ਦਲਬੀਰ ਕੌਰ ਗੁਰੂ ਨਾਨਕ ਕਾਲਜ ਦੀ ਵਾਈਸ ਚੇਅਰਪਰਸਨ ਨਿਯੁਕਤ
07:41 AM Aug 19, 2020 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਅਗਸਤ
Advertisement
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲਾਏ ਜਾ ਰਹੇ ਸੰਸਥਾਨਾਂ ਵਿੱਚ ਸੇਵਾ ਨਿਭਾਉਣ ਲਈ ਬੀਬੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ। ਇਸਤਰੀ ਅਕਾਲੀ ਦਲ ਦਿੱਲੀ ਸਟੇਟ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਦਲਬੀਰ ਕੌਰ ਨੂੰ ਪੰਜਾਬੀ ਬਾਗ ਸਥਿਤ ਗੁਰੂ ਨਾਨਕ ਕਾਲੇਜ ਆਫ਼ ਐਜੂਕੇਸ਼ਨ ਦਾ ਵਾਈਸ ਚੇਅਰਪਰਸਨ ਬਣਾਇਆ ਗਿਆ। ਦਲ ਦੀ ਦਿੱਲੀ ਇਕਾਈ ਦੀ ਪ੍ਰਧਾਨ ਅਤੇ ਦਿੱਲੀ ਕਮੇਟੀ ਦੀ ਕਾਰਜਕਾਰੀ ਪ੍ਰਧਾਨ ਬੀਬੀ ਰਣਜੀਤ ਕੌਰ, ਕਾਲਜ ਦੇ ਚੇਅਰਮੈਨ ਮਨਜੀਤ ਸਿੰਘ ਔਲਖ ਤੇ ਪ੍ਰਿੰਸੀਪਲ ਜਿਓਤੀ ਭੱਲਾ ਵੱਲੋਂ ਦਲਬੀਰ ਕੌਰ ਨੂੰ ਕਾਰਜਭਾਰ ਸੌਂਪਿਆ ਗਿਆ। ਦਲਬੀਰ ਕੌਰ ਜੋ ਕਿ ਰੱਖਿਆ ਮੰਤਰਾਲੇ ਤੋਂ ਡਿਪਟੀ ਡਾਇਰੈਕਟਰ ਦੇ ਅਹੁਦੇ ਤੋਂ ਸੇਵਾ ਮੁਕਤ ਹਨ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣਕੇ ਪੰਥ ਤੇ ਕੌਮ ਨੂੰ ਆਪਣੀਆਂ ਸੇਵਾਵਾਂ ਦੇ ਰਹੇ ਹਨ।
Advertisement
Advertisement