ਪ੍ਰਦੂਸ਼ਣ ਮੁਕਤ ਵਾਤਾਵਰਨ ਲਈ ਸਾਈਕਲ ਰੈਲੀ
ਖੇਤਰੀ ਪ੍ਰਤੀਨਿਧ
ਲੁਧਿਆਣਾ, 24 ਨਵੰਬਰ
ਸਨਅਤੀ ਸ਼ਹਿਰ ਵਿੱਚ ਦਿਨੋਂ ਦਿਨ ਵਧ ਰਹੇ ਪ੍ਰਦੂਸ਼ਣ ਨੂੰ ਖਤਮ ਕਰਨ ਅਤੇ ਤੰਦਰੁਸਤ ਜੀਵਨ ਜਿਊਣ ਦਾ ਸੁਨੇਹਾ ਦੇਣ ਲਈ ਅੱਜ ਏਵਨ ਸਾਈਕਲ ਅਤੇ ਈ-ਰਿਕਸ਼ਾ ਵੱਲੋਂ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਵੱਖ ਵੱਖ ਉਮਰ ਵਰਗ ਦੇ ਲੋਕਾਂ ਨੇ ਸ਼ਿਰਕਤ ਕੀਤੀ। ਇਸ ਸਾਈਕਲ ਰੈਲੀ ਦੀ ਅਗਵਾਈ ਰੀਤੂ ਮਹਿਤਾ ਅਤੇ ਸ਼ਿਆਨਾ ਕੋਠਾਰੀ ਨੇ ਕੀਤੀ। ਸਮਾਗਮ ਦਾ ਸੰਚਾਲਨ ਮੀਰਾ ਨਾਗਪਾਲ ਨੇ ਕੀਤਾ।
ਐਤਵਾਰ ਸਵੇਰੇ ‘ਪ੍ਰਦੂਸ਼ਣ ਦਾ ਹੱਲ ਲੱਭਣ ਵਿੱਚ ਹੀ ਖੁਸ਼ੀ ਹੈ’ ਵਿਸ਼ੇ ’ਤੇ ਅੱਜ ਇੱਕ ਸਾਈਕਲ ਰੈਲੀ ਕੱਢੀ ਗਈ। ਸਾਊਥ ਸਿਟੀ ਵਿੱਚ ਕੱਢੀ ਗਈ ਇਸ ਸਾਈਕਲ ਰੈਲੀ ਵਿੱਚ ਵੱਖ ਵੱਖ ਉਮਰ ਵਰਗ ਦੇ ਲੋਕਾਂ ਨੇ ਸਾਈਕਲ ਚਲਾ ਕੇ ਨਾ ਸਿਰਫ ਸਿਹਤਮੰਦ ਰਹਿਣ ਦਾ ਸੁਨੇਹਾ ਦਿੱਤਾ ਸਗੋਂ ਦਿਨੋਂ ਦਿਨ ਗੰਧਲੇ ਹੋ ਰਹੇ ਵਾਤਾਵਰਣ ਨੂੰ ਜੜ੍ਹੋਂ ਖਤਮ ਕਰਨ ਲਈ ਪ੍ਰੇਰਿਤ ਵੀ ਕੀਤਾ ਗਿਆ। ਸਾਈਕਲਿਸਟਾਂ ਦੀ ਇਸ ਇਕਜੁੱਟਤਾ ਨੇ ਸਮਾਜ ਵਿੱਚ ਵਧੀਆ ਸੁਨੇਹਾ ਦਿੱਤਾ ਕਿ ਜੇਕਰ ਸਾਰੇ ਇਕੱਠੇ ਹੋ ਕੇ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਦੀ ਕੋਸ਼ਿਸ਼ ਕਰੀਏ ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਸੁੱਖ ਦਾ ਸਾਹ ਲੈ ਸਕਣ। ਇਸ ਸਾਈਕਲ ਰੈਲੀ ਵਿੱਚ ਡੀ ਕਾਰਵਾ ਫਿਟਨੈਸ ਤੋਂ ਸ਼ਿਵਾ ਸਚਦੇਵਾ ਨੇ ਅਹਿਮ ਭੂਮਿਕਾ ਨਿਭਾਈ। ਈਵਾ ਹਸਪਤਾਲ ਦੇ ਡਾਕਟਰਾਂ ਨੇ ਰੈਲੀ ਵਿੱਚ ਸ਼ਾਮਿਲ ਹੋਏ ਸਾਈਕਲਿਸਟਾਂ ਨੂੰ ਸਿਹਤਮੰਦ ਰਹਿਣ ਦੇ ਗੁਰ ਦੱਸੇ।