ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦਲਿਤ ਤੇ ਅੰਗਹੀਣ ਵਿਅਕਤੀ ਨੇ ਜ਼ਮੀਨ ’ਤੇ ਕਬਜ਼ੇ ਦੀ ਕੋਸ਼ਿਸ਼ ਦੇ ਦੋਸ਼ ਲਾਏ

08:51 AM Jul 07, 2023 IST
ਹਰੀ ਚੰਦ ਪੱਤਰਕਾਰਾਂ ਨੂੰ ਆਪਣੀ ਵਿਥਿਆ ਸੁਣਾਉਂਦਾ ਹੋਇਆ।

ਸਰਬਜੀਤ ਸਿੰਘ ਭੱਟੀ
ਲਾਲੜੂ, 6 ਜੁਲਾਈ
ਥਾਣਾ ਹੰਡੇਸਰਾ ਅਧੀਨ ਆਉਂਦੇ ਪਿੰਡ ਬਸੌਲੀ ਦੇ ਰਹਿਣ ਵਾਲੇ ਦਲਿਤ ਵਰਗ ਨਾਲ ਸਬੰਧਤ ਇਕ ਅੰਗਹੀਣ ਵਿਅਕਤੀ ਨੇ ਮੁੱਖ ਮੰਤਰੀ ਪੰਜਾਬ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਨੂੰ ਸ਼ਿਕਾਇਤ ਦੇ ਪਿੰਡ ਦੇ ਕੁਝ ਰਸੂਖਦਾਰ ਲੋਕਾਂ ’ਤੇ ਡਰਾਉਣ-ਧਮਕਾਉਣ, ਉਸ ਦੀ ਸ਼ਡੂਿਊਲਡ ਕਾਸਟ ਕੋਆਪ੍ਰੇਟਿਵ ਲੈਂਡ ਸੁਸਾਇਟੀ ਦੀ 32 ਵਿੱਘੇ ਜ਼ਮੀਨ ’ਤੇ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਅਤੇ ਜਾਤੀਸੂਚਕ ਸ਼ਬਦ ਬੋਲ ਕੇ ਜ਼ਲੀਲ ਕਰਨ ਦੇ ਦੋਸ਼ ਲਗਾਏ ਹਨ।
ਸ਼ਿਕਾਇਤਕਰਤਾ ਨੇ ਸਥਾਨਕ ਪੁਲੀਸ ਤੇ ਪ੍ਰਸ਼ਾਸਨ ’ਤੇ ਸ਼ਿਕਾਇਤ ਦੇਣ ਦੇ ਬਾਵਜੂਦ ਕੋਈ ਢੁਕਵੀਂ ਕਾਰਵਾਈ ਨਾ ਕਰਨ ਦੇ ਦੋਸ਼ ਵੀ ਲਗਾਏ ਹਨ। ਇਸ ਵਿਅਕਤੀ ਨੇ ਮੁੱਖ ਮੰਤਰੀ ਤੇ ਐੱਸਸੀ/ਐੱਸਟੀ ਕਮਿਸ਼ਨ ਤੋਂ ਇਨਸਾਫ ਦੀ ਮੰਗ ਕੀਤੀ ਹੈ।
ਪਿੰਡ ਬਸੌਲੀ ਦੇ ਵਸਨੀਕ ਹਰੀ ਚੰਦ ਪੁੱਤਰ ਪ੍ਰਭਦਿਆਲ ਨੇ ਦੱਸਿਆ ਕਿ ਉਹ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੈ ਅਤੇ ਦੋਵੇਂ ਲੱਤਾਂ ਤੋਂ ਅਪਾਹਿਜ ਹੈ। ਉਹ ਪਿੰਡ ਦੀ ਅਨਸੂਚਿਤ ਕੋਆਪ੍ਰੇਟਿਵ ਲੈਂਡ ਸੁਸਾਇਟੀ ਦਾ ਮੈਂਬਰ ਹੈ, ਜਿਸ ਤਹਿਤ ਆਪਣੇ ਹਿੱਸੇ ਦੀ 32 ਵਿੱਘੇ ਜ਼ਮੀਨ ’ਤੇ ਕਾਸ਼ਤ ਕਰ ਰਿਹਾ ਹੈ।
ਸ਼ਿਕਾਇਤਕਰਤਾ ਨੇ ਕਿਹਾ ਕਿ ਜ਼ਮੀਨ ਦੀ ਖਸਰਾ ਗਿਰਦਾਵਰੀ ਤੇ ਜਮ੍ਹਾਂਬੰਦੀ ਵਿੱਚ ਵੀ ਉਸ ਦਾ ਨਾਮ ਦਰਜ ਹੈ। ਉਸ ਨੇ ਦੋਸ਼ ਲਾਇਆ ਕਿ ਪਿੰਡ ਦੇ ਕੁਝ ਅਸਰ ਰਸੂਖ ਰੱਖਣ ਵਾਲੇ ਲੋਕ ਨੂੰ ਜਾਤੀਸੂਚਕ ਸ਼ਬਦ ਬੋਲ ਕੇ ਜ਼ਲੀਲ ਕਰਦੇ ਹਨ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੰਦੇ ਹਨ। ਉਸ ਨੇ ਦੋਸ਼ ਲਾਇਆ ਕਿ ਉਨ੍ਹਾਂ ਵਿਅਕਤੀਆਂ ਨੇ ਕਈ ਵਾਰ ਜ਼ਮੀਨ ਵਿਚ ਟਰੈਕਟਰ ਘੁਮਾ ਕੇ ਉਸ ਨੂੰ ਡਰਾਉਣ ਦੀ ਕੋਸ਼ਿਸ਼ ਵੀ ਕੀਤੀ ਹੈ।

Advertisement

ਕੀ ਕਹਿੰਦੇ ਨੇ ਅਧਿਕਾਰੀ
ਡੇਰਾਬੱਸੀ ਦੇ ਏਐੱਸਪੀ ਡਾ. ਦਰਪਣ ਆਹਲੂਵਾਲੀਆ ਅਤੇ ਐੱਸਐੱਚਓ ਥਾਣਾ ਹੰਡੇਸਰਾ ਸ਼ਿਵਦੀਪ ਸਿੰਘ ਨੇ ਕਿਹਾ ਕਿ ਉਕਤ ਦਰਖਾਸਤ ਉਨ੍ਹਾਂ ਨੂੰ ਮਿਲ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੜਤਾਲ ਕਰਨ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਪਹਿਲ ਦੇ ਅਧਾਰ ’ਤੇ ਕੀਤੀ ਜਾਵੇਗੀ।

Advertisement
Advertisement
Tags :
ਅੰਗਹੀਣਕਬਜ਼ੇਕੋਸ਼ਿਸ਼ਜ਼ਮੀਨਦਲਿਤਦੋਸ਼ਵਿਅਕਤੀ