ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣ ਬਾਂਡ ਦੇ ਹੱਕ ’ਚ ਖੜ੍ਹਨ ’ਤੇ ਮੋਦੀ ਦੀ ਆਲੋਚਨਾ

06:57 AM Apr 17, 2024 IST

ਨਵੀਂ ਦਿੱਲੀ (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵਰ੍ਹਦਿਆਂ ਕਿਹਾ ਕਿ ਚੋਣ ਬਾਂਡ ਨੂੰ ਸੁਪਰੀਮ ਕੋਰਟ ਵੱਲੋਂ ਗ਼ੈਰਕਾਨੂੰਨੀ ਐਲਾਨਣ ਦੇ ਬਾਵਜੂਦ ਮੋਦੀ ਇਸ ਨੂੰ ਜਾਇਜ਼ ਠਹਿਰਾ ਰਹੇ ਹਨ। ‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਚੋਣ ਬਾਂਡ ਆਜ਼ਾਦ ਭਾਰਤ ਦਾ ਸਭ ਤੋਂ ਵੱਡਾ ਘੁਟਾਲਾ ਹੈ ਤੇ ਮੋਦੀ ਇਸ ਦੇ ਹੱਕ ‘ਚ ਖੜ੍ਹੇ ਹਨ। ਇੰਟਰਵਿਊ ਵਿੱਚ ਮੋਦੀ ਭਾਜਪਾ ਵੱਲੋਂ ਚੋਣ ਬਾਂਡ ਰਾਹੀਂ ਕੀਤੇ ਭ੍ਰਿਸ਼ਟਾਚਾਰ ਦੀ ਪੱਖ ਪੂਰ ਰਹੇ ਹਨ। ਇਸ ਲਈ ਉਨ੍ਹਾਂ ਨੂੰ ਸੁਪਰੀਮ ਕੋਰਟ ਅਤੇ ਦੇਸ਼ ਦੀ ਜਨਤਾ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ।

Advertisement

Advertisement