For the best experience, open
https://m.punjabitribuneonline.com
on your mobile browser.
Advertisement

ਵਿਧਾਇਕ ਕੋਟਲੀ ਦੇ ਅਪਮਾਨ ਖਿਲਾਫ਼ ਨਿੱਤਰੀਆਂ ਦਲਿਤ ਮਜ਼ਦੂਰ ਜਥੇਬੰਦੀਆਂ

11:09 AM Mar 09, 2024 IST
ਵਿਧਾਇਕ ਕੋਟਲੀ ਦੇ ਅਪਮਾਨ ਖਿਲਾਫ਼ ਨਿੱਤਰੀਆਂ ਦਲਿਤ ਮਜ਼ਦੂਰ ਜਥੇਬੰਦੀਆਂ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਖੇਤਰੀ ਪ੍ਰਤੀਨਿਧ
ਬਰਨਾਲਾ, 8 ਮਾਰਚ
ਵਿਧਾਨ ਸਭਾ ਵਿੱਚ 4 ਮਾਰਚ ਨੂੰ ਉੱਪ ਮੁੱਖ ਮੰਤਰੀ ਨਾ ਬਣਾਉਣ ਦੇ ਸਵਾਲ ’ਤੇ ਵਿਧਾਇਕ ਕੋਟਲੀ ਨੂੰ ਅਪਸ਼ਬਦ ਬੋਲ ਕੇ ਦਲਿਤ ਸਮਾਜ ਦਾ ਅਪਮਾਨ ਕਰਨ ਖ਼ਿਲਾਫ਼ ਦਲਿਤ ਮਜ਼ਦੂਰ ਜਥੇਬੰਦੀਆਂ ਨਿੱਤਰ ਆਈਆਂ ਹਨ। ਇਸ ਸਬੰਧੀ ਅੱਜ ਇੱਥੇ ਤਰਕਸ਼ੀਲ ਭਵਨ ਵਿੱਚ ਪੰਜਾਬ ਦੀਆਂ ਦਲਿਤ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਸੂਬਾ ਆਗੂ ਬਲਜੀਤ ਕੌਰ ਸਿੱਖਾਂ ਵਾਲੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ‘ਐੱਸਸੀ ਸਮਾਜ ਦਾ ਮਾਨ ਸਨਮਾਨ ਬਹਾਲ ਕਰਾਓ’ ਐਕਸ਼ਨ ਕਮੇਟੀ ਦਾ ਗਠਨ ਕੀਤਾ ਗਿਆ। ਆਗੂਆਂ ਨੇ ਵਿਧਾਨ ਸਭਾ ਵਿਚ ਦਲਿਤ ਸਮਾਜ ਨੂੰ ਕਥਿਤ ਅਪਮਾਨਿਤ ਕਰਨ ਦੇ ਦੋਸ਼ ਲਗਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਐਸਸੀ/ ਐਸਟੀ ਐਕਟ ਤਹਿਤ ਪਰਚਾ ਦਰਜ ਕਰਾਉਣ ਦੀ ਮੰਗ ਨੂੰ ਲੈ ਕੇ 11 ਮਾਰਚ ਨੂੰ ਪੰਜਾਬ ਦੇ ਰਾਜਪਾਲ ਨੂੰ ਚੰਡੀਗੜ੍ਹ ਮੰਗ ਪੱਤਰ ਦੇਣ ਦਾ ਫੈਸਲਾ ਵੀ ਕੀਤਾ। ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ, ਮਜ਼੍ਹਬੀ ਸਿੱਖ ਵੈਲਫੇਅਰ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸੁਖਵਿੰਦਰ ਸਿੰਘ ਗੱਜਣਵਾਲ, ਰਾਸ਼ਟਰੀ ਕ੍ਰਾਂਤੀ ਪਾਰਟੀ ਦੇ ਕੌਮੀ ਪ੍ਰਧਾਨ ਸ਼ਿੰਗਾਰਾ ਸਿੰਘ ਕਲਿਆਣ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਇਤਿਹਾਸ ਵਿਚ ਵਿਧਾਨ ਸਭਾ ਅੰਦਰ ਦਲਿਤ ਸਮਾਜ ਦਾ ਅਪਮਾਨ ਕਰਨ ਵਾਲੇ ਪਹਿਲੇ ਮੁੱਖ ਮੰਤਰੀ ਬਣ ਗਏ ਹਨ।

Advertisement

Advertisement
Author Image

sukhwinder singh

View all posts

Advertisement
Advertisement
×