ਸਾਈਬਰ ਕ੍ਰਾਈਮ-ਟੈਰਰ ਫੰਡਿੰਗ ਮਾਮਲਾ: ਐਮਪੀ ਪੁਲੀਸ ਵੱਲੋਂ ਕਾਬੂ ਕੀਤੇ ਵਿਅਕਤੀ ਦੀ ਮੌਤ
ਚੰਡੀਗੜ੍ਹ, 9 ਜਨਵਰੀ
ਸਾਈਬਰ ਕ੍ਰਾਈਮ ਮਾਮਲੇ ਵਿੱਚ ਅਤਿਵਾਦੀ ਫੰਡਿਗ ਮਾਮਲੇ ਵਿਚ ਮੱਧ ਪ੍ਰਦੇਸ਼ ਪੁਲੀਸ ਵੱਲੋਂ ਇੱਕ 23 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਹਰਿਆਣਾ ਪੁਲੀ ਨੇ ਦੱਸਿਆ ਕਿ ਗੁਰੂਗ੍ਰਾਮ ਵਿੱਚ ਇੱਕ ਹੋਟਲ ਵਿਚੋਂ ਭੱਜਣ ਦੌਰਾਨ ਤੀਜੀ ਮੰਜ਼ਿਲ ਦੇ ਕਮਰੇ ਦੀ ਬਾਲਕੋਨੀ ਤੋਂ ਡਿੱਗ ਗਿਆ ਅਤੇ ਉਸਦੀ ਮੌਤ ਹੋ ਗਈ।
ਪੁਲੀਸ ਨੇ ਦੱਸਿਆ ਕਿ ਅਤਿਵਾਦ ਵਿਰੋਧੀ ਦਸਤੇ ਨੇ ਮੰਗਲਵਾਰ ਨੂੰ ਉਸਨੂੰ ਗ੍ਰਿਫਤਾਰ ਕੀਤਾ। ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਉਸਨੂੰ ਗੁਰੂਗ੍ਰਾਮ ਦੇ ਹੋਟਲ ਵਿੱਚ ਰੱਖਿਆ ਗਿਆ ਸੀ ਤਾਂ ਜੋ ਉਸਨੂੰ ਐਮਪੀ ਲਿਜਾਣ ਲਈ ਉਸਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ ਜਾ ਸਕੇ। ਪੁਲਿਸ ਨੇ ਕਿਹਾ ਕਿ ਹੋਟਲ ਵਿੱਚ ਕੁਮਾਰ ਨੇ ਪੁਲੀਸ ਕਰਮਚਾਰੀਆਂ ਤੋਂ ਵਾਸ਼ਰੂਮ ਜਾਣ ਦੀ ਇਜਾਜ਼ਤ ਮੰਗੀ ਪਰ ਉਸਨੇ ਕੇਬਲ ਦੀ ਵਰਤੋਂ ਕਰਕੇ ਬਾਲਕੋਨੀ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ।
ਭੱਜਣ ਦੌਰਾਨ ਉਹ ਤੀਜੀ ਮੰਜ਼ਿਲ ਦੇ ਕਮਰੇ ਦੀ ਬਾਲਕੋਨੀ ਤੋਂ ਡਿੱਗ ਗਿਆ ਅਤੇ ਹਸਪਤਾਲ ਵਿਚ ਇਲਾਜ ਦੌਰਾਨ ਦਮ ਤੋੜ ਦਿੱਤਾ। ਸੋਹਨਾ ਦੇ ਸਹਾਇਕ ਪੁਲੀਸ ਕਮਿਸ਼ਨਰ ਅਭਿਲਕਸ਼ ਜੋਸ਼ੀ ਨੇ ਕਿਹਾ ਕਿ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਹਰਿਆਣਾ ਪੁਲੀਸ ਦੇ ਇੱਕ ਅਧਿਕਾਰੀ ਦੇ ਅਨੁਸਾਰ ਮੱਧ ਪ੍ਰਦੇਸ਼ ਪੁਲੀਸ ਨੇ ਗੁਰੂਗ੍ਰਾਮ ਵਿੱਚ ਆਪਣੀ ਕਾਰਵਾਈ ਕਰਨ ਤੋਂ ਪਹਿਲਾਂ ਸਥਾਨਕ ਪੁਲੀਸ ਨੂੰ ਸੂਚਿਤ ਨਹੀਂ ਕੀਤਾ ਸੀ। -ਪੀਟੀਆਈ