ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਾਖਾ ਰੈਲੀ: ਰਾਜਾ ਵੜਿੰਗ ਨੇ ‘ਆਪ’ ’ਤੇ ਨਿਸ਼ਾਨੇ ਵਿੰਨੇ

08:16 AM May 30, 2024 IST
ਮੁੱਲਾਂਪੁਰ ਦਾਖਾ ਵਿੱਚ ਚੋਣ ਰੈਲੀ ਦੌਰਾਨ ਰਾਹੁਲ ਗਾਂਧੀ ਦਾ ਸਨਮਾਨ ਕਰਦੇ ਹੋਏ ਕਾਂਗਰਸੀ ਆਗੂ। -ਫੋਟੋ: ਹਿਮਾਂਸ਼ੂ ਮਹਾਜਨ

ਗਗਨਦੀਪ ਅਰੋੜਾ
ਲੁਧਿਆਣਾ, 29 ਮਈ
ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿੱਚ ਅੱਜ ਦਾਖਾ ਦੀ ਮੰਡੀ ਵਿੱਚ ਰਾਹੁਲ ਗਾਂਧੀ ਨੇ ਚੋਣ ਰੈਲੀ ਕੀਤੀ। ਇਸ ਮੌਕੇ ਰਾਜਾ ਵੜਿੰਗ ਨੇ ਰਾਹੁਲ ਗਾਂਧੀ ਦੀ ਹਾਜ਼ਰੀ ਵਿੱਚ ਪੰਜਾਬ ਦੇ ਅਸਲ ਮੁੱਦਿਆਂ ’ਤੇ ਚਾਨਣਾ ਪਾਇਆ ਅਤੇ ਭਾਜਪਾ ਤੇ ‘ਆਪ’ ਦੀ ਪ੍ਰਸ਼ਾਸਨਿਕ ਅਸਫਲਤਾਵਾਂ ਅਤੇ ਗੁਮਰਾਹਕੁਨ ਵਾਅਦਿਆਂ ਦੀ ਤਿੱਖੀ ਆਲੋਚਨਾ ਕੀਤੀ। ਇਸ ਦੌਰਾਨ ਰਾਜਾ ਵੜਿੰਗ ਨੇ ਪੰਜਾਬ ਦੇ ਸਭ ਤੋਂ ਮਹੱਤਵਪੂਰਨ ਮੁੱਦਿਆਂ ਨੂੰ ਹੱਲ ਕਰਨ ਲਈ ਕਾਂਗਰਸ ਪਾਰਟੀ ਦੇ ਸਮਰਪਣ ਵੱਲ ਇਸ਼ਾਰਾ ਕੀਤਾ। ਸ੍ਰੀ ਵੜਿੰਗ ਨੇ ਕਿਹਾ ਕਿ ਕਾਂਗਰਸ ਤੋਂ ਇਲਾਵਾ ਕੋਈ ਵੀ ਪਾਰਟੀ ਪੰਜਾਬ ਦੇ ਅਸਲ ਮੁੱਦਿਆਂ ਵੱਲ ਧਿਆਨ ਨਹੀਂ ਦੇ ਰਹੀ। ਭਾਜਪਾ ਧਾਰਮਿਕ ਰਾਜਨੀਤੀ ਵਿੱਚ ਲੱਗੀ ਹੋਈ ਹੈ, ਜਦੋਂਕਿ ਆਮ ਆਦਮੀ ਪਾਰਟੀ ਆਪਣੇ ਗੁਮਰਾਹਕੁਨ ਦਾਅਵਿਆਂ ਨੂੰ ਅੱਗੇ ਵਧਾਉਣ ਵਿੱਚ ਜੁਟੀ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਲੱਗਦਾ ਹੈ ਕਿ ਇੱਕ ਝੂਠ ਨੂੰ ਸੌ ਵਾਰੀ ਦੁਹਰਾਉਣ ਨਾਲ ਲੋਕ ਵਿਸ਼ਵਾਸ ਕਰਨਗੇ।
ਇਸ ਦੌਰਾਨ ਉਨ੍ਹਾਂ ‘ਆਪ’ ਵੱਲੋਂ ਇਸ਼ਤਿਹਾਰਾਂ ’ਤੇ 900 ਕਰੋੜ ਰੁਪਏ ਦੇ ਵੱਡੇ ਖਰਚੇ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਦੇ ਸ਼ਾਸਨ ਦੌਰਾਨ ਵਿੱਤੀ ਸਾਲ 2021-22 ਵਿੱਚ ਪੰਜਾਬ ਸਿਰ ਕਰਜ਼ਾ 2.82 ਲੱਖ ਕਰੋੜ ਰੁਪਏ ਤੋਂ ਵਧ ਕੇ ਵਿੱਤੀ ਸਾਲ 2023-24 ਵਿੱਚ 3.43 ਲੱਖ ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਨੇ ਵਿਕਾਸ ਕਾਰਜਾਂ ਲਈ ਉਧਾਰ ਲਏ ਫੰਡਾਂ ਦੀ ਵਰਤੋਂ ਕਰਨ ਵਿੱਚ ਅਸਫਲ ਰਹਿਣ ਅਤੇ ਤਿੰਨ ਮਹੀਨਿਆਂ ਵਿੱਚ ਨਸ਼ਾਖੋਰੀ ਨੂੰ ਖਤਮ ਕਰਨ ਦੇ ਅਧੂਰੇ ਵਾਅਦੇ ਕਰਨ ਲਈ ‘ਆਪ’ ਦੀ ਆਲੋਚਨਾ ਕੀਤੀ। ਵੜਿੰਗ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦਾ ਵਾਅਦਾ ਪੂਰਾ ਨਹੀਂ ਕਰ ਸਕੀ। ਸਗੋਂ ‘ਆਪ’ ਦੇ ਦਾਅਵਿਆਂ ਦੇ ਉਲਟ ਸੂਬੇ ਵਿੱਚ ਨਸ਼ੇ ਦੀ ਸਮੱਸਿਆ ਹੋਰ ਵੀ ਵਿਗੜ ਗਈ ਹੈ। ਰਾਜਾ ਵੜਿੰਗ ਨੇ ਕਿਹਾ ਕਿ ਐੱਮਐੱਸਪੀ ਮੁੱਦੇ ’ਤੇ ਨਵੀਂ ਦਿੱਲੀ ਵਿੱਚ ਕਿਸਾਨਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਹੈ।

Advertisement

Advertisement