For the best experience, open
https://m.punjabitribuneonline.com
on your mobile browser.
Advertisement

ਮੋਟਰਸਾਈਕਲ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਤ

06:33 AM Nov 26, 2024 IST
ਮੋਟਰਸਾਈਕਲ ਦੀ ਫੇਟ ਵੱਜਣ ਕਾਰਨ ਸਾਈਕਲ ਸਵਾਰ ਦੀ ਮੌਤ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਨਵੰਬਰ
ਥਾਣਾ ਡਿਵੀਜ਼ਨ ਨੰਬਰ 6 ਦੇ ਇਲਾਕੇ ’ਚ ਐੱਚਪੀ ਪੈਟਰੋਲ ਪੰਪ ਜੀਟੀ ਰੋਡ ਨੇੜੇ ਇੱਕ ਮੋਟਰਸਾਈਕਲ ਦੀ ਟੱਕਰ ਨਾਲ ਇੱਕ ਸਾਈਕਲ ਸਵਾਰ ਦੀ ਮੌਤ ਹੋ ਗਈ।‌ ਇਸ ਸਬੰਧੀ ਪ੍ਰੇਮ ਨਗਰ ਵਾਸੀ ਮਿਸ਼ਰੀ ਲਾਲ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਬੰਸੀ ਲਾਲ ਸਾਈਕਲ ’ਤੇ ਸਵਾਰ ਆ ਰਿਹਾ ਸੀ ਤਾਂ ਪਿਛਲੇ ਪਾਸੇ ਸ਼ੇਰਪੁਰ ਚੌਕ ਵੱਲੋਂ ਆਏ ਇੱਕ ਤੇਜ਼ ਰਫ਼ਤਾਰ ਅਣਪਛਾਤੇ ਮੋਟਰਸਾਈਕਲ ਸਵਾਰ ਨੇ ਉਸ ਨੂੰ ਫੇਟ ਮਾਰ ਦਿੱਤੀ ਜਿਸ ਨਾਲ ਬੰਸੀ ਲਾਲ ਦੇ ਕਾਫ਼ੀ ਸੱਟਾਂ ਲੱਗੀਆਂ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਅਰੋੜਾ ਨਿਊਰੋ ਸੈਂਟਰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

Advertisement

Advertisement
Advertisement
Author Image

sukhwinder singh

View all posts

Advertisement