ਆਦਮਪੁਰ ਤੋਂ ਮੁੰਬਈ ਲਈ ਰੋਜ਼ਾਨਾ ਉਡਾਣ 5 ਜੂਨ ਤੋਂ
06:20 AM Mar 31, 2025 IST
ਜਲੰਧਰ: ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ 5 ਜੂਨ ਤੋਂ ਸ਼ੁਰੂ ਹੋਵੇਗੀ। ਇਸ ਦਾ ਸਭ ਤੋਂ ਵੱਧ ਫਾਇਦਾ ਦੁਆਬਾ ਤੇ ਹਿਮਾਚਲ ਦੇ ਲੋਕਾਂ ਨੂੰ ਹੋਵੇਗਾ। ਪੰਜ ਸਾਲਾਂ ਬਾਅਦ ਆਦਮਪੁਰ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ ਹੋ ਰਹੀ ਹੈ। ਇਸ ਦੀ ਸ਼ੁਰੂਆਤ ਏਅਰਲਾਈਨ ਇੰਡੀਗੋ ਵੱਲੋਂ ਕੀਤੀ ਜਾ ਰਹੀ ਹੈ। ਇਹ ਉਡਾਣ ਹਫ਼ਤੇ ’ਚ ਸੱਤ ਦਿਨ ਮੁੰਬਈ ਤੋਂ ਆਦਮਪੁਰ ਤੇ ਆਦਮਪੁਰ ਤੋਂ ਮੁੰਬਈ ਜਾਵੇਗੀ। ਮੁੰਬਈ ਤੋਂ ਫਲਾਈਟ ਸ਼ਾਮ ਕਰੀਬ 4.25 ਵਜੇ ਆਵੇਗੀ। ਆਦਮਪੁਰ ਹਵਾਈ ਅੱਡੇ ’ਤੇ 35 ਮਿੰਟ ਰੁਕਣ ਤੋਂ ਬਾਅਦ ਇਹ ਸ਼ਾਮ 5 ਵਜੇ ਮੁੜ ਮੁੰਬਈ ਲਈ ਉਡਾਣ ਭਰੇਗੀ। -ਪੱਤਰ ਪ੍ਰੇਰਕ
Advertisement
Advertisement