For the best experience, open
https://m.punjabitribuneonline.com
on your mobile browser.
Advertisement

ਦਲ ਖਾਲਸਾ ਵਲੋਂ ਅੰਮ੍ਰਿਤਸਰ ਵਿਚ ਘੱਲੂਘਾਰਾ ਯਾਦਗਾਰੀ ਮਾਰਚ

09:07 PM Jun 05, 2025 IST
ਦਲ ਖਾਲਸਾ ਵਲੋਂ ਅੰਮ੍ਰਿਤਸਰ ਵਿਚ ਘੱਲੂਘਾਰਾ ਯਾਦਗਾਰੀ ਮਾਰਚ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 5 ਜੂਨ

Advertisement

ਦਲ ਖਾਲਸਾ ਵੱਲੋਂ ਸਾਕਾ ਨੀਲਾ ਤਾਰਾ ਫੌਜੀ ਹਮਲੇ ਦੇ 41 ਸਾਲ ਪੂਰੇ ਹੋਣ ’ਤੇ ਅੱਜ ਸ਼ਾਮੀਂ ਸ਼ਹਿਰ ਦੇ ਪ੍ਰਮੁੱਖ ਬਜ਼ਾਰਾਂ ਵਿੱਚ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਗਿਆ। ਮਾਰਚ ਵਿਚ ਸ਼ਾਮਲ ਵੱਡੀ ਗਿਣਤੀ ਨੌਜਵਾਨਾਂ ਨੇ ਜੂਨ 1984 ਦੇ ਸ਼ਹੀਦਾਂ ਦੀਆਂ ਤਸਵੀਰਾਂ ਲੈ ਕੇ ਖਾਲਿਸਤਾਨੀ ਪਰਚਮ ਲਹਿਰਾਏ।
ਘੱਲੂਘਾਰਾ ਯਾਦਗਾਰੀ ਮਾਰਚ ਬੁਰਜ ਅਕਾਲੀ ਫੂਲਾ ਸਿੰਘ ਤੋਂ ਸ਼ੁਰੂ ਹੋ ਕੇ ਦਰਬਾਰ ਸਾਹਿਬ ਤੱਕ ਪੁੱਜਾ।

Advertisement
Advertisement

ਮਾਰਚ ਵਿਚ ਨੌਜਵਾਨਾਂ, ਬਜ਼ੁਰਗਾਂ, ਬੱਚਿਆਂ ਅਤੇ ਔਰਤਾਂ ਨੇ ਹੱਥਾਂ ਵਿੱਚ ਖ਼ਾਲਿਸਤਾਨ ਦੇ ਝੰਡੇ ਅਤੇ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਫੜ੍ਹ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ। ਮਾਰਚ ਵਿੱਚ ਦਲ ਖ਼ਾਲਸਾ ਦੀ ਲੀਡਰਸ਼ਿਪ ਤੋਂ ਇਲਾਵਾ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਅਕਾਲੀ ਦਲ ਅੰਮ੍ਰਿਤਸਰ, ਭਾਈ ਨਰਾਇਣ ਸਿੰਘ ਅਤੇ ਭਾਈ ਦਲਜੀਤ ਸਿੰਘ ਬਿੱਟੂ ਦੀ ਅਗਵਾਈ ਹੇਠ ਪੰਥ ਸੇਵਕ ਜਥਾ ਦੇ ਪ੍ਰਤੀਨਿਧਾਂ ਨੇ ਵੀ ਸ਼ਮੂਲੀਅਤ ਕੀਤੀ।

ਜੂਨ 1984 ਦੇ ਸ਼ਹੀਦਾਂ ਦੇ ਪਰਿਵਾਰਾਂ ਵਿੱਚੋਂ ਭਾਈ ਅਮਰੀਕ ਸਿੰਘ ਦੀ ਪੁੱਤਰੀ ਬੀਬੀ ਸਤਵੰਤ ਕੌਰ, ਜਨਰਲ ਸ਼ੁਬੇਗ ਸਿੰਘ ਦੇ ਭਰਾ ਭਾਈ ਬੇਅੰਤ ਸਿੰਘ ਅਤੇ ਸ਼ਹੀਦ ਭਾਈ ਬੇਅੰਤ ਸਿੰਘ ਮਲੋਆ ਦੀ ਪੁੱਤਰੀ ਬੀਬੀ ਅੰਮ੍ਰਿਤ ਕੌਰ ਵੀ ਸ਼ਾਮਲ ਹੋਏ। ਦਲ ਖ਼ਾਲਸਾ ਦੇ ਬੁਲਾਰਿਆਂ ਨੇ ਭਾਰਤ ਅਤੇ ਪਾਕਿਸਤਾਨ ਨੂੰ ਤਣਾਅ ਖ਼ਤਮ ਕਰਨ ਅਤੇ ਟਕਰਾਅ ਨੂੰ ਟਾਲਣ ਲਈ ਪਹਿਲ ਦੇ ਆਧਾਰ ’ਤੇ ਵਾਹਗਾ-ਅਟਾਰੀ ਬਾਰਡਰ ਅਤੇ ਕਰਤਾਰਪੁਰ ਲਾਂਘਾ ਯਾਤਰੀਆਂ ਤੇ ਸ਼ਰਧਾਲੂਆਂ ਲਈ ਖੋਲ੍ਹਣ ’ਤੇ ਜ਼ੋਰ ਦਿੱਤਾ।

ਪਾਰਟੀ ਦੇ ਸਿਆਸੀ ਸਕੱਤਰ ਕੰਵਰਪਾਲ ਸਿੰਘ ਨੇ ਬੋਲਦਿਆਂ ਅਮਰੀਕਾ ਅਤੇ ਚੀਨ ਨੂੰ ਅਪੀਲ ਕੀਤੀ ਕਿ ਉਹ ਦੱਖਣੀ ਏਸ਼ੀਆ ਦੇ ਦੋਵਾਂ ਪ੍ਰਮਾਣੂ ਦੇਸ਼ਾਂ ਵਿਚਕਾਰ ਟਕਰਾਅ ਨੂੰ ਦੂਰ ਕਰਨ ਲਈ ਸਰਗਰਮ ਭੂਮਿਕਾ ਨਿਭਾਉਣ। ਜਥੇਬੰਦੀ ਨੂੰ ਭਲਕੇ 6 ਜੂਨ ਨੂੰ ਫੌਜੀ ਹਮਲੇ ਦੌਰਾਨ ਮਾਰੇ ਗਏ ਨਿਰਦੋਸ਼ੇ ਲੋਕਾਂ ਦੇ ਕਤਲੇਆਮ ਅਤੇ ਸਿੱਖ ਰੈਫਰੈਂਸ ਲਾਇਬਰੇਰੀ ਵਿੱਚੋਂ ਲੁੱਟੇ ਵੱਡਮੁੱਲੇ ਖਜ਼ਾਨੇ ਦੇ ਵਿਰੋਧ ਵਿੱਚ ਅੰਮ੍ਰਿਤਸਰ ਬੰਦ ਦਾ ਸੱਦਾ ਵੀ ਦਿੱਤਾ।

Advertisement
Author Image

Advertisement