ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਈਬਰ ਧੋਖਾਧੜੀ: ਦਿੱਲੀ ਤੋਂ ਦੋ ਮੁਲਜ਼ਮ ਗ੍ਰਿਫ਼ਤਾਰ

07:30 AM Oct 16, 2024 IST

ਪ੍ਰਭੂ ਦਿਆਲ
ਸਿਰਸਾ, 15 ਅਕਤੂਬਰ
ਇੱਥੋਂ ਦੇ ਸਾਈਬਰ ਕਰਾਈਮ ਥਾਣੇ ਦੀ ਵਿਸ਼ੇਸ਼ ਟੀਮ ਨੇ 17 ਲੱਖ ਰੁਪਏ ਦੀ ਸਾਈਬਰ ਧੋਖਾਧੜੀ ਦੇ ਮਾਮਲੇ ਵਿੱਚ ਦਿੱਲੀ ਤੋਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਦੀਪਕ ਵਾਸੀ ਨਿਊ ਅਸ਼ੋਕ ਵਿਹਾਰ ਅਤੇ ਅਨਿਲ ਕੁਮਾਰ ਵਾਸੀ ਸੰਗਮ ਵਿਹਾਰ, ਨਵੀਂ ਦਿੱਲੀ ਵਜੋਂ ਕੀਤੀ ਗਈ ਹੈ।
ਐੱਸਪੀ ਵਿਕਰਾਂਤ ਭੂਸ਼ਨ ਨੇ ਦੱਸਿਆ ਕਿ ਮਹਿੰਦਰ ਵਾਸੀ ਸ਼ੇਰਪੁਰਾ ਜ਼ਿਲ੍ਹਾ ਸਿਰਸਾ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਬੀਤੀ ਜਨਵਰੀ ਤੋਂ ਜੂਨ ਮਹੀਨੇ ਦੌਰਾਨ ਬੀਮਾ ਪਾਲਿਸੀ ਵਿੱਚ ਮੋਟਾ ਮੁਨਾਫ਼ਾ ਦਿਵਾਉਣ ਦੇ ਬਹਾਨੇ ਨੌਜਵਾਨਾਂ ਨੇ ਉਸ ਨਾਲ ਕਰੀਬ 17 ਲੱਖ 61 ਹਜ਼ਾਰ ਰੁਪਏ ਦੀ ਠੱਗੀ ਮਾਰੀ। ਇਸ ਸਬੰਧੀ ਮਹਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਸਾਈਬਰ ਕਰਾਈਮ ਥਾਣਾ ਸਿਰਸਾ ’ਚ ਸਾਈਬਰ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਨੂੰ ਸੁਲਝਾਉਣ ਲਈ ਸਾਈਬਰ ਕਰਾਈਮ ਪੁਲੀਸ ਸਟੇਸ਼ਨ ਦੀ ਵਿਸ਼ੇਸ਼ ਟੀਮ ਬਣਾਈ ਗਈ, ਜਿਸ ਨੇ ਸੁਰਾਗ ਇਕੱਠੇ ਕਰਕੇ ਦੋਵਾਂ ਮੁਲਜ਼ਮਾਂ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਕਿਹਾ ਕਿ ਲਾਏ ਗਏ ਦੋਸ਼ਾਂ ਦੀ ਜਾਂਚ ਚੱਲ ਰਹੀ ਹੈ ਅਤੇ ਜਾਂਚ ਦੌਰਾਨ ਜੋ ਵੀ ਇਸ ਮਾਮਲੇ ਵਿੱਚ ਸ਼ਾਮਲ ਪਾਇਆ ਗਿਆ, ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ’ਤੇ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਕਿ ਉਨ੍ਹਾਂ ਕੋਲੋਂ ਠੱਗੀ ਦੇ ਰੁਪਏ ਬਰਾਮਦ ਕੀਤੇ ਜਾ ਸਕਣ।

Advertisement

Advertisement