ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਵੱਲੋਂ ਪੂਰਬੀ ਦਿੱਲੀ ਵਿੱਚ ਸਾਈਕਲ ਰੈਲੀ

10:25 AM May 20, 2024 IST
ਸਾਈਕਲ ਰੈਲੀ ਦੀ ਅਗਵਾਈ ਕਰਦੇ ਹੋਏ ‘ਇੰਡੀਆ’ ਗੱਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ।

ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਮਈ
ਪੂਰਬੀ ਦਿੱਲੀ ਲੋਕ ਸਭਾ ਸੀਟ ਤੋਂ ‘ਇੰਡੀਆ’ ਅਲਾਇੰਸ ਦੇ ਉਮੀਦਵਾਰ ਕੁਲਦੀਪ ਕੁਮਾਰ ਨੇ ‘ਜੇਲ੍ਹ ਕਾ ਜਵਾਬ ਵੋਟ ਸੇ’ ਮੁਹਿੰਮ ਤਹਿਤ ਐਤਵਾਰ ਸਵੇਰੇ ਸਾਈਕਲ ਰੈਲੀ ਦੀ ਅਗਵਾਈ ਕੀਤੀ। ਇਸ ਦੌਰਾਨ ‘ਆਪ’ ਵਰਕਰਾਂ ਨੇ ਪੀਲੀਆਂ ਟੀ-ਸ਼ਰਟਾਂ ਪਾ ਕੇ ਸਾਈਕਲ ਰੈਲੀ ਵਿੱਚ ਹਿੱਸਾ ਲਿਆ, ਜਿਨ੍ਹਾਂ ’ਤੇ ‘ਜੇਲ੍ਹ ਕਾ ਜਵਾਬ ਵੋਟ ਸੇ’ ਲਿਖਿਆ ਹੋਇਆ ਸੀ। ਮਯੂਰ ਵਿਹਾਰ ਫੇਜ਼-2 ਤੋਂ ਸ਼ੁਰੂ ਕੀਤੀ ਸਾਈਕਲ ਰੈਲੀ ਦੌਰਾਨ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਭਾਜਪਾ ਦੀ ਤਾਨਾਸ਼ਾਹੀ ਖ਼ਿਲਾਫ਼ ਵੋਟ ਪਾ ਕੇ ਜੇਲ੍ਹ ਦਾ ਜਵਾਬ ਦੇਣ।
ਮਯੂਰ ਵਿਹਾਰ ਫੇਜ਼-2 ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੇ ਹਲਕੇ ਵਿੱਚ ਪੈਂਦਾ ਹੈ ਅਤੇ ਇੱਥੋਂ ਦੇ ਲੋਕਾਂ ਵੱਲੋਂ ਕੁਲਦੀਪ ਕੁਮਾਰ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਮੁਫਤ ਬਿਜਲੀ, ਪਾਣੀ, ਸਿਹਤ ਅਤੇ ਸਿੱਖਿਆ ਦੇ ਨਾਲ-ਨਾਲ ਔਰਤਾਂ ਨੂੰ ਪ੍ਰਤੀ ਮਹੀਨਾ ਇੱਕ ਹਜ਼ਾਰ ਰੁਪਏ ਦੇਣ ਦਾ ਪ੍ਰਬੰਧ ਕੀਤਾ ਹੈ। ਭਾਜਪਾ ਨੇ ਦਿੱਲੀ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਤਹਿਤ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿੱਚ ਡੱਕਿਆ ਤਾਂ ਜੋ ਦਿੱਲੀ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਹੋ ਜਾਣ।
ਇਸ ਲਈ ਦਿੱਲੀ ਦੀ ਜਨਤਾ ਭਾਜਪਾ ਦੀ ਇਸ ਸਾਜ਼ਿਸ਼ ਦਾ ਜਵਾਬ ਦੇਣ ਲਈ ਤਿਆਰ ਹੈ। ਕੁਲਦੀਪ ਕੁਮਾਰ ਨੇ ਦੱਸਿਆ ਕਿ ਅਸੀਂ ‘ਜੇਲ੍ਹ ਕਾ ਜਵਾਬ ਵੋਟ ਸੇ’ ਮੁਹਿੰਮ ਤਹਿਤ ਮਯੂਰ ਵਿਹਾਰ ਫੇਜ਼-2 ਦੇ ਮੰਦਰ ਤੋਂ ਸਾਈਕਲ ਰੈਲੀ ਦਾ ਆਯੋਜਨ ਕੀਤਾ।
ਦਿੱਲੀ ਦੀ ਜਨਤਾ ਵੋਟ ਪਾ ਕੇ ਜੇਲ੍ਹ ਦਾ ਜਵਾਬ ਦੇਣ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਜਪਾ ਲਗਾਤਾਰ ਦਿੱਲੀ ਦੀ ਘੇਰਾਬੰਦੀ ਕਰ ਰਹੀ ਹੈ। ਦਿੱਲੀ ਦੇ ਲੋਕਾਂ ਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਦੇ ਅਧਿਕਾਰੀਆਂ ਰਾਹੀਂ ਅਤੇ ਕਦੇ ਉਪ ਰਾਜਪਾਲ ਜਰੀਏ, ਭਾਜਪਾ ਦਿੱਲੀ ਸਰਕਾਰ ਨੂੰ ਡੇਗਣ ਦੀ ਸਾਜ਼ਿਸ਼ ਰਚ ਰਹੀ ਹੈ। ਭਾਜਪਾ ਕੇਜਰੀਵਾਲ ਸਰਕਾਰ ਨੂੰ ਡੇਗਣਾ ਚਾਹੁੰਦੀ ਹੈ ਅਤੇ ਦਿੱਲੀ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਬਿਜਲੀ, ਪਾਣੀ, ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਬੰਦ ਕਰਨਾ ਚਾਹੁੰਦੀ ਹੈ।

Advertisement

Advertisement