ਦਲਿਤ ਮੁਕਤੀ ਮਾਰਚ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ: ਬੌੜਾਂ
07:49 AM Sep 04, 2024 IST
ਪੱਤਰ ਪ੍ਰੇਰਕ
ਪਟਿਆਲਾ, 3 ਸਤੰਬਰ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਸ਼ੁਰੂ ਕੀਤਾ ਦਲਿਤ ਮੁਕਤੀ ਮਾਰਚ ਅੱਜ ਵੱਖ-ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਪਟਿਆਲਾ ਦੇ ਰਵੀਦਾਸ ਮੰਦਰ ਪੁੱਜਆ। ਇਥੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਬੌੜਾਂ ਨੇ ਕਿਹਾ ਕਿ ਦਲਿਤ ਮੁਕਤੀ ਮਾਰਚ ਨੂੰ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸੰਘਰਸ਼ ਕਮੇਟੀ ਦੇ ਮੀਤ ਪ੍ਰਧਾਨ ਧਰਮਵੀਰ ਹਰੀਗੜ੍ਹ ਅਤੇ ਆਗੂ ਜਗਤਾਰ ਤੋਲੇਵਾਲ ਨੇ ਮਾਰਚ ਦੀਆਂ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਦਲਿਤ ਮੁਕਤੀ ਮਾਰਚ ਲੈਂਡ ਸੀਲਿੰਗ ਐਕਟ ਲਾਗੂ ਕਰਨ ਅਤੇ ਸੀਲਿੰਗ ਐਕਟ ਤੋਂ ਉੱਪਰਲੀ ਜ਼ਮੀਨ ਬੇਜ਼ਮੀਨੇ ਦਲਿਤ ਮਜ਼ਦੂਰਾਂ ਅਤੇ ਛੋਟੇ ਕਿਸਾਨਾਂ ਵੰਡਾਉਣ ਲਈ, ਪੰਚਾਇਤੀ ਰਿਜ਼ਰਵ ਕੋਟੇ ਦੀ ਜ਼ਮੀਨ ਪੱਕੇ ਤੌਰ ’ਤੇ ਲੈਣ ਲਈ, ਨਜ਼ੂਲ ਜ਼ਮੀਨਾਂ ਦੇ ਮਾਲਕੀ ਹੱਕ ਲੈਣ ਅਤੇ ਧਨਾਢਾਂ ਤੋਂ ਕਬਜ਼ੇ ਛੁਡਾਉਣ ਲਈ, ਲਾਲ ਲਕੀਰ ਅੰਦਰ ਆਉਂਦੇ ਮਕਾਨਾਂ ਦੀਆਂ ਰਜਿਸਟਰੀਆਂ ਕਰਾਉਣ ਲਈ, ਦਲਿਤਾਂ ਨਾਲ ਹੋ ਰਹੇ ਜਾਤੀ ਵਿਤਕਰੇ ਨੂੰ ਰੋਕਣ ਲਈ ਮਜ਼ਦੂਰਾਂ ਨੂੰ ਲਾਮਬੰਦ ਕਰ ਰਿਹਾ ਹੈ।
Advertisement
Advertisement