ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਟੀਯੂ ਪੈਨਸ਼ਨਰਜ਼ ਵੈੱਲਫੇਅਰ ਕਮੇਟੀ ਵੱਲੋਂ ਵਡੇਰੀ ਉਮਰ ਦੇ ਪੈਨਸ਼ਨਰਾਂ ਦਾ ਸਨਮਾਨ

06:33 AM Jul 06, 2024 IST
ਵਡੇਰੀ ਉਮਰ ਦੇ ਪੈਨਸ਼ਨਰਾਂ ਨੂੰ ਸਨਮਾਨਿਤ ਕਰਦੇ ਹੋਏ ਟਰਾਂਸਪੋਰਟ ਡਾਇਰੈਕਟਰ ਪ੍ਰਦੁੱਮਣ ਸਿੰਘ।

ਪੱਤਰ ਪ੍ਰੇਰਕ
ਚੰਡੀਗੜ੍ਹ, 5 ਜੁਲਾਈ
ਸੀਟੀਯੂ ਪੈਨਸ਼ਨਰਜ਼ ਵੈੱਲਫੇਅਰ ਕਮੇਟੀ ਵੱਲੋਂ ਅੱਜ ਇੱਥੇ ਬੱਸ ਸਟੈਂਡ ਸੈਕਟਰ-17 ਵਿਖੇ ਪੈਨਸ਼ਨਰਜ਼ ਸਨਮਾਨ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਡਾਇਰੈਕਟਰ ਟਰਾਂਸਪੋਰਟ ਪ੍ਰਦੁੱਮਣ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਸੀਟੀਯੂ ਦੇ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਸਟੇਟ ਬੈਂਕ ਆਫ ਇੰਡੀਆ (ਐੱਸਬੀਆਈ) ਪੰਚਕੂਲਾ ਦੀ ਪੈਨਸ਼ਨ ਬ੍ਰਾਂਚ ਵੱਲੋਂ ਇੱਕ ਕੈਂਪ ਵੀ ਲਗਾਇਆ ਗਿਆ। ਇਸ ਵਿੱਚ ਸਬੰਧਤ ਬੈਂਕ ਦੀ ਪੈਨਸ਼ਨ ਬ੍ਰਾਂਚ ਦੇ ਉੱਚ ਅਧਿਕਾਰੀਆਂ ਵਿੱਚ ਏਜੀਐੱਮ ਮੈਡਮ ਐਨੀ ਕਾਮਦੀ, ਚੀਫ ਮੈਨੇਜਰ ਰਾਕੇਸ਼ ਰੈਣਾ, ਅਵਤਾਰ ਸਿੰਘ ਸਮੇਤ ਐੱਸਬੀਆਈ ਬੈਂਕ ਸੈਕਟਰ-18 ਚੰਡੀਗੜ੍ਹ ਦੇ ਬ੍ਰਾਂਚ ਮੈਨੇਜਰ ਤਨਜੀਤ ਕੌਰ ਨੇ ਵੀ ਸ਼ਿਰਕਤ ਕੀਤੀ। ਪੈਨਸ਼ਨਰਜ਼ ਵੈਲਫੇਅਰ ਕਮੇਟੀ ਅਤੇ ਸਟੇਟ ਬੈਂਕ ਦੇ ਅਧਿਕਾਰੀਆਂ ਵੱਲੋਂ 65, 70, 75, 80, 85, 90 ਤੋਂ ਵੱਧ ਉਮਰ ਪਾਰ ਕਰ ਚੁੱਕੇ ਪੈਨਸ਼ਨਰਾਂ ਨੂੰ ਡਾਇਰੈਕਟਰ ਟਰਾਂਸਪੋਰਟ ਦੀ ਹਾਜ਼ਰੀ ਵਿੱਚ ਸਨਮਾਨ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ। ਵੈੱਲਫੇਅਰ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਾਂਖਰਪੁਰ ਵੱਲੋਂ ਡਾਇਰੈਕਟਰ ਟਰਾਂਸਪੋਰਟ ਨੂੰ ਪੈਨਸ਼ਨਰਾਂ ਦੀਆਂ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਗਿਆ। ਸੀਟੀਯੂ ਦੇ ਡਾਇਰੈਕਟਰ ਪ੍ਰਦੁੱਮਣ ਸਿੰਘ ਨੇ ਆਪਣੇ ਸੰਬੋਧਨ ਵਿੱਚ ਪੈਨਸ਼ਨਰਜ਼ ਵੈੱਲਫੇਅਰ ਕਮੇਟੀ ਨੂੰ ਭਰੋਸਾ ਦਿਵਾਇਆ ਕਿ ਦਸ ਦਿਨਾਂ ਵਿੱਚ ਮੀਟਿੰਗ ਕਰਕੇ ਪੈਨਸ਼ਨਰਾਂ ਦੇ ਸਾਰੇ ਪੈਂਡਿੰਗ ਮਸਲੇ ਹੱਲ ਕਰ ਦਿੱਤੇ ਜਾਣਗੇ।
ਅੰਤ ਵਿੱਚ ਪੈਨਸ਼ਨਰਜ਼ ਵੈੱਲਫੇਅਰ ਕਮੇਟੀ ਵੱਲੋਂ ਸਨਮਾਨ ਸਮਾਰੋਹ ਵਿੱਚ ਸ਼ਾਮਲ ਹੋਏ ਸਾਰੇ ਅਧਿਕਾਰੀਆਂ ਨੂੰ ਸਹਿਯੋਗ ਦੇਣ ਲਈ ਧੰਨਵਾਦ ਕੀਤਾ ਗਿਆ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਸਟੇਜ ਸਕੱਤਰ ਦੀ ਭੂਮਿਕਾ ਗੁਰਚਰਨ ਸਿੰਘ ਇੰਸਪੈਕਟਰ ਵੱਲੋਂ ਨਿਭਾਈ ਗਈ। ਉਨ੍ਹਾਂ ਨੇ ਸਮਾਗਮ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਉੱਚ ਅਧਿਕਾਰੀਆਂ ਅਤੇ ਪੈਨਸ਼ਨਰਾਂ ਦਾ ਧੰਨਵਾਦ ਕੀਤਾ।

Advertisement

Advertisement