ਭਾਜਪਾ ਵੱਲੋਂ ਪੰਜਾਬ ਸਰਕਾਰ ਦੀ ਆਲੋਚਨਾ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 14 ਜੁਲਾਈ
ਭਾਰਤੀ ਜਨਤਾ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜ੍ਹਤਾਂ ਦੀ ਸਾਰ ਨਾ ਲੈਣ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਕੁਦਰਤ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਦੇ ਦੁੱਖ-ਦਰਦ ਅਤੇ ਤਕਲੀਫਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਵੱਧ ਹੋਰ ਕੋਈ ਨਹੀਂ ਜਾਣਦਾ ਅਤੇ ਇਸੇ ਕਰਕੇ ਹੀ ਪ੍ਰਧਾਨ ਮੰਤਰੀ ਵੱਲੋਂ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਪੈਕੇਜ ਦਾ ਐਲਾਨ ਕੀਤਾ ਗਿਆ ਹੈ। ਅੱਜ ਮਿਲਰ ਗੰਜ ਵਿੱਖੇ ਹੋਈ ਮੀਟਿੰਗ ਉਪਰੰਤ ਭਾਜਪਾ ਦੇ ਸਾਬਕਾ ਸੂਬਾ ਜਨਰਲ ਸਕੱਤਰ ਪ੍ਰਵੀਨ ਬਾਸਲ ਨੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਫੌਰੀ ਰਾਹਤ ਦੇਣ ਲਈ 218 ਕਰੋੜ 40 ਲੱਖ ਰੁਪਏ ਦੀ ਕੇਂਦਰੀ ਸਹਾਇਤਾ ਰਾਸ਼ੀ ਭੇਜੀ ਗਈ ਹੈ ਜਦਕਿ ਪੰਜਾਬ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ। ਇਸ ਮੌਕੇ ਭਾਜਪਾ ਦੇ ਸਾਬਕਾ ਕੋਸਲਰ ਸਰਬਜੀਤ ਸਿੰਘ ਕਾਕਾ, ਸੁਨੀਲ ਮੋਦਗਿੱਲ, ਹਰੀਸ਼ ਟੰਡਨ, ਰਜੇਸ਼ਵਰੀ ਗੋਸਾਈਂ, ਦਵਿੰਦਰ ਸਿੰਘ ਜੱਗੀ, ਸੰਜੇ ਗੋਸਾਈਂ, ਗੋਰਵ ਅਰੋੜਾ, ਰਜਿੰਦਰ ਹੰਸ ਵੀ ਹਾਜ਼ਰ ਸਨ।