ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਬਾ ਜ਼ੋਰਾਵਰ ਸਕੂਲ ਵਿੱਚ ਸੱਭਿਆਚਾਰਕ ਸਮਾਗਮ

08:32 AM May 10, 2024 IST
ਸਮਾਗਮ ਦੌਰਾਨ ਭੰਗੜਾ ਪਾਉਂਦੇ ਹੋਏ ਵਿਦਿਆਰਥੀ।

ਪੱਤਰ ਪ੍ਰੇਰਕ
ਸਮਰਾਲਾ, 9 ਮਈ
ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਵਿਖੇ ਮਾਂ ਦਿਵਸ ਨੂੰ ਸਮਰਪਿਤ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਦੀਆਂ ਮਾਵਾਂ ਨੇ ਸਕੂਲ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਮਾਜ ਵਿਚ ਬਿਨਾਂ ਭੇਦਭਾਵ ਤੋਂ ਔਰਤ ਅਤੇ ਮਰਦ ਨਾਲ ਬਰਾਬਰ ਦਾ ਵਿਵਹਾਰ ਕਰਨਾ ਚਾਹੀਦਾ ਹੈ। ਇਸ ਦੌਰਾਨ 400 ਤੋਂ ਵੱਧ ਮਾਵਾਂ ਨੇ ਸਕੂਲ ਵੱਲੋਂ ਉਨ੍ਹਾਂ ਲਈ ਆਯੋਜਿਤ ਕੀਤੀਆਂ ਗਤੀਵਿਧੀਆਂ ਜਿਵੇਂ ਕਿ ਮਿਊਜ਼ੀਕਲ ਚੇਅਰ ਅਤੇ ਲੈਮਨ ਰੇਸ ਆਦਿ ’ਚ ਉਤਸ਼ਾਹ ਨਾਲ ਭਾਗ ਲਿਆ। ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਨੇ ਨਾਚ ਕੀਤਾ। ਜਦੋਂ ਕਿ 11ਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਭੰਗੜਾ, ਪੰਜਵੀਂ ਤੋਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਗਿੱਧਾ ਪਾਇਆ। ਇਸ ਮੌਕੇ ਮੈਰਿਟ ਸੂਚੀ ਵਿੱਚ ਨਾ ਦਰਜ ਕਰਵਾਉਣ ਵਾਲੇ ਅੱਠਵੀਂ ਦੇ ਵਿਦਿਆਰਥੀ ਜਸ਼ਨਪ੍ਰੀਤ ਸਿੰਘ ਵਾਸੀ ਕਿਸ਼ਨਗੜ੍ਹ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਸਾਰਿਆਂ ਨੂੰ ਵਧਾਈ ਦਿੱਤੀ।

Advertisement

Advertisement
Advertisement