ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਹੀਦ ਭਗਤ ਸਿੰਘ ਦੇ ਬੁੱਤ ਬਾਰੇ ਟਿੱਪਣੀ ਦੀ ਆਲੋਚਨਾ

08:37 AM Nov 12, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 11 ਨਵੰਬਰ
ਦੇਸ਼ ਭਗਤ ਯਾਦਗਾਰੀ ਸੁਸਾਇਟੀ ਪੰਜਾਬ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਬਾਵਾ ਨੇ ਅੱਜ ਇੱਥੇ ਸੁਸਾਇਟੀ ਦੀ ਮੀਟਿੰਗ ਦੌਰਾਨ ਲਾਹੌਰ ਦੇ ਸ਼ਾਦਮਾਨ ਚੌਕ ਦਾ ਨਾਮ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਬੁੱਤ ਲਗਾਉਣ ’ਤੇ ਇੱਕ ਧਿਰ ਵੱਲੋਂ ਪੈਦਾ ਕੀਤੇ ਵਿਵਾਦ ਦੀ ਨਿਖੇਧੀ ਕਰਦਿਆਂ ਕਿਹਾ ਕਿ ਆਜ਼ਾਦੀ ਦੀ ਲੜਾਈ ਕਿਸੇ ਇੱਕ ਫਿਰਕੇ ਜਾਂ ਧਰਮ ਲਈ ਨਹੀਂ ਸੀ। ਉਨ੍ਹਾਂ ਕਿਹਾ ਕਿ ਆਜ਼ਾਦੀ ਲਈ ਖੂਨ ਤਾਂ ਹਿੰਦੂ, ਮੁਸਲਿਮ, ਸਿੱਖ ਸਭ ਨੇ ਮਿਲ ਕੇ ਡੋਲਿਆ ਹੈ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸ਼ਹੀਦ ਦਾ ਦਰਜਾ ਦੇਣ।

Advertisement

Advertisement