For the best experience, open
https://m.punjabitribuneonline.com
on your mobile browser.
Advertisement

ਦਲਿਤ ਮਜ਼ਦੂਰ ਮੁਕਤੀ ਮੋਰਚਾ ਨੇ ਮਜ਼ਦੂਰ ਦਿਵਸ ਮਨਾਇਆ

07:14 AM May 03, 2024 IST
ਦਲਿਤ ਮਜ਼ਦੂਰ ਮੁਕਤੀ ਮੋਰਚਾ ਨੇ ਮਜ਼ਦੂਰ ਦਿਵਸ ਮਨਾਇਆ
ਬਰਨਾਲਾ ਦੇ ਇਕ ਪਿੰਡ ਵਿੱਚ ਮਈ ਦਿਵਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮਜ਼ਦੂਰ।
Advertisement

ਬਰਨਾਲਾ (ਖੇਤਰੀ ਪ੍ਰਤੀਨਿਧ): ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵੱਲੋਂ ਬਰਨਾਲਾ ਸਮੇਤ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਮੋਰਚੇ ਦੇ ਸੂਬਾ ਕਨਵੀਨਰ ਜੁਗਰਾਜ ਟੱਲੇਵਾਲ, ਕੋ-ਕਨਵੀਨਰ ਸੁਖਪਾਲ ਖਿਆਲੀਵਾਲਾ, ਬਹਾਲ ਬੇਨੜਾ, ਜੀਵਨ ਬਿਲਾਸਪੁਰ, ਹਰਬੰਸ ਹਮੀਰਗੜ੍ਹ ਤੇ ਭਗਵੰਤ ਲਹਿਰਾ ਨੇ ਕਿਹਾ ਕਿ ਦੇਸ਼ ਵਿੱਚ ਦਲਿਤ ਮਜ਼ਦੂਰਾਂ ਦੀ ਆਰਥਿਕ ਹਾਲਤ ਮਾੜੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਫਿਰਕੂ ਲੀਹਾਂ ਉਪਰ ਲੋਕਾਂ ਨੂੰ ਵੰਡ ਰਹੀ ਭਾਜਪਾ ਸਰਕਾਰ ਦੀਆਂ ਨੀਤੀਆਂ ਮਜ਼ਦੂਰ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਦਲਿਤ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਹੇਠ ਆਉਣ ਵਾਲੇ ਦਿਨਾਂ ਵਿੱਚ ਮਜਦੂਰਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਇਕ ਮੁਹਿੰਮ ਚਲਾਈ ਜਾਵੇਗੀ ਅਤੇ ਜਥੇਬੰਦੀ ਦਾ ਵਿਸਥਾਰ ਕੀਤਾ ਜਾਵੇਗਾ। ਬਰਨਾਲਾ ਇਲਾਕੇ ਦੀਆਂ ਵੱਖ-ਵੱਖ ਇਨਕਲਾਬੀ ਤੇ ਜਮਹੂਰੀ ਜਥੇਬੰਦੀਆਂ ਵੱਲੋਂ ਸਥਾਨਕ ਸੀਵਰੇਜ ਬੋਰਡ ਕੰਪਲੈਕਸ ਵਿੱਚ ਇਸ ਵਾਰ ਸਾਂਝੇ ਤੌਰ ’ਤੇ ਮਜ਼ਦੂਰ ਦਿਵਸ ਮਨਾਉਂਦਿਆਂ ਇੱਕਜੁਟ ਹੋ ਕੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸੁਬਾਈ ਆਗੂਆਂ ਖ਼ੁਸ਼ੀਆਂ ਸਿੰਘ, ਸੁਰਿੰਦਰ ਦਰਦੀ ਤੇ ਮੋਹਨ ਸਿੰਘ ਰੂੜੇਕੇ ਨੇ ਕਿਹਾ ਕਿ ਅਜੋਕੇ ਸਮੇਂ ਅੰਦਰ ਦੇਸ਼ ਦੇ ਸੰਵਿਧਾਨ ਦੀ ਰਾਖੀ ਕਰਨੀ, ਜਨਤਕ ਅਦਾਰਿਆਂ ਨੂੰ ਨਿੱਜੀ ਹੱਥਾਂ ਵਿੱਚ ਜਾਣ ਤੋਂ ਰੋਕਣ ਅਤੇ ਦੇਸ਼ ਦੇ ਕਿਰਤੀਆਂ ਨੂੰ ਰੁਜ਼ਗਾਰ ਦਿਵਾਉਣ ਹਿਤ ਇੱਕਜੁਟ ਸੰਘਰਸ਼ ਹੀ ਅਸਲ ਰੂਪ ਵਿੱਚ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਹੈ।

Advertisement

Advertisement
Author Image

joginder kumar

View all posts

Advertisement
Advertisement
×