For the best experience, open
https://m.punjabitribuneonline.com
on your mobile browser.
Advertisement

ਬਾਬਾ ਜ਼ੋਰਾਵਰ ਸਕੂਲ ਵਿੱਚ ਸੱਭਿਆਚਾਰਕ ਸਮਾਗਮ

07:06 AM Apr 15, 2024 IST
ਬਾਬਾ ਜ਼ੋਰਾਵਰ ਸਕੂਲ ਵਿੱਚ ਸੱਭਿਆਚਾਰਕ ਸਮਾਗਮ
ਸੱਭਿਆਚਾਰਕ ਸਮਾਗਮ ਵਿੱਚ ਹਿੱਸਾ ਲੈਂਦੀਆਂ ਹੋਈਆਂ ਵਿਦਿਆਰਥਣਾਂ।
Advertisement

ਸਮਰਾਲਾ: ਇੱਥੋਂ ਦੇ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿੱਚ ਵਿਸਾਖੀ ਨੂੰ ਸਮਰਪਿਤ ਇੱਕ ਸੱਭਿਆਚਾਰਕ ਸਮਾਗਮ ਕਰਾਇਆ ਗਿਆ। ਸਮਾਗਮ ਵਿੱਚ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ ਸ਼ਬਦ ਗਾਇਨ, ਗੀਤ ਗਾਇਨ, ਗਿੱਧਾ ਭੰਗੜਾ ਆਦਿ ਵਿੱਚ ਭਾਗ ਲਿਆ। ਸਟੇਜ ਸਕੱਤਰ ਦੀ ਭੂਮਿਕਾ ਦੂਸਰੇ ਹਾਊਸ ਦੀ ਵਿਦਿਆਰਥਣ ਐਸ਼ਲੀਨ ਕੌਰ ਅਤੇ ਹਰਮਨਪ੍ਰੀਤ ਕੌਰ ਨੇ ਨਿਭਾਈ। ਪ੍ਰੋਗਰਾਮ ਦੀ ਸ਼ੁਰੂਆਤ ਸ਼ਾਲੂ ਗੌਰੀਆ ਦੇ ਜਥੇ ਨੇ ਇਕ ਧਾਰਮਿਕ ਸ਼ਬਦ ਗਾਇਨ ਕਰਕੇ ਕੀਤੀ। ਸਾਰੇ ਹੀ ਵਿਦਿਆਰਥੀਆ ਨੇ ਵਿਸਾਖੀ ਨਾਲ ਸਬੰਧਤ ਪੀਲੇ, ਚਿੱਟੇ ਅਤੇ ਸੰਗਤਰੀ ਰੰਗ ਦੇ ਕੱਪੜੇ ਪਾਏ ਹੋਏ ਸਨ। ਪ੍ਰੋਗਰਾਮ ਦੀ ਸਮਾਪਤੀ ’ਤੇ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਸਾਰੀਆਂ ਹੀ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਆ। ਇਸ ਮੌਕੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਨੇ ਵਿਸਾਖੀ ਦੀ ਵਧਾਈ ਦਿੱਤੀ। -ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×