ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਧਰਮੀ ਫੌਜੀਆਂ ਵੱਲੋਂ ਸ਼੍ਰੋਮਣੀ ਕਮੇਟੀ ਦੇ ਮਤੇ ਦੀ ਆਲੋਚਨਾ

06:41 AM Aug 07, 2024 IST
ਧਾਰੀਵਾਲ ’ਚ ਮੀਟਿੰਗ ਮਗਰੋਂ ਜਾਣਕਾਰੀ ਦਿੰਦੇ ਹੋਏ ਧਰਮੀ ਫੌਜੀ।

ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 6 ਅਗਸਤ
ਸਮੂਹ ਸਿੱਖ ਧਰਮੀ ਫੌਜੀ ਜੂਨ 1984 ਪਰਿਵਾਰ ਵੈੱਲਫੇਅਰ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਧਾਰੀਵਾਲ ’ਚ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਧਰਮੀ ਫੌਜੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮਤਾ ਨੰਬਰ 518, ਮਿਤੀ 5 ਜੁਲਾਈ 2024 ਦੀ ਆਲੋਚਨਾ ਕਰਦਿਆਂ ਮਤਾ ਰੱਦ ਕਰਨ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਇਸ ਮਤੇ ਵਿੱਚ ਧਰਮੀ ਫੌਜੀਆਂ ਦੀ ਸਿਰਫ ਸ਼ਲਾਘਾ ਕਰ ਕੇ ਮੂਰਖ ਬਣਾਉਣ ਦਾ ਯਤਨ ਕੀਤਾ ਹੈ, ਜਦੋਂਕਿ ਧਰਮੀ ਫੌਜੀਆਂ ਦੀ ਸਪੱਸ਼ਟ ਮੰਗ ਹੈ ਕਿ ਬੈਰਕਾਂ ਛੱਡਣ ਵਾਲੇ ਸਾਰੇ ਹੀ ਫੌਜੀਆਂ ਨੂੰ ਧਰਮੀ ਫੌਜੀ ਮੰਨਿਆ ਜਾਵੇ। ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਦੱਸਿਆ ਕਿ ਪੰਜ ਸਿੰਘ ਸਾਹਿਬਾਨ 17 ਨਵੰਬਰ 2014 ਨੂੰ ਬੈਰਕਾਂ ਛੱਡਣ ਵਾਲੇ ਸਿੱਖ ਫੌਜੀਆਂ ਨੂੰ ਧਰਮੀ ਫੌਜੀਆਂ ਦੀ ਕੁਰਬਾਨੀ ਦੀ ਮਾਨਤਾ ਦੇ ਚੁੱਕੇ ਹਨ। ਉਨ੍ਹਾਂ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕੋਲ ਕਈ ਵਾਰ ਇਹੀ ਮੰਗ ਰੱਖੀ ਹੈ ਕਿ ਬੈਰਕਾਂ ਛੱਡ ਕੇ ਸ੍ਰੀ ਅੰਮ੍ਰਿਤਸਰ ਵੱਲ ਚਾਲੇ ਪਾਉਣ ਵਾਲੇ ਸਾਰੇ ਫੌਜੀਆਂ ਨੂੰ ਧਰਮੀ ਫੌਜੀ ਮੰਨਿਆ ਜਾਵੇ ਪਰ ਸ਼੍ਰੋਮਣੀ ਕਮੇਟੀ ਮਤੇ ’ਤੇ ਮਤਾ ਪਾ ਕੇ ਧਰਮੀ ਫੌਜੀਆਂ ਨੂੰ ਕੈਟਾਗਿਰੀਆਂ ਵਿੱਚ ਵੰਡ ਕੇ ਉਨ੍ਹਾਂ ਦੀਆਂ ਕੁਰਬਾਨੀਆਂ ਦਾ ਅਪਮਾਨ ਕਰ ਰਹੀ ਹੈ। ਮੀਟਿੰਗ ਵਿੱਚ ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਰਣਧੀਰ ਸਿੰਘ, ਜ਼ਿਲ੍ਹਾ ਗੁਰਦਾਸਪੁਰ ਪ੍ਰਧਾਨ ਸਵਿੰਦਰ ਸਿੰਘ ਸੋਹੀ, ਜ਼ਿਲ੍ਹਾ ਅੰਮ੍ਰਿਤਸਰ ਪ੍ਰਧਾਨ ਗੁਲਜ਼ਾਰ ਸਿੰਘ ਆਦਿ ਧਰਮੀ ਫੌਜੀ ਸ਼ਾਮਲ ਸਨ।

Advertisement

Advertisement