For the best experience, open
https://m.punjabitribuneonline.com
on your mobile browser.
Advertisement

ਸੀਐਂਡਵੀ ਅਧਿਆਪਕਾਂ ਦੀ ਗਰਾਂਟ ਜਾਰੀ ਕਰੇ ਸਿੱਖਿਆ ਵਿਭਾਗ: ਸਰੀਨ

09:21 AM Oct 07, 2024 IST
ਸੀਐਂਡਵੀ ਅਧਿਆਪਕਾਂ ਦੀ ਗਰਾਂਟ ਜਾਰੀ ਕਰੇ ਸਿੱਖਿਆ ਵਿਭਾਗ  ਸਰੀਨ
Advertisement

ਪੱਤਰ ਪ੍ਰੇਰਕ
ਅੰਮ੍ਰਿਤਸਰ, 6 ਅਕਤੂਬਰ
ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਅੰਮ੍ਰਿਤਸਰ ਦੇ ਸੇਵਾਮੁਕਤ ਅਧਿਆਪਕਾਂ ਦੀ ਯੂਨੀਅਨ ਦੇ ਪ੍ਰਧਾਨ ਪ੍ਰਦੀਪ ਸਰੀਨ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਅਧਿਆਪਕਾਂ, ਹੋਰ ਕਰਮਚਾਰੀਆਂ ਦੀ ਗਰਾਂਟ ਤਾਂ ਜਾਰੀ ਕਰ ਦਿੱਤੀ ਗਈ ਹੈ ਪਰ ਸੀਐਂਡਵੀ ਅਧਿਆਪਕਾਂ ਲਈ ਗਰਾਂਟ ਜਾਰੀ ਨਹੀਂ ਕੀਤੀ ਗਈ। ਉਨ੍ਹਾਂ ਸਿੱਖਿਆ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਸੀਐਂਡਵੀ ਅਧਿਆਪਕਾਂ ਦੀ ਗਰਾਂਟ ਤੁਰੰਤ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ 7 ਮਹੀਨਿਆਂ ਤੋਂ ਸੀਐਂਡਵੀ ਅਧਿਆਪਕਾਂ ਨੂੰ ਤਨਖ਼ਾਹਾਂ ਨਹੀਂ ਮਿਲੀਆਂ।
ਉਨ੍ਹਾਂ ਕਿਹਾ ਕਿ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਨੂੰ 1967 ਤੋਂ ਗਰਾਂਟ ਮਿਲ ਰਹੀ ਹੈ। ਇਨ੍ਹਾਂ ਸਕੂਲਾਂ ’ਚੋਂ ਪੜ੍ਹੇ ਵਿਦਿਆਰਥੀ ਵੱਡੀ ਗਿਣਤੀ ’ਚ ਸਤਿਕਾਰਯੋਗ ਅਹੁਦਿਆਂ ‘ਤੇ ਸੇਵਾਵਾਂ ਨਿਭਾਅ ਰਹੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਸਕੂਲਾਂ ਵਿੱਚ ਖਾਲੀ ਪੋਸਟਾਂ ਨੂੰ ਭਰਨ ਦੀ ਆਗਿਆ ਵੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਾਈ ਕੋਰਟ ਦੇ ਹੁਕਮਾਂ ਅਤੇ ਵਿੱਤ ਵਿਭਾਗ ਦੇ ਨੋਟੀਫਿਕੇਸ਼ਨ ਤੋਂ ਬਾਅਦ ਵੀ ਸਿੱਖਿਆ ਵਿਭਾਗ ਵੱਲੋਂ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ’ਚ ਦੇਰੀ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

Advertisement