ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰੂ ਨਾਨਕ ਖਾਲਸਾ ਕਾਲਜ ’ਚ ਸਭਿਆਚਾਰਕ ਸਮਾਗਮ

08:58 AM Sep 08, 2024 IST
ਗੁਰੂ ਨਾਨਕ ਖਾਲਸਾ ਕਾਲਜ ਵਿੱਚ ਸਮਾਗਮ ਦੌਰਾਨ ਭੰਗੜਾ ਪਾਉਂਦੇ ਹੋਏ ਵਿਦਿਆਰਥੀ।

ਪੱਤਰ ਪ੍ਰੇਰਕ
ਯਮੁਨਾ ਨਗਰ, 7 ਸਤੰਬਰ
ਗੁਰੂ ਨਾਨਕ ਖਾਲਸਾ ਕਾਲਜ ਦੀ ਸੱਭਿਆਚਾਰਕ ਕਮੇਟੀ ਵੱਲੋਂ ਪ੍ਰਤਿਭਾ ਸ਼ੋਅ ਤਲਾਸ਼-2024 ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਗੁਰਬਾਣੀ ਦੇ ਸ਼ਬਦ ਗਾਇਨ ਨਾਲ ਹੋਈ। ਸੱਭਿਆਚਾਰਕ ਕਮੇਟੀ ਦੇ ਕੋਆਰਡੀਨੇਟਰ ਡਾ. ਤਿਲਕ ਰਾਜ ਨੇ ਮੁੱਖ ਮਹਿਮਾਨ ਵਜੋਂ ਪੁੱਜੇ ਪ੍ਰਿੰਸੀਪਲ ਡਾ. ਹਰਿੰਦਰ ਸਿੰਘ ਕੰਗ ਦਾ ਸਵਾਗਤ ਕੀਤਾ। ਡਾ. ਕੰਗ ਨੇ ਵਿਦਿਆਰਥੀਆਂ ਦੇ ਉਤਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੇਰਿਤ ਕਰਦੇ ਹਨ।
ਸਮਾਗਮ ਵਿੱਚ ਵਿਦਿਆਰਥੀਆਂ ਨੇ ਗਾਇਕੀ, ਸੋਲੋ ਡਾਂਸ, ਗਰੁੱਪ ਡਾਂਸ, ਮੋਨੋ ਐਕਟਿੰਗ, ਭੰਗੜਾ, ਗਿੱਧਾ, ਮਿਮਿਕਰੀ ਦੀ ਪੇਸ਼ਕਾਰੀ ਨਾਲ ਆਪੋ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਜੱਜਾਂ ਦੀ ਭੂਮਿਕਾ ਡਾ. ਵਿਨੈ ਚੰਦੇਲਾ, ਪ੍ਰੋ. ਕੰਵਲਪ੍ਰੀਤ ਸਿੰਘ ਅਤੇ ਡਾ. ਰਮਨਦੀਪ ਮਾਹਲ ਨੇ ਨਿਭਾਈ। ਮੋਨੋ ਐਕਟਿੰਗ ਵਿੱਚ ਨਿਧੀਸ਼ ਪਹਿਲੇ ਜਦਕਿ ਯਸ਼ਿਕਾ ਅਤੇ ਯੁਵਿਕਾ ਨੇ ਦੂਜਾ ਸਥਾਨ ਹਾਸਲ ਕੀਤਾ। ਸੋਲੋ ਡਾਂਸ ਵਿੱਚ ਗੁਰਜੀਤ, ਵਿਵੇਕ ਅਤੇ ਗੁਰਬਾਣੀ ਨੇ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਲ ਕੀਤੀਆਂ। ਗਰੁੱਪ ਡਾਂਸ ਵਿੱਚ ਸੰਜੀਵ ਗਰੁੱਪ ਪਹਿਲੇ, ਪ੍ਰਮੋਦ ਗਰੁੱਪ ਦੂਜੇ ਅਤੇ ਹਿਨਾ ਗਰੁੱਪ ਤੀਜੇ ਸਥਾਨ ’ਤੇ ਰਿਹਾ। ਗਾਇਨ ਵਰਗ ਵਿੱਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਕ੍ਰਮਵਾਰ ਵੇਦਵਰਤ, ਤਰਨਜੀਤ ਅਤੇ ਮੇਘਾ ਨੇ ਹਾਸਲ ਕੀਤੀਆਂ। ਪ੍ਰੋਫੈਸਰ ਸ਼ਿਵ ਅਤੇ ਪ੍ਰੋਫੈਸਰ ਮਨੀਸ਼ਾ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਭੌਤਿਕ ਵਿਗਿਆਨ ਦੇ ਐਸੋਸੀਏਟ ਪ੍ਰੋਫੈਸਰ ਡਾ.ਐਮਪੀ ਅਗਰਵਾਲ ਜੋ ਅਗਲੇ ਮਹੀਨੇ ਸੇਵਾਮੁਕਤ ਹੋ ਰਹੇ ਹਨ, ਨੂੰ ਉਨ੍ਹਾਂ ਦੀਆਂ ਸੇਵਾਵਾਂ ਬਦਲੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦੀ ਸਮਾਪਤੀ ਡਾ. ਇਕਬਾਲ ਸਿੰਘ ਦੇ ਧੰਨਵਾਦ ਮਤੇ ਨਾਲ ਹੋਈ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਣਦੀਪ ਸਿੰਘ ਜੌਹਰ ਨੇ ਵੀ ਜੇਤੂਆਂ ਨੂੰ ਵਧਾਈ ਦਿੱਤੀ।

Advertisement

Advertisement