ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਦਾਦੂਵਾਲ ਵੱਲੋਂ ਸਿਰਸਾ ’ਚ ਧਰਮ ਪ੍ਰਚਾਰ ਲਈ ਦਫ਼ਤਰ ਖੋਲ੍ਹਣ ਦਾ ਐਲਾਨ

07:45 AM Apr 27, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 26 ਅਪਰੈਲ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅੱਜ ਸਿਰਸਾ ਦੇ ਗੁਰਦੁਆਰਾ ਸ੍ਰੀ ਦਸਵੀਂ ਪਾਤਸ਼ਾਹੀ ਵਿੱਚ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਦੱਸਿਆ ਕਿ 2 ਮਈ ਨੂੰ ਗੁਰਦੁਆਰਾ ਸ੍ਰੀ ਦਸਵੀਂ ਪਾਤਸ਼ਾਹੀ ਵਿਖੇ ਧਰਮ ਪ੍ਰਚਾਰ ਉਪ ਦਫ਼ਤਰ ਖੋਲ੍ਹਿਆ ਜਾਵੇਗਾ ਜਿਸ ਵਿਚ ਕਥਾਵਾਚਕ, ਰਾਗੀ, ਢਾਡੀ, ਪ੍ਰਚਾਰਕ, ਕਵੀਸ਼ਰ ਸਿੰਘ ਹਾਜ਼ਰ ਹੋਣਗੇ ਜੋ ਸੰਗਤ ਵਿੱਚ ਸਿੱਖੀ ਦਾ ਪ੍ਰਚਾਰ ਕਰਨਗੇ। ਇਸ ਨਾਲ ਇਲਾਕੇ ਦੇ ਦੂਰ-ਦੁਰਾਡੇ ਪਿੰਡਾਂ ਤੱਕ ਗੁਰਬਾਣੀ ਅਤੇ ਸਿੱਖਾਂ ਦਾ ਇਤਿਹਾਸ ਫੈਲੇਗਾ। ਉਨ੍ਹਾਂ ਕਿਹਾ ਕਿ ਸਿੱਖ ਪਰਿਵਾਰਾਂ ਨੂੰ ਇਕਜੁੱਟ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਧਰਮ ਨਾਲ ਜੁੜਨ। ਉਹਨਾਂ ਕਿਹਾ ਕਿ ਹਰਿਆਣਾ ਕਮੇਟੀ ਸਿੱਖਿਆ ਬੱਚਿਆਂ ਲਈ ਵਿਸ਼ੇਸ਼ ਪ੍ਰੋਗਰਾਮ ਬਣਾ ਕੇ ਤੇਜ਼ੀ ਨਾਲ ਕੰਮ ਕਰ ਰਹੀ ਹੈ, ਜਿਸ ਦਾ ਲਾਭ ਅੰਮ੍ਰਿਤਧਾਰੀ ਸਿੱਖ ਬੱਚਿਆਂ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੇ ਬੱਚਿਆਂ ਨੂੰ ਮਿਲੇਗਾ। ਸਿੱਖ ਬੱਚਿਆਂ ਨੂੰ ਸਕੂਲਾਂ ਅਤੇ ਕਾਲਜਾਂ ਵਿਚ ਮੁਫ਼ਤ ਵਜ਼ੀਫੇ ਦਿੱਤੇ ਜਾ ਰਹੇ ਹਨ ਜੋ ਕਿ ਸਿਰਫ ਐਲਾਨ ਹੀ ਨਹੀਂ ਹੈ ਸਗੋਂ ਇਸ ਨੂੰ ਅਮਲੀ ਰੂਪ ਵਿਚ ਲਾਗੂ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਹਰਿਆਣਾ ਕਮੇਟੀ ਦੇ ਪ੍ਰਧਾਨ ਜਥੇਦਾਰ ਭੁਪਿੰਦਰ ਸਿੰਘ ਅਸੰਧ, ਮੀਤ ਪ੍ਰਧਾਨ ਸੁਦਰਸ਼ਨ ਸਿੰਘ ਅੰਬਾਲਾ, ਜੂਨੀਅਰ ਮੀਤ ਪ੍ਰਧਾਨ ਬੀਬੀ ਰਵਿੰਦਰ ਕੌਰ, ਜਨਰਲ ਸਕੱਤਰ ਸੁਖਵਿੰਦਰ ਸਿੰਘ ਮੰਡੇਰ, ਸਕੱਤਰ ਗੁਲਾਬ ਸਿੰਘ ਮੂਨਕ, ਬਲਦੇਵ ਸਿੰਘ ਖਾਲਸਾ ਟੋਹਾਣਾ ਤੇ ਹੋਰ ਹਾਜ਼ਰ ਸਨ।

Advertisement

Advertisement
Advertisement