ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਿੰਡਾਂ ਦੇ ਵਿਕਾਸ ’ਤੇ ਖ਼ਰਚੇ ਜਾਣਗੇ ਕਰੋੜਾਂ ਰੁਪਏ: ਖੇਰ

07:51 AM Nov 05, 2023 IST
ਪਾਈਪਲਾਈਨ ਦਾ ਨੀਂਹ ਪੱਥਰ ਰੱਖਦੇ ਹੋਏ ਸੰਸਦ ਮੈਂਬਰ ਕਿਰਨ ਖੇਰ। -ਫੋਟੋ: ਨਤਿਿਨ ਮਿੱਤਲ

ਆਤਿਸ਼ ਗੁਪਤਾ
ਚੰਡੀਗੜ੍ਹ, 4 ਨਵੰਬਰ
ਚੰਡੀਗੜ੍ਹ ਦੇ ਪਿੰਡ ਹੱਲੋਮਾਜਰਾ ਅਧੀਨ ਪੈਂਦੇ ਦੀਪ ਕੰਪਲੈਕਸ ਵਿੱਚ ਲੋਕਾਂ ਨੂੰ ਮੀਂਹ ਦੇ ਪਾਣੀ ਦੇ ਨਿਕਾਸ ਦੀ ਸਮੱਸਿਆ ਦੇ ਨਬਿੇੜੇ ਲਈ ਪਾਈਪਲਾਈਨ ਪਾਈ ਜਾਵੇਗੀ। ਹੱਲੋਮਾਜਰਾ ਦੇ ਦੀਪ ਕੰਪਲੈਕਸ ਵਿੱਚ ਪਾਣੀ ਦੇ ਨਿਕਾਸ ਲਈ ਪਾਈਪ ਪਾਉਣ ਦੇ ਕੰਮ ਦਾ ਨੀਂਹ ਪੱਥਰ ਅੱਜ ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਨੇ ਰੱਖਿਆ। ਉਨ੍ਹਾਂ ਵੱਲੋਂ ਇਹ ਕੰਮ ਐੱਮਪੀ ਲੈਂਡ ਫੰਡ ਵਿੱਚੋਂ ਕਰਵਾਇਆ ਜਾ ਰਿਹਾ ਹੈ। ਸ੍ਰੀਮਤੀ ਖੇਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕਰੋੜਾਂ ਦੀ ਲਾਗਤ ਨਾਲ ਸ਼ਹਿਰ ਦੇ ਹੋਰਨਾਂ ਪਿੰਡਾਂ ਵਿੱਚ ਵੀ ਵਿਕਾਸ ਦੇ ਕੰਮਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾਵੇਗਾ।
ਸੰਸਦ ਮੈਂਬਰ ਕਿਰਨ ਖੇਰ ਨੇ ਕਿਹਾ ਕਿ ਹੱਲੋਮਾਜਰਾ ’ਚ 1707 ਮੀਟਰ ਲੰਬੀ ਤੇ 450 ਐੱਮਐੱਮ ਦੀ ਮੋਟੀ ਆਰਸੀਸੀ ਪਾਈਪ ਲਾਈਨ ਪਾਈ ਜਾਵੇਗੀ। ਇਸ ’ਤੇ ਕਰੀਬ ਇੱਕ ਕਰੋੜ ਰੁਪਏ ਦਾ ਖ਼ਰਚਾ ਜਾਵੇਗਾ। ਉਨ੍ਹਾਂ ਕਿਹਾ ਕਿ ਦੀਪ ਕੰਪਲੈਕਸ ਦੇ ਵਸਨੀਕਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਵਿਸ਼ੇਸ਼ ਪ੍ਰਬੰਧ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਉਨ੍ਹਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇਹ ਪਾਈਪਲਾਈਨ ਪਾਉਣ ਦਾ ਫ਼ੈਸਲਾ ਕੀਤਾ ਹੈ। ਸੰਸਦ ਮੈਂਬਰ ਨੇ ਕਿਹਾ ਕਿ ਪਾਈਪਲਾਈਨ ਦੀ ਕੰਮ ਮੁਕੰਮਲ ਹੋਣ ਤੋਂ ਬਾਅਦ ਇਲਾਕਾ ਵਾਸੀਆਂ ਦੀ ਪਿਛਲੇ ਲੰਬੇ ਸਮੇਂ ਦੀ ਸਮੱਸਿਆ ਦੂਰ ਹੋ ਜਾਵੇਗੀ।
ਇਸ ਮੌਕੇ ਮੇਅਰ ਅਨੂਪ ਗੁਪਤਾ ਨੇ ਕਿਹਾ ਕਿ ਦੀਪ ਕੰਪਲੈਕਸ ਵਿੱਚ ਇਹ ਪਾਈਪਲਾਈਨ ਪਾਉਣ ਦਾ ਕੰਮ ਇਕ ਮਹੀਨੇ ਵਿੱਚ ਮੁਕੰਮਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਸਟੋਰਮ ਵਾਟਰ ਪਾਈਪਲਾਈਨ ਪਾਉਣ ਤੋਂ ਬਾਅਦ ਇਲਾਕੇ ਵਿੱਚ ਪੇਵਰ ਬਲਾਕ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਵੱਲੋਂ ਪਿੰਡਾਂ ਦੀ ਨੁਹਾਰ ਸੁਧਾਰਨ ਲਈ ਵਧੇਰੇ ਯਤਨ ਕੀਤੇ ਜਾ ਰਹੇ ਹਨ, ਆਉਣ ਵਾਲੇ ਦਿਨਾਂ ਵਿੱਚ ਚੰਡੀਗੜ੍ਹ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਸਿਰੇ ਚੜ੍ਹਾਇਆ ਜਾਵੇਗਾ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਨਿੰਦਤਿਾ ਮਤਿਰਾ, ਕੌਂਸਲਰ ਗੁਰਚਰਨਜੀਤ ਸਿੰਘ ਤੇ ਇਲਾਕੇ ਦੇ ਲੋਕ ਵੀ ਮੌਜੂਦ ਰਹੇ।

Advertisement

Advertisement