ਮਜੀਠੀਆ ਵੱਲੋਂ ਦਬੁਰਜੀ ਦੀ ਪੰਚਾਇਤ ਦਾ ਸਨਮਾਨ
ਪੱਤਰ ਪ੍ਰੇਰਕ
ਚੇਤਨਪੁਰਾ, 17 ਅਕਤੂਬਰ
ਵਿਧਾਨ ਸਭਾ ਹਲਕਾ ਮਜੀਠਾ ਦੇ ਪਿੰਡ ਦਬੁਰਜੀ ਵਿਖੇ ਪੰਚਾਇਤੀ ਚੋਣ ਵਿੱਚ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਨਵੀਂ ਚੁਣੀ ਗਈ ਪੰਚਾਇਤ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਗ੍ਰਹਿ ਵਿਖੇ ਪੁੱਜਣ ’ਤੇ ਉਨ੍ਹਾਂ ਵੱਲੋਂ ਚੋਣ ਜਿੱਤਣ ’ਤੇ ਵਧਾਈ ਦਿੱਤੀ ਅਤੇ ਨਵੀਂ ਚੁਣੀ ਗਈ ਪੰਚਾਇਤ ਅਤੇ ਪਿੰਡ ਦੇ ਮੋਹਤਬਰਾਂ ਦਾ ਸਨਮਾਨ ਕੀਤਾ ਗਿਆ। ਅਕਾਲੀ ਆਗੂ ਨੇ ਉਨ੍ਹਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਪਿੰਡ ਦੇ ਵਿਕਾਸ ਕਰਨ ਲਈ ਤਕੜੇ ਹੋ ਕੇ ਕੰਮ ਕਰਨ ਲਈ ਥਾਪੜਾ ਦਿੱਤਾ। ਇਸ ਮੌਕੇ ਮੈਂਬਰ ਪੰਚਾਇਤ ਸਤਪਾਲ ਸਿੰਘ ਗੋਲਡੀ ਨੇ ਦੱਸਿਆ ਕਿ ਉਨ੍ਹਾਂ ਤੋਂ ਇਲਾਵਾ ਬਲਬੀਰ ਕੌਰ, ਸੁਖਪਾਲ ਸਿੰਘ, ਜਸਪਾਲ ਸਿੰਘ ਅਤੇ ਰਣਜੀਤ ਕੌਰ ਪਿੰਡ ਦੇ ਪੰਚ ਚੁਣੇ ਗਏ ਹਨ। ਇਸ ਮੌਕੇ ਨਵੀਂ ਪੰਚਾਇਤ ਨੇ ਵਾਅਦਾ ਕੀਤਾ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਸਿਨੀਅਰ ਅਕਾਲੀ ਆਗੂ ਤਲਵਿੰਦਰ ਸਿੰਘ ਸਰਕਾਰੀਆ, ਬਲਵਿੰਦਰ ਸਿੰਘ, ਗੁਰਮੇਜ ਸਿੰਘ, ਜਸਵੰਤ ਸਿੰਘ, ਰਜਿੰਦਰ ਸਿੰਘ, ਬਲਜੀਤ ਸਿੰਘ, ਜੋਗਾ ਸਿੰਘ, ਗੁਰਮੀਤ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਸੰਦਲਜੀਤ ਸਿੰਘ ਆਦਿ ਹਾਜ਼ਰ ਸਨ ।