ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਈਬਰ ਅਪਰਾਧ: ਸੀਬੀਆਈ ਵੱਲੋਂ 76 ਥਾਵਾਂ ’ਤੇ ਛਾਪੇ

09:03 PM Oct 19, 2023 IST

ਨਵੀਂ ਦਿੱਲੀ, 19 ਅਕਤੂਬਰ
ਸੀਬੀਆਈ ਨੇ ਅਪਰੇਸ਼ਨ ਚੱਕਰ-2 ਤਹਿਤ 100 ਕਰੋੜ ਰੁਪਏ ਦੇ ਕ੍ਰਿਪਟੋ ਘੁਟਾਲੇ ਸਮੇਤ ਸਾਈਬਰ-ਸਮਰੱਥ ਵਿੱਤੀ ਧੋਖਾਧੜੀ ਦੇ ਪੰਜ ਵੱਖ-ਵੱਖ ਮਾਮਲੇ ਦਰਜ ਕਰਨ ਤੋਂ ਬਾਅਦ ਦੇਸ਼ ਭਰ ਵਿੱਚ 76 ਥਾਵਾਂ 'ਤੇ ਛਾਪੇ ਮਾਰੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਇੱਕ ਮਾਮਲਾ ਕ੍ਰਿਪਟੋਕਰੰਸੀ ਧੋਖਾਧੜੀ ਰਾਹੀਂ ਭਾਰਤੀ ਨਾਗਰਿਕਾਂ ਦੇ 100 ਕਰੋੜ ਰੁਪਏ ਲੁੱਟਣ ਵਾਲੇ ਰੈਕੇਟ ਨਾਲ ਸਬੰਧਤ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਤਲਾਸ਼ੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਕਰਨਾਟਕ, ਹਿਮਾਚਲ ਪ੍ਰਦੇਸ਼, ਹਰਿਆਣਾ, ਕੇਰਲ, ਤਾਮਿਲਨਾਡੂ, ਪੰਜਾਬ, ਦਿੱਲੀ ਅਤੇ ਪੱਛਮੀ ਬੰਗਾਲ ਦੇ ਟਿਕਾਣਿਆਂ 'ਤੇ ਕੀਤੀ ਗਈ।  -ਪੀਟੀਆਈ

Advertisement

Advertisement