ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਲ੍ਹਾ ਸੰਗਰੂਰ ਦੇ ਸ਼ਹਿਰਾਂ ’ਚ ਰਾਤ 9 ਤੋਂ ਸਵੇਰੇ 5 ਵਜੇ ਤੱਕ ਕਰਫਿਊ

08:10 AM Aug 20, 2020 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 19 ਅਗਸਤ

Advertisement

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਗੈਰ-ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਆਂ ਦੀ ਆਵਾਜਾਈ ’ਤੇ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ ਦੀ ਮਿਉਂਸਿਪਲ ਹਦੂਦ ਅੰਦਰ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਾਗੂ ਰਹੇਗਾ। ਹਾਲਾਂਕਿ ਮਲਟੀਪਲ ਸ਼ਿਫ਼ਟਾਂ ਦੇ ਸੰਚਾਲਨ, ਕੌਮੀ ਤੇ ਰਾਜਮਾਰਗਾਂ ’ਤੇ ਵਿਅਕਤੀਆਂ ਅਤੇ ਜਰੂਰੀ ਚੀਜ਼ਾਂ ਦੀ ਆਵਾਜਾਈ ਤੇ ਸਮਾਨ ਲਾਹੁਣ ਅਤੇ ਬੱਸਾਂ, ਰੇਲ ਗੱਡੀਆਂ ਤੇ ਹਵਾਈ ਜਹਾਜ਼ਾਂ ਤੋਂ ਬਾਅਦ ਵਿਅਕਤੀਆਂ ਨੂੰ ਉਨ੍ਹਾਂ ਦੇ ਸਥਾਨਾਂ ’ਤੇ ਜਾਣ ਸਮੇਤ ਲਿਆਉਣ-ਲਿਜਾਣ ਦੀ ਆਗਿਆ ਹੋਵੇਗੀ। ਇਸੇ ਤਰ੍ਹਾਂ ਦੋ-ਤਿੰਨ ਸ਼ਿਫ਼ਟਾਂ ਵਿੱਚ ਚੱਲ ਰਹੇ ਉਦਯੋਗ ਵੀ ਖੁੱਲ੍ਹੇ ਰਹਿਣਗੇ। ਡਿਪਟੀ ਕਮਿਸ਼ਨਰ ਰਾਮਵੀਰ ਨੇ ਦੱਸਿਆ ਕਿ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਧਾਰਾ 144 ਦੇ ਐਕਟ 1973 ਤਹਿਤ ਜ਼ਿਲ੍ਹੇ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਸ਼ਹਿਰਾਂ ਦੀਆਂ ਮਿਉਂਸਿਪਲ ਹੱਦਾਂ ਅੰਦਰ ਵਾਧੂ ਪਾਬੰਦੀਆਂ ਲੱਗੀਆਂ ਰਹਿਣਗੀਆਂ। ਰੈਸਟੋਰੈਂਟ, ਹੋਟਲ ਤੇ ਹੋਰ ਪ੍ਰਾਹੁਣਚਾਰੀ ਦੀਆਂ ਇਕਾਈਆਂ ਰਾਤ 8.30 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਦੁਕਾਨਾਂ ਤੇ ਸ਼ਾਪਿੰਗ ਮਾਲ ਰਾਤ 8 ਵਜੇ ਤੱਕ ਖੁੱਲ੍ਹੇ ਰਹਿਣਗੇ। ਸ਼ਾਪਿੰਗ ਮਾਲਾਂ ਵਿੱਚ ਸਥਿਤ ਰੈਸਟੋਰੈਂਟ/ਹੋਟਲ ਅਤੇ ਸ਼ਰਾਬ ਦੇ ਠੇਕੇ ਰਾਤ 8.30 ਵਜੇ ਤੱਕ ਖੁੱਲ੍ਹੇ ਰਹਿਣਗੇ। ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਦੁਕਾਨਾਂ ਤੇ ਸ਼ਾਪਿੰਗ ਮਾਲ 31 ਜੁਲਾਈ 2020 ਦੀਆਂ ਹਦਾਇਤਾਂ ਅਨੁਸਾਰ ਐਤਵਾਰ ਨੂੰ ਬੰਦ ਰਹਿਣਗੇ।

Advertisement

Advertisement
Tags :
ਸ਼ਹਿਰਾਂਸੰਗਰੂਰਸਵੇਰੇਕਰਫਿਊਜ਼ਿਲ੍ਹਾ