For the best experience, open
https://m.punjabitribuneonline.com
on your mobile browser.
Advertisement

ਸਰਹੱਦ ਪਾਰੋਂ ਤਸਕਰੀ: ਕਿਲੋ ਹੈਰੋਇਨ ਤੇ 45.19 ਲੱਖ ਰੁਪਏ ਦੀ ਡਰੱਗ ਮਨੀ ਸਣੇ ਤਿੰਨ ਗ੍ਰਿਫ਼ਤਾਰ

07:45 PM May 17, 2025 IST
ਸਰਹੱਦ ਪਾਰੋਂ ਤਸਕਰੀ  ਕਿਲੋ ਹੈਰੋਇਨ ਤੇ 45 19 ਲੱਖ ਰੁਪਏ ਦੀ ਡਰੱਗ ਮਨੀ ਸਣੇ ਤਿੰਨ ਗ੍ਰਿਫ਼ਤਾਰ
ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ।
Advertisement
ਜਗਤਾਰ ਸਿੰਘ ਲਾਂਬਾ
Advertisement

ਅੰਮ੍ਰਿਤਸਰ, 17 ਮਈ

Advertisement
Advertisement

ਨਸ਼ਾ ਕਾਰੋਬਾਰੀਆਂ ਦੇ ਗੱਠਜੋੜ ਖ਼ਿਲਾਫ਼ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲੀਸ ਅੰਮ੍ਰਿਤਸਰ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਦੋ ਵੱਖ-ਵੱਖ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਗਈ ਹੈ।

ਮੁਲਜ਼ਮਾਂ ਦੀ ਪਛਾਣ ਤਰਨਤਾਰਨ ਦੇ ਠੱਠੀ ਸੋਹਲ ਦੇ ਰਾਹੁਲ ਸਿੰਘ ਉਰਫ਼ ਕਾਲੂ (20), ਅੰਮ੍ਰਿਤਸਰ ਦੇ ਪਿੰਡ ਸੁਧਾਰ ਰਾਜਪੂਤਾਂ ਦੇ ਗੁਰਮੁਖ ਸਿੰਘ (21) ਅਤੇ ਅੰਮ੍ਰਿਤਸਰ ਦੇ ਪਿੰਡ ਅਕਾਲਗੜ੍ਹ ਢਪੱਈਆਂ ਦੇ ਵਰਿੰਦਰਪਾਲ ਸਿੰਘ (32) ਵਜੋਂ ਹੋਈ ਹੈ।

ਡੀਜੀਪੀ ਨੇ ਕਿਹਾ ਕਿ ਐੱਨਡੀਪੀਐੱਸ ਐਕਟ ਤਹਿਤ ਦੋ ਵੱਖ-ਵੱਖ ਐੱਫਆਈਆਰ ਪੁਲੀਸ ਥਾਣਾ - ਗੇਟ ਹਕੀਮਾਂ ਅਤੇ ਪੁਲੀਸ ਥਾਣਾ ਵੇਰਕਾ ਵਿਖੇ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੂਰੇ ਤਸਕਰੀ ਮਾਡਿਊਲ ਦਾ ਪਤਾ ਲਾਉਣ ਵਾਸਤੇ ਹੋਰ ਜਾਂਚ ਕੀਤੀ ਜਾ ਰਹੀ ਹੈ।

ਪਹਿਲੇ ਅਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸੀਆਈਏ-2 ਦੀਆਂ ਪੁਲੀਸ ਟੀਮਾਂ ਨੇ ਮੁਲਜ਼ਮ ਰਾਹੁਲ ਉਰਫ਼ ਕਾਲੂ ਨੂੰ ਅੰਮ੍ਰਿਤਸਰ ਦੇ ਆਨੰਦ ਵਿਹਾਰ ਵਿੱਚ ਉਸ ਦੇ ਕਿਰਾਏ ਦੇ ਘਰ ਤੋਂ 510 ਗ੍ਰਾਮ ਹੈਰੋਇਨ, 30.18 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਸਣੇ ਗ੍ਰਿਫ਼ਤਾਰ ਕੀਤਾ।

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਰਾਹੁਲ ਵਿਦੇਸ਼-ਅਧਾਰਤ ਨਸ਼ਾ ਤਸਕਰ ਟੋਨੀ ਜਰਮਨ ਦੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਉਪਰੰਤ ਸਥਾਨਕ ਤੌਰ ’ਤੇ ਸਪਲਾਈ ਕਰ ਰਿਹਾ ਸੀ। ਇਸ ਸਬੰਧੀ ਅੰਮ੍ਰਿਤਸਰ ਦੇ ਪੁਲੀਸ ਸਟੇਸ਼ਨ ਗੇਟ ਹਕੀਮਾ ਵਿੱਚ ਐੱਨਡੀਪੀਐੱਸ ਐਕਟ ਦੀ ਧਾਰਾ 21-ਸੀ ਅਤੇ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਦੂਜੀ ਕਾਰਵਾਈ ਦੌਰਾਨ ਥਾਣਾ ਵੇਰਕਾ ਦੀ ਪੁਲੀਸ ਟੀਮ ਨੇ ਗੁਰਮੁਖ ਸਿੰਘ ਅਤੇ ਵਰਿੰਦਰ ਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਕੋਲੋਂ 500 ਗ੍ਰਾਮ ਹੈਰੋਇਨ, 15.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਕੈਮਰੇ ਵਾਲਾ ਇੱਕ ਖਿਡੌਣੇਨੁਮਾ ਡਰੋਨ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੇ ਪਿੰਡ ਅਕਾਲਗੜ੍ਹ ਵਿੱਚ ਸਥਿਤ ਘਰ ਵਿੱਚ ਬੈੱਡ-ਬਾਕਸ (ਗੁਪਤ ਲਾਕਰ) ਬਣਾਇਆ ਹੋਇਆ ਸੀ, ਜਿੱਥੋਂ ਇਹ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਅਭਿਆਸ ਵਜੋਂ ਖਿਡੌਣੇਨੁਮਾ ਡਰੋਨ ਦੀ ਵਰਤੋਂ ਕਰ ਰਹੇ ਸਨ।

ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ਦੇ ਵੇਰਕਾ ਪੁਲੀਸ ਥਾਣਾ ਵਿੱਚ ਐੱਨਡੀਪੀਐੱਸ ਐਕਟ ਦੀ ਧਾਰਾ 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ।

Advertisement
Tags :
Author Image

Charanjeet Channi

View all posts

Advertisement