ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰਾਸ ਚੈਕਿੰਗ: ਐੱਸਡੀਓ ਸਮੇਤ ਬਿਜਲੀ ਮੁਲਾਜ਼ਮਾਂ ਦੀ ਟੀਮ ਨਾਲ ਧੱਕਾਮੁੱਕੀ

11:27 AM Aug 11, 2024 IST
ਘਟਨਾ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਡੀਓ ਅੰਮ੍ਰਿਤਪਾਲ ਸਿੰਘ ਅਤੇ ਸਟਾਫ਼ ਮੈਂਬਰ।

ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 10 ਅਗਸਤ
ਪਾਵਰਕੌਮ ਉਪ ਮੰਡਲ ਦਫ਼ਤਰ ਧਾਰੀਵਾਲ ਦੇ ਐੱਸਡੀਓ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਕਰਾਸ ਚੈਕਿੰਗ ਕਰਨ ਗਈ ਟੀਮ ਨਾਲ ਪਿੰਡ ਜੋਗੀ ਚੀਮਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਕਥਿਤ ਤੌਰ ’ਤੇ ਗਾਲੀ ਗਲੋਚ ਅਤੇ ਧੱਕਾ-ਮੁੱਕੀ ਕਰਨ ਦੀ ਖਬਰ ਹੈ। ਇਸ ਸਬੰਧੀ ਸਬ ਡਿਵੀਜ਼ਨ ਧਾਰੀਵਾਲ ਦੇ ਐੱਸਡੀਓ ਅੰਮ੍ਰਿਤਪਾਲ ਸਿੰਘ ਨੇ ਘਟਨਾ ਸਥਾਨ ਨਾਲ ਸਬੰਧਤ ਪੁਲੀਸ ਥਾਣਾ ਕਾਹਨੂੰਵਾਨ ਨੂੰ ਲਿਖਤੀ ਸ਼ਿਕਾਇਤ ਦੇ ਕੇ ਧੱਕਾ-ਮੁੱਕੀ ਅਤੇ ਗਾਲੀ ਗਲੋਚ ਕਰਨ ਦੇ ਦੋਸ਼ ਹੇਠ ਸ਼ੇਰਾ ਵਾਸੀ ਜੋਗੀ ਚੀਮਾ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।
ਐੱਸਡੀਓ ਅੰਮ੍ਰਿਤਪਾਲ ਨੇ ਦੱਸਿਆ ਕਿ ਪਾਵਰਕੌਮ ਵਿਭਾਗ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ 10 ਅਗਸਤ ਨੂੰ ਉਹ ਆਪਣੀ ਟੀਮ (ਸਟਾਫ) ਨਾਲ ਕਰਾਸ ਚੈਕਿੰਗ ਤਹਿਤ ਪਿੰਡ ਜੋਗੀ ਚੀਮਾ ਦੇ ਡੇਰਿਆਂ ’ਤੇ ਚੈਕਿੰਗ ਕਰ ਰਹੇ ਸਨ ਤਾਂ ਉਨ੍ਹਾਂ ਦੇਖਿਆ ਕਿ ਬਿਜਲੀ ਚੋਰੀ ਲਈ ਡੇਰਿਆਂ ਉਪਰ ਕਥਿਤ ਤੌਰ ’ਤੇ ਸਿੱਧੀਆਂ ਤਾਰਾਂ ਲਾਈਆਂ ਹੋਈਆਂ ਸਨ। ਉਨ੍ਹਾਂ ਦੋਸ਼ ਲਾਇਆ ਕਿ ਇਸ ਦੌਰਾਨ ਉੱਥੇ ਮੌਜੂਦ ਸ਼ੇਰਾ ਨੇ ਸਿੱਧੀਆਂ ਲੱਗੀਆਂ ਤਾਰਾਂ ਇਕੱਠੀਆਂ ਕਰ ਲਈਆਂ ਅਤੇ ਉਸ (ਐੱਸਡੀਓ ਅੰਮ੍ਰਿਤਪਾਲ ਸਿੰਘ) ਸਮੇਤ ਪੂਰੀ ਟੀਮ ਨੂੰ ਗਾਲੀ ਗਲੋਚ ਕਰਨ ਲੱਗਾ ਅਤੇ ਉਨ੍ਹਾਂ ਨੂੰ ਧੱਕੇ ਮਾਰੇ ਗਏ ਤੇ ਉਨ੍ਹਾਂ ਨੂੰ ਪਰਿਵਾਰ ਸਮੇਤ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਉਹ ਵਾਪਸ ਆਉਣ ਲੱਗੇ ਤਾਂ ਉਸ (ਸ਼ੇਰਾ) ਨੇ ਉਨ੍ਹਾਂ ਦੀ ਕਾਰ ਦੀ ਚਾਬੀ ਕੱਢ ਲਈ ਜੋ ਕਾਫ਼ੀ ਦੇਰ ਬਾਅਦ ਵਾਪਸ ਕੀਤੀ। ਐੱਸਡੀਓ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਘਟਨਾ ਸਬੰਧੀ ਉੱਚ ਅਧਿਕਾਰੀਆਂ ਨੂੰ ਵੀ ਸੂਚਿਤ ਕਰ ਦਿੱਤਾ ਹੈ। ਉਨ੍ਹਾਂ ਉੱਕਤ ਵਿਅਕਤੀ ਵਿਰੁੱਧ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

Advertisement

Advertisement