For the best experience, open
https://m.punjabitribuneonline.com
on your mobile browser.
Advertisement

ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ

10:15 AM Apr 08, 2024 IST
ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਅਮਰਗੜ੍ਹ: ਸਿਹਤ ਵਿਭਾਗ ਦੀ ਟੀਮ ਨੇ ਤੰਬਾਕੂਨੋਸ਼ੀ ਕਰਨ ਖ਼ਿਲਾਫ਼ ਆਰੰਭੀ ਮੁਹਿੰਮ ਤਹਿਤ ਪਿੰਡ ਮੰਡੀਆਂ, ਬਦੇਸ਼ਾ, ਖਾਨਪੁਰ, ਸਰੋਦ ਆਦਿ ਪਿੰਡਾਂ ਵਿਚ ਚਲਾਨ ਕੱਟਦਿਆਂ ਲੋਕਾਂ ਨੂੰ ਜਾਗਰੂਕ ਕੀਤਾ। ਸਿਹਤ ਸੁਪਰਵਾਈਜ਼ਰ ਪਰਮਜੀਤ ਸਿੰਘ, ਜਗਤਾਰ ਸਿੰਘ, ਨਿਰਭੈ ਸਿੰਘ ਤੇ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕੋਈ ਵੀ ਵਿਅਕਤੀ ਕਿਸੇ ਜਨਤਕ ਥਾਂ ਜਿਵੇਂ ਬੱਸ ਸਟੈਂਡ, ਰੇਲਵੇ ਸਟੇਸ਼ਨ, ਰੇਲਗੱਡੀ, ਹੋਟਲ ਤੇ ਸਿੱਖਿਆ ਸੰਸਥਾ ਵਿਚ ਤੰਬਾਕੂਨੋਸ਼ੀ ਨਹੀਂ ਕਰ ਸਕਦਾ। 18 ਸਾਲ ਦੇ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦਨ ਵੇਚਣ ਦੀ ਮਨਾਹੀ ਹੈ। -ਪੱਤਰ ਪ੍ਰੇਰਕ

Advertisement

Advertisement
Author Image

Advertisement
Advertisement
×