ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਟਾਰੂਚੱਕ ਮਾਮਲਾ: ਬਾਜਵਾ ਨੇ ਸ਼ਿਕਾਇਤਕਰਤਾ ’ਤੇ ਪੁਲੀਸ ਵੱਲੋਂ ਦਬਾਅ ਪਾਉਣ ਦਾ ਦੋਸ਼ ਲਾਇਆ

07:22 AM Jul 01, 2023 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗਡ਼੍ਹ, 30 ਜੂਨ
ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਦੋਸ਼ ਲਾਇਆ ਕਿ ਮੰਤਰੀ ਲਾਲ ਚੰਦ ਕਟਾਰੂਚੱਕ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੇ ਸ਼ਿਕਾਇਤਕਰਤਾ ਨੂੰ ਪੁਲੀਸ ਰਾਹੀਂ ਡਰਾਇਆ ਧਮਕਾਇਆ ਗਿਆ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੀ ਜੋ ਕਾਰਗੁਜ਼ਾਰੀ ਹੁਣ ਤੱਕ ਰਹੀ ਹੈ, ਉਸ ਤੋਂ ਇਹ ਸਾਬਤ ਹੁੰਦਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਆਪਣੇ ਮੰਤਰੀ ਦਾ ਬਚਾਅ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਡੀਆਈਜੀ (ਬਾਰਡਰ ਰੇਂਜ, ਅੰਮ੍ਰਿਤਸਰ) ਨਰਿੰਦਰ ਭਾਰਗਵ ਦੀ ਅਗਵਾਈ ਵਾਲੀ ਐੱਸਆਈਟੀ ਅਸਲ ਵਿੱਚ ਜਿਨਸੀ ਅਪਰਾਧ ਦੇ ਦੋਸ਼ਾਂ ਦੀ ਜਾਂਚ ਲਈ ਨਹੀਂ ਬਣਾਈ ਗਈ ਬਲਕਿ ਇਸ ਸਿਟ ਦੇ ਪਿਛਲਾ ਮਕਸਦ ਸ਼ਿਕਾਇਤਕਰਤਾ ’ਤੇ ਦਬਾਅ ਪਾਉਣਾ ਸੀ ਤਾਂ ਜੋ ਉਹ ਆਪਣੀ ਸ਼ਿਕਾਇਤ ਵਾਪਸ ਲੈ ਲਵੇ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਅਖੌਤੀ ਜਾਂਚ ਦੌਰਾਨ ਐੱਸਆਈਟੀ ਵੱਲੋਂ ਸਿਰਫ਼ ਪੀਡ਼ਤ ਤੇ ਉਸ ਦੇ ਪਰਿਵਾਰ ਨੂੰ ਹੀ ਪ੍ਰੇਸ਼ਾਨ ਨਹੀਂ ਕੀਤਾ ਗਿਆ, ਸਗੋਂ ਪੀਡ਼ਤ ਪਰਿਵਾਰ ਦੀ ਮਦਦ ਲਈ ਆਏ ਲੋਕਾਂ ’ਤੇ ਜਾਅਲੀ ਐੱਫਆਈਆਰ ਵੀ ਦਰਜ ਕੀਤੀ ਗਈ ਹੈ। ਬਾਜਵਾ ਨੇ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੂੰ ਅਪੀਲ ਕੀਤੀ ਹੈ ਕਿ ਮੰਤਰੀ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਜਾਣ।

Advertisement

Advertisement
Tags :
‘ਦਬਾਅ’ਸ਼ਿਕਾਇਤਕਰਤਾਕਟਾਰੂਚੱਕਪਾਉਣਪੁਲੀਸਬਾਜਵਾਮਾਮਲਾਲਾਇਆਵੱਲੋਂ
Advertisement