For the best experience, open
https://m.punjabitribuneonline.com
on your mobile browser.
Advertisement

ਹਾਦਸੇ ਵਿੱਚ ਸਾਈਕਲ ਸਵਾਰ ਹਲਾਕ

07:12 AM Apr 15, 2024 IST
ਹਾਦਸੇ ਵਿੱਚ ਸਾਈਕਲ ਸਵਾਰ ਹਲਾਕ
Advertisement

ਲੁਧਿਆਣਾ: ਇੱਥੇ ਇੱਕ ਸੜਕ ਹਾਦਸੇ ਵਿੱਚ ਇੱਕ ਸਾਈਕਲ ਸਵਾਰ ਦੀ ਮੌਤ ਹੋ ਗਈ।‌ ਇਸ ਸਬੰਧੀ ਭਗਤ ਸਿੰਘ ਕਲੋਨੀ ਸ਼ੇਰਪੁਰ ਵਾਸੀ ਸੁਰਜੀਤ ਕੁਮਾਰ ਨੇ ਦੱਸਿਆ ਕਿ ਉਸ ਦਾ ਭਰਾ ਸੁਨੀਲ ਆਪਣੇ ਸਾਈਕਲ ’ਤੇ ਕੰਮ ਲਈ ਜਾ ਰਿਹਾ ਸੀ ਅਤੇ ਉਹ ਵੀ ਉਸ ਦੇ ਪਿੱਛੇ-ਪਿੱਛੇ ਕੰਮ ਲਈ ਜਾ ਰਿਹ ਸੀ। ਉਹ ਜਦੋਂ ਨੇੜੇ ਲੱਕੀ ਕੰਪਲੈਕਸ ਜੀਵਨ ਨਗਰ ਚੌਕ ਫੇਸ-5 ਫੋਕਲ ਪੁਆਇੰਟ ਪੁੱਜੇ ਸੁਨੀਲ ਦੇ ਪਿੱਛੋਂ ਇੱਕ ਮੋਟਰਸਾਈਕਲ ਚਾਲਕ ਨੇ ਤੇਜ਼ ਰਫ਼ਤਾਰੀ ਅਤੇ ਲਾਪਰਵਾਹੀ ਨਾਲ ਉਸ ਦੇ ਸਾਈਕਲ ਨੂੰ ਫੇਟ ਮਾਰ ਦਿੱਤੀ ਤੇ ਉਹ ਸੜਕ ’ਤੇ ਡਿੱਗ ਗਿਆ। ਇਸ ਦੌਰਾਨ ਉਹ ਸਾਹਮਣੇ ਤੋਂ ਆਉਂਦੀ ਇੱਕ ਵੱਡੀ ਗੱਡੀ ਬਲੈਰੋ ਦੇ ਪਿਛਲੇ ਟਾਇਰ ਹੇਠਾਂ ਆ ਗਿਆ। ਉਕਤ ਦੋਵੇਂ ਵਾਹਨਾਂ ਦੇ ਚਾਲਕ ਮੌਕੇ ਤੋਂ ਆਪਣੇ ਵਾਹਨਾਂ ਸਮੇਤ ਫ਼ਰਾਰ ਹੋ ਗਏ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਇਲਾਜ਼ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement