ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੂੜਾ ਨਾ ਚੁੱਕਣ ’ਤੇ ਦਲਿਤ ਪਤੀ-ਪਤਨੀ ਦੀ ਕੁੱਟਮਾਰ

08:46 AM Aug 24, 2024 IST

ਦਰਸ਼ਨ ਸਿੰਘ ਮਿੱਠਾ
ਰਾਜਪੁਰਾ, 23 ਅਗਸਤ
ਇੱਥੋਂ ਨੇੜਲੇ ਪਿੰਡ ਦਮਨਹੇੜੀ ਵਿੱਚ ਘਰਾਂ ਵਿੱਚੋਂ ਕੂੜਾ ਚੁੱਕਣ ਦਾ ਕੰਮ ਕਰਨ ਵਾਲੇ ਪਤੀ-ਪਤਨੀ ਦੀ ਪਿੰਡ ਦੇ ਇਕ ਵਿਅਕਤੀ ਨੇ ਉਸ ਦੇ ਘਰ ਦਾ ਕੂੜਾ ਨਾ ਚੁੱਕਣ ’ਤੇ ਕੁੱਟਮਾਰ ਕੀਤੀ। ਇੱਥੋਂ ਦੇ ਸਿਵਲ ਹਸਪਤਾਲ ਵਿੱਚ ਇਲਾਜ ਲਈ ਭਰਤੀ ਹੋਏ ਜਗਤਾਰ ਸਿੰਘ ਪੁੱਤਰ ਗੁਰਦੇਵ ਸਿੰਘ ਅਤੇ ਰਾਜਿੰਦਰ ਕੌਰ ਪਤਨੀ ਜਗਤਾਰ ਸਿੰਘ ਵਾਸੀਆਂ ਹਰਿਆਓ ਨੇ ਦੱਸਿਆ ਕਿ ਉਹ ਅਤੇ ਉਸ ਦੀ ਪਤਨੀ ਪਿੰਡ ਦਮਨਹੇੜੀ ਵਿੱਚ ਘਰ-ਘਰ ਕੂੜਾ ਚੁੱਕਣ ਦਾ ਕੰਮ ਕਰਦੇ ਹਨ। ਇਸ ਬਦਲੇ ਉਹ ਪ੍ਰਤੀ ਘਰ 50 ਰੁਪਏ ਲੈਂਦੇ ਹਨ। ਉਨ੍ਹਾਂ ਬੀਤੇ ਬੁੱਧਵਾਰ ਦਿਨੇਸ਼ ਕੁਮਾਰ ਵੱਲੋਂ ਦਰਵਾਜ਼ਾ ਨਾ ਖੋਲ੍ਹਣ ’ਤੇ ਕੂੜਾ ਨਹੀਂ ਚੁੱਕਿਆ। ਅੱਜ ਜਦੋਂ ਉਹ ਪਿੰਡ ਵਿੱਚੋਂ ਕੂੜਾ ਚੁੱਕ ਰਹੇ ਸਨ ਤਾਂ ਦਿਨੇਸ਼ ਕੁਮਾਰ ਨੇ ਗਾਲ਼ਾਂ ਕੱਢਦਿਆਂ ਉਨ੍ਹਾਂ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਦਿਨੇਸ਼ ਨੇ ਉਸ ਦੀ ਪਤਨੀ ਦੇ ਢਿੱਡ ਵਿੱਚ ਲੱਤਾਂ ਮਾਰੀਆਂ, ਉਸ ਦੀ ਦਾੜ੍ਹੀ ਪੁੱਟ ਦਿੱਤੀ ਅਤੇ ਜਾਤੀ ਸੂਚਕ ਸ਼ਬਦ ਬੋਲੇ। ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਆਪਣੀ ਜਾਨ ਬਚਾਈ ਹੈ। ਉੱਧਰ ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਰਾਸ਼ਟਰੀ ਪ੍ਰਧਾਨ ਹੰਸ ਰਾਜ ਨੇ ਇਸ ਘਟਨਾ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ ਉਨ੍ਹਾਂ ਦੀਆਂ ਧੀਆਂ ਭੈਣਾਂ ਹਾਲੇ ਵੀ ਸੁਰੱਖਿਅਤ ਨਹੀਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਪੁਲੀਸ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੁਲੀਸ ਨੇ ਦਿਨੇਸ਼ ਕੁਮਾਰ ਖ਼ਿਲਾਫ਼ ਜਲਦੀ ਕਾਰਵਾਈ ਨਾ ਕੀਤੀ ਤਾਂ ਉਹ ਤਿੱਖਾ ਸੰਘਰਸ਼ ਵਿੱਢਣਗੇ। ਸੂਚਨਾ ਮਿਲਣ ’ਤੇ ਪੁਲੀਸ ਨੇ ਮਾਮਲੇ ਦੀ ਜਾਂਚ ਪੜਤਾਲ ਆਰੰਭ ਦਿੱਤੀ ਹੈ।

Advertisement

Advertisement