ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਾਦੂਵਾਲ ਵੱਲੋਂ ਸਰਨਾ ਨਾਲ ਮੁਲਾਕਾਤ

07:15 AM Aug 22, 2020 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 21 ਅਗਸਤ

Advertisement

ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਹਰਿਆਣਾ ਗੁਰਦੁਆਰਾ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਦਾ ਆਪਣੇ ਗ੍ਰਹਿ ਵਿਖੇ ਸਵਾਗਤ ਕੀਤਾ। ਸ੍ਰੀ ਦਾਦੂਵਾਲ ਨੇ ਸਰਨਾ ਦਾ ਉਨ੍ਹਾਂ ਦੀ ਜਿੱਤ ਵਿੱਚ ਯੋਗਦਾਨ ਲਈ ਧੰਨਵਾਦ ਕੀਤਾ ਹੈ। ਸ੍ਰੀ ਸਰਨਾ ਆਖਿਆ ਕਿ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਹੇਠ ਹਰਿਆਣਾ ਦੇ ਗੁਰਦੁਆਰਿਆਂ ਦਾ ਪ੍ਰਬੰਧ ਬਿਹਤਰ ਹੋਵੇਗਾ। ਦੋਵੇਂ ਲੀਡਰਾਂ ਅਤੇ ਹੋਰ ਸੱਜਣਾ ਨੇ ਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਵਿਚਾਰ ਵਟਾਂਦਰਾ ਵੀ ਕੀਤਾ ਤੇ ਆਉਣ ਵਾਲੇ 400 ਸਾਲਾ ਗੁਰੂ ਤੇਗ ਬਹਾਦੁਰ ਦੇ ਪ੍ਰਕਾਸ਼ ਪੂਰਬ ਦੇ ਦੁਨੀਆ ਭਰ ‘ਚ ਪ੍ਰੋਗਰਾਮ ਉਲੀਕਣ ਬਾਰੇ ਵੀ ਚਰਚਾ ਕੀਤੀ। ਪਾਰਟੀ ਯੂਥ ਵਿੰਗ ਪ੍ਰਧਾਨ ਰਮਨਦੀਪ ਸਿੰਘ ਨੇ ਆਖਿਆ ਕਿ ਹਰਿਆਣਾ ਵਿੱਚ ਸਿੱਖ ਭਾਈਚਾਰੇ ਨੂੰ ਵਧੀਆ ਲੀਡਰਸ਼ਿਪ ਦੀ ਜ਼ਰੂਰਤ ਸੀ ਜੋ ਦਾਦੂਵਾਲ ਦੀ ਅਗਵਾਈ ਹੇਠ ਪੂਰੀ ਹੋਵੇਗੀ।

Advertisement
Advertisement
Tags :
ਸਰਨਾਦਾਦੂਵਾਲਮੁਲਾਕਾਤਵੱਲੋਂ