ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਨਤਕ ਥਾਵਾਂ ’ਤੇ ਤੰਬਾਕੂ ਵੇਚਣ ਵਾਲਿਆਂ ਦੇ ਚਲਾਨ ਕੱਟੇ

08:57 AM Jul 18, 2024 IST
ਦੁਕਾਨਦਾਰਾਂ ਦੇ ਚਲਾਨ ਕੱਟਦੇ ਹੋਏ ਸਿਹਤ ਅਧਿਕਾਰੀ। -ਫੋਟੋ: ਜੈਦਕਾ

ਅਮਰਗੜ੍ਹ:

Advertisement

ਸਿਹਤ ਵਿਭਾਗ ਦੀ ਟੀਮ ਨੇ ਅੱਜ ਦੁਕਾਨਾਂ ਵਿੱਚ ਛਾਪਾ ਮਾਰ ਕੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟ ਕੇ ਜੁਰਮਾਨਾ ਵਸੂਲ ਕੀਤਾ। ਨੋਡਲ ਅਫ਼ਸਰ ਰਣਬੀਰ ਸਿੰਘ ਢੰਡੇ, ਸਿਹਤ ਸੁਪਰਵਾਈਜ਼ਰ ਪਰਮਜੀਤ ਸਿੰਘ, ਕੇਵਲ ਸਿੰਘ, ਨਿਰਭੈ ਸਿੰਘ ਤੇ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਟੀਮ ਨੇ ਕੌਮੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜਨਤਕ ਥਾਵਾਂ ’ਤੇ ਤੰਬਾਕੂ ਵੇਚਣ ਵਾਲਿਆਂ ਦੇ ਚਲਾਨ ਕੱਟਣ ਤੋਂ ਇਲਾਵਾ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਤੰਬਾਕੂ ਦੀ ਜਨਤਕ ਥਾਵਾਂ ’ਤੇ ਵਰਤੋਂ ਤੇ 18 ਸਾਲ ਤੋਂ ਘੱਟ ਉਮਰ ਦੇ ਨੌਜਵਾਨ ਨੂੰ ਤੰਬਾਕੂ ਵੇਚਣ ’ਤੇ ਪੂਰਨ ਮਨਾਹੀ ਹੈ। -ਪੱਤਰ ਪ੍ਰੇਰਕ

Advertisement
Advertisement