ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਕੂਲਾਂ ਦੇ ਪਾਠਕ੍ਰਮ ਨੂੰ ਸਮੇਂ ਦਾ ਹਾਣੀ ਬਣਾਇਆ ਜਾਵੇਗਾ: ਬੋਰਡ ਮੁਖੀ

08:35 AM Jul 12, 2024 IST
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਸਿੱਖਿਆ ਬੋਰਡ ਦੀ ਮੁਖੀ ਸਤਬੀਰ ਬੇਦੀ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 11 ਜੁਲਾਈ
ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਨੇ ਬੋਰਡ ਅਧੀਨ ਚਲਦੇ 11 ਆਦਰਸ਼ ਸਕੂਲਾਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਕੂਲਾਂ ਦੇ ਮੌਜੂਦਾ ਪਾਠਕ੍ਰਮ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਹ ਅੱਜ ਇੱਥੇ ਆਦਰਸ਼ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਬੋਰਡ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਮੀਟਿੰਗ ਵਿੱਚ ਸਕੂਲਾਂ ਨੂੰ ਕਾਰਗੁਜ਼ਾਰੀ ਸੁਧਾਰਨ, ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ’ਤੇ ਚਰਚਾ ਕੀਤੀ ਗਈ। ਬੋਰਡ ਮੁਖੀ ਨੇ ਸਕੂਲਾਂ ਵਿੱਚ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ ਅਤੇ ਨਵੇਂ ਪ੍ਰਾਜੈਕਟ ਸ਼ੁਰੂ ਕਰਨ ਦੀਆਂ ਸੰਭਾਵਨਾਵਾਂ ਬਾਰੇ ਪ੍ਰਿੰਸੀਪਲਾਂ ਤੋਂ ਫੀਡਬੈਕ ਲਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸਕੂਲ ਐਜੂਕੇਸ਼ਨ ਦੇ ਨਾਲ-ਨਾਲ ਹੋਰ ਸਹਾਇਕ ਕਿਰਿਆਵਾਂ ਨਾਲ ਜੋੜਨ ਲਈ ਵਿਚਾਰ ਕੀਤਾ। ਜਿਨ੍ਹਾਂ ਕਿਰਿਆਵਾਂ ਵਿੱਚ ਵਿਦਿਆਰਥੀ ਰੁਚੀ ਰੱਖਦਾ ਹੈ। ਉਸ ਅਨੁਸਾਰ ਪਾਠਕ੍ਰਮ ਵਿੱਚ ਸੋਧ ਕੀਤੀ ਜਾ ਸਕੇਗੀ ਤਾਂ ਜੋ ਪਾਠਕ੍ਰਮ ਨੂੰ ਅਜੋਕੇ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਸਕੂਲੀ ਬੱਚਿਆਂ ਦੇ ਸੈੱਲਫ਼ ਹੈਲਪ ਗਰੁੱਪ ਬਣਾਉਣ ਨੂੰ ਤਰਜੀਹ ਦਿੱਤੀ ਗਈ ਤਾਂ ਜੋ ਵਿਦਿਆਰਥੀਆਂ ਵਿੱਚ ਆਪਸੀ ਸਾਂਝ ਹੋਰ ਮਜ਼ਬੂਤ ਕੀਤੀ ਜਾ ਸਕੇ। ਇਸ ਨਾਲ ਵਿਦਿਆਰਥੀਆਂ ਵਿੱਚ ਸਵੈ-ਨਿਰਭਰਤਾ ਅਤੇ ਆਪਣੇ ਅੰਦਰ ਭਰੋਸੇ ਦਾ ਅਹਿਸਾਸ ਵਧੇਗਾ ਅਤੇ ਉਨ੍ਹਾਂ ਵਿੱਚ ਖ਼ੁਦ ਫ਼ੈਸਲਾ ਲੈਣ ਦੀ ਸ਼ਕਤੀ ਵਧੇਗੀ।

Advertisement

Advertisement
Advertisement