੇ ਦੱਸਿਆ ਕਿ ਉਨ੍ਹਾਂ ਨੂੰ ਚੰਡੀਗੜ੍ਹ ਮੁੱਖ ਦਫ਼ਤਰ ਦੇ ਸਕੂਲ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਗਿਣਤੀ ਪੁੱਛੀ ਗਈ ਹੈ। 

ਜਾਣਕਾਰੀ ਅਨੁਸਾਰ ਅੱਜ ਪਿੰਡ ਅਮਰਗੜ੍ਹ ਦੇ ਸਕੂਲ ਵਿੱਚ ਐਤਵਾਰ ਹੋਣ ਦੇ ਬਾਵਜੂਦ ਸਕੂਲ ਅਧਿਆਪਕ ਮੌਜੂਦ ਰਹੇ। ਪਤਾ ਲੱਗਾ ਹੈ ਕਿ ਅੱਜ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਧਿਆਪਕਾਂ ਨਾਲ ਮੀਟਿੰਗ ਲੈਣ ਵਾਲੇ ਸਨ ਪਰ ਪਿੰਡ ਵਿੱਚੋਂ ਵਿਰੋਧ ਡਰੋਂ ਮੀਟਿੰਗ ਰੱਦ ਕਰ ਦਿੱਤੀ ਗਈ। ਸਕੂਲ ਦੇ ਮੁੱਖ ਅਧਿਆਪਕ ਪ੍ਰਿਤਪਾਲ ਸਿੰਘ ਨੂੰ ਜਦੋਂ ਸਿੱਖਿਆ ਅਫ਼ਸਰ ਨਾਲ ਮੀਟਿੰਗ ਸਬੰਧੀ  ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਸਕੂਲ ਦੀ ਸਫ਼ਾਈ ਕਰਵਾਉਣ ਆਏ ਸਨ। ਇਸ ਸਕੂਲ ਵਿੱਚ 29 ਵਿਦਿਆਰਥੀ ਹਨ ਅਤੇ 6 ਅਧਿਆਪਕ ਡਿਊਟੀ ਕਰ ਰਹੇ ਹੈ। 

ਡੈਮੋਕ੍ਰੈਟਿਕ ਟੀਚਰ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਨਿੱਜੀ ਹੱਥਾਂ ਵਿੱਚ ਦੇਣ ਦੇ ਮਨਸੂਬੇ ਪਾਲ ਚੁੱਕੀ ਹੈ ਅਤੇ ਸਕੂਲ ਦੀ ਬਿਲਡਿੰਗਾਂ ਵਾਲੀ ਜ਼ਮੀਨ ਨੂੰ ਜਾਂ ਤਾਂ ਵੇਚਿਆ ਜਾਵੇਗਾ ਜਾ ਫਿਰ ਕਾਰਪੋਰੇਟ ਘਰਾਣਿਆਂ ਦੇ ਸਪੁਰਦ ਕਰ ਦਿੱਤੀਆਂ ਜਾਣਗੀਆਂ। ਡੀਟੀਐੱਫ ਦੀ ਆਗੂ ਕੁਲਵਿੰਦਰ ਸਿੰਘ ਵਿਰਕ ਨੇ ਚਿਤਾਵਾਨੀ ਦਿੱਤੀ ਕਿ ਉਹ ਪੰਜਾਬ ਵਿਚ ਵਿਦਿਆਰਥੀਆਂ ਤੋਂ ਸਿੱਖਿਆ ਖੋਹਣ ਦੇ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਣਗੇ। ਉਨ੍ਹਾਂ ਕਰੋਨਵਾਇਰਸ ਦੇ ਮੱਦੇਨਜ਼ਰ ਲੱਗੀ 144 ਧਾਰਾ ਨੂੰ ਜ਼ੁਬਾਨਬੰਦੀ ਕਰਾਰ ਦਿੱਤਾ।

ਸਿੱਖਿਆ ਅਧਿਕਾਰੀ ਨੇ ਸਕੂਲ ਬੰਦ ਕਰਨ ਦੀ ਗੱਲ ਟਾਲੀ

ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਨੇ ਗੱਲਬਾਦ ਕਰਨ ’ਤੇ ਸਕੂਲ ਬੰਦ ਕਰਨ ਵਾਲੀ ਗੱਲ ਤੋਂ  ਇਨਕਾਰ ਕੀਤਾ। ਜਦੋਂ ਪਿੰਡ  ਜਲਾਲ ਦੇ ਸਕੂਲ ਬੰਦ ਹੋਣ ਬਾਰੇ ਪੁੱਛਿਆ ਤਾਂ ਉਨ੍ਹਾਂ ਪੁਸ਼ਟੀ ਕੀਤੀ ਕਿ ਉੱਥੇ ਮਿਡਲ ਸਕੂਲ ਅਤੇ ਸੀਨੀਅਰ ਸੈਕੰਡਰੀ ਦੀ ਕੰਧ ਸਾਂਝੀ ਸੀ, ਜਿਸ ਕਾਰਨ ਮਜਬੂਰਨ ਅਜਿਹਾ ਕਰਨਾ ਪਿਆ। ਜ਼ਿਕਰਯੋਗ ਹੈ ਕਿ ਪਿੰਡ ਜਲਾਲ ਵਿੱਚ ਸਕੂਲ ਬੰਦ ਕਰਨ ਤੋਂ ਬਾਅਦ ਹੋਏ ਵਿਰੋਧ ਨੂੰ ਦੇਖਦਿਆਂ ਸਕੂਲ ਇੰਚਾਰਜ ਕੁਲਵਿੰਦਰ ਸਿੰਘ ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਸੀ।

Advertisement
Tags :
ਸੰਕਟ:ਸਕੂਲਾਂਬੱਦਲਵਿਦਿਆਰਥੀਆਂ