For the best experience, open
https://m.punjabitribuneonline.com
on your mobile browser.
Advertisement

ਡੇਅਰੀ ਉੱਦਮ ਸਿਖਲਾਈ ਕੋਰਸ 15 ਤੋਂ

06:33 AM Jul 05, 2024 IST
ਡੇਅਰੀ ਉੱਦਮ ਸਿਖਲਾਈ ਕੋਰਸ 15 ਤੋਂ
Advertisement

ਪੱਤਰ ਪ੍ਰੇਰਕ
ਪਟਿਆਲਾ, 4 ਜੁਲਾਈ
ਡਾਇਰੈਕਟਰ (ਡੇਅਰੀ ਵਿਕਾਸ ਵਿਭਾਗ ਪੰਜਾਬ) ਦੀਆਂ ਸਕੀਮਾਂ ਵਿੱਚ ਡੇਅਰੀ ਧੰਦੇ ਲਈ 4 ਹਫ਼ਤਿਆਂ ਦਾ ਵੱਖਰਾ ਡੇਅਰੀ ਉੱਦਮ ਸਿਖਲਾਈ ਕੋਰਸ ਡੇਅਰੀ ਕਿਸਾਨਾਂ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਿਖਲਾਈ ਕੋਰਸ ਦੌਰਾਨ ਡੇਅਰੀ ਫਾਰਮਿੰਗ ਸ਼ੁਰੂ ਕਰਨ ਤੋਂ ਪਹਿਲਾਂ ਧਿਆਨਯੋਗ ਗੱਲਾਂ, ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲ ਸੁਧਾਰ ਲਈ ਨਸਲਕਸ਼ੀ, ਬਨਾਵਟੀ ਗਰਭਾਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਪਸ਼ੂਆਂ ਦੀਆਂ ਆਮ ਬਿਮਾਰੀਆਂ ਬਾਰੇ, ਦੁੱਧ ਦੀ ਫੈਟ/ਐੱਸਐੱਨਐੱਫ ਬਾਰੇ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਬਾਰੇ, ਗੰਡੋਇਆਂ ਦੀ ਖਾਦ ਤਿਆਰ ਕਰਨ ਬਾਰੇ, ਸੰਤੁਲਿਤ ਪਸੂ ਖ਼ੁਰਾਕ ਤਿਆਰ ਕਰਨ ਅਤੇ ਵਰਤੋਂ, ਸਾਫ਼ ਦੁੱਧ ਪੈਦਾ ਕਰਨ, ਡੇਅਰੀ ਫਾਰਮਿੰਗ ਦੀ ਆਰਥਿਕਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ।
ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਚਰਨਜੀਤ ਸਿੰਘ ਬਾਂਸਲ ਨੇ ਦਸਿਆ ਕਿ ਇਸ ਸਿਖਲਾਈ ਤਹਿਤ 15 ਜੁਲਾਈ ਤੋਂ ਚਾਰ ਹਫ਼ਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਉੱਦਮ ਸਿਖਲਾਈ ਕੋਰਸ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਲੁਧਿਆਣਾ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਂਸਲਿੰਗ 10 ਜੁਲਾਈ ਨੂੰ ਸਵੇਰੇ ਸਾਢੇ ਨੌ ਵਜੇ ਡੇਅਰੀ ਸਿਖਲਾਈ ਤੇ ਵਿਸਥਾਰ ਸੇਵਾ ਕੇਂਦਰ, ਬੀਜਾ (ਜ਼ਿਲ੍ਹਾ ਲੁਧਿਆਣਾ), ਸੰਗਰੂਰ ਵਿਖੇ ਕੀਤੀ ਜਾਣੀ ਹੈ।

Advertisement

Advertisement
Advertisement
Author Image

joginder kumar

View all posts

Advertisement