For the best experience, open
https://m.punjabitribuneonline.com
on your mobile browser.
Advertisement

ਫ਼ਸਲੀ ਵਿਭਿੰਨਤਾ ਹੀ ਕਿਸਾਨਾਂ ਦੀ ਖੁਸ਼ਹਾਲੀ ਦਾ ਰਾਹ: ਖੇਤੀ ਮਾਹਿਰ

09:25 AM Aug 05, 2024 IST
ਫ਼ਸਲੀ ਵਿਭਿੰਨਤਾ ਹੀ ਕਿਸਾਨਾਂ ਦੀ ਖੁਸ਼ਹਾਲੀ ਦਾ ਰਾਹ  ਖੇਤੀ ਮਾਹਿਰ
ਕਿਸਾਨ ਸਿਖਲਾਈ ਕੈਂਪ ਵਿਚ ਜਾਣਕਾਰੀ ਦਿੰਦੇ ਹੋਏ ਖੇਤੀ ਮਾਹਿਰ।
Advertisement

ਨਿੱਜੀ ਪੱਤਰ ਪ੍ਰੇਰਕ
ਮੋਗਾ, 4 ਅਗਸਤ
ਇਥੇ ਤੇਲ ਬੀਜ ਵਾਲੀਆਂ ਫ਼ਸਲਾਂ ਦੇ ਸਿਖਲਾਈ ਕੈਂਪ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਅਤੇ ਕਿਸਾਨਾਂ ਨੂੰ ਰਵਾਇਤੀ ਫ਼ਸਲਾਂ ਦੇ ਚੱਕਰ ’ਚੋਂ ਨਿਕਲ ਕੇ ਘੱਟ ਲਾਗਤ ਤੇ ਵੱਧ ਮੁਨਾਫ਼ੇ ਵਾਲੀਆਂ ਫ਼ਸਲਾਂ ਦੀ ਖੇਤੀ ਕਰਨ ਲਈ ਉਤਸ਼ਾਹਿਤ ਕੀਤਾ ਗਿਆ।
ਕਿਸਾਨਾਂ ਨੇ ਕਿਹਾ ਕਿ ਸਰਕਾਰ ਨਹਿਰੀ ਪਾਣੀ ਦੀ ਘਾਟ ਨੂੰ ਪੂਰਾ ਕਰੇ ਅਤੇ ਸਿੱਧਵਾਂ ਨਹਿਰ ਨੂੰ ਝੋਨੇ ਦੇ ਸੀਜ਼ਨ ਦੌਰਾਨ ਬੰਦ ਕਰਨ ਦਾ ਫ਼ੈਸਲਾ ਵਾਪਸ ਲਿਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਇਹ ਨਹਿਰ 12 ਮਹੀਨੇ ਨਹਿਰੀ ਪਾਣੀ ਦੀ ਸਪਲਾਈ ਲਈ ਚਾਲੂ ਰੱਖੀ ਜਾਵੇ। ਇਸ ਨਾਲ ਧਰਤੀ ਹੇਠਲਾ ਪਾਣੀ ਅਤੇ ਬਿਜਲੀ ਦੀ ਬੱਚਤ ਹੋਵੇਗੀ ਅਤੇ ਖਰਚੇ ਵੀ ਘੱਟਣਗੇ। ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰ ਸਿੰਘ ਬਰਾੜ ਸਟੇਟ ਐਵਾਰਡੀ ਨੇ ਤੇਲ ਬੀਜ ਵਾਲੀਆਂ ਫ਼ਸਲਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਸਾਨਾਂ ਨੂੰ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ’ਚ ਕੁਦਰਤੀ ਸਰੋਤਾਂ ਨਾਲ ਛੇੜਛਾੜ ਅਤੇ ਵਾਤਾਵਰਨ ਪ੍ਰਤੀ ਲਾਪ੍ਰਵਾਹੀ ਕਾਰਨ ਪੰਜਾਬ ਵਿੱਚ ਜਲਵਾਯੂ ਸੰਕਟ ਵੱਲ ਤੇਜ਼ੀ ਨਾਲ ਵੱਧ ਰਿਹਾ ਹੈ। ਜਲਵਾਯੂ ਤਬਦੀਲੀ ਕਾਰਨ ਪਾਣੀ ਦੀ ਕਮੀ ਸਣੇ ਹੋਰ ਮੁਸ਼ਕਲਾਂ ਖੜ੍ਹੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਬਾਰੇ ਗੰਭੀਰਤਾ ਨਾਲ ਸੋਚਣ ਦੀ ਲੋੜ ਹੈ। ਫ਼ਸਲੀ ਵਿਭਿੰਨਤਾ ਕਿਸਾਨਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾ ਸਕਦੀ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਫ਼ਸਲੀ ਚੱਕਰ ਝੋਨਾ ਤੇ ਕਣਕ ਨੂੰ ਛੱਡ ਕੇ ਮੱਕੀ ਦਾਲਾਂ ਤੇ ਤੇਲ ਬੀਜ ਵਾਲੀਆਂ ਫ਼ਸਲਾ ਹੇਠਲਾ ਰਕਬਾ ਵਧਾਉਣਾ ਪਵੇਗਾ। ਉਨ੍ਹਾਂ ਦੱਸਿਆ ਕਿ ਮੱਕੀ ਸਮੇਤ ਦਾਲਾਂ ਤੇ ਸਰ੍ਹੋਂ ਦੇ ਤੇਲ ਦੀ ਬਹੁਤ ਮੰਗ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਮਦਨ ਵਿੰਚ ਵਾਧਾ ਕਰਨ ਲਈ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਅਪਨਾਉਣ ਲਈ ਵੀ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ।

Advertisement

Advertisement
Advertisement
Author Image

Advertisement