For the best experience, open
https://m.punjabitribuneonline.com
on your mobile browser.
Advertisement

ਦਲਿਤ ਵਿਦਿਆਰਥੀ ਮਾਮਲਾ: ਸਿੱਖਿਆ ਮੰਤਰੀ ਨੂੰ ਮਿਲੇ ਵਿਧਾਇਕ ਕੋਟਲੀ

09:19 PM Jun 23, 2023 IST
ਦਲਿਤ ਵਿਦਿਆਰਥੀ ਮਾਮਲਾ  ਸਿੱਖਿਆ ਮੰਤਰੀ ਨੂੰ ਮਿਲੇ ਵਿਧਾਇਕ ਕੋਟਲੀ
Advertisement

ਪੱਤਰ ਪ੍ਰੇਰਕ

Advertisement

ਜਲੰਧਰ, 7 ਜੂਨ

ਦਲਿਤ ਵਿਦਿਆਰਥੀਆਂ ਨੂੰ ਜਲੰਧਰ ਵਿੱਚ ਪੇਪਰ ਦੇਣ ਤੋਂ ਰੋਕਣ ਤੇ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਸਬੰਧੀ ਹਲਕਾ ਆਦਮਪੁਰ ਦੇ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮਿਲੇ। ਉਨ੍ਹਾਂ ਜਲੰਧਰ ਵਿੱਚ ਵਿਦਿਆਰਥੀਆਂ ਦੀ ਸਮੱਸਿਆ ਸਬੰਧੀ ਚਰਚਾ ਕੀਤੀ। ਉਨ੍ਹਾਂ ਮੰਤਰੀ ਨੂੰ ਦੱਸਿਆ ਕਿ ਕਿਸ ਤਰ੍ਹਾਂ ਦਲਿਤ ਵਿਦਿਆਰਥੀਆਂ ਨੂੰ ਪੋਸਟਮੈਟ੍ਰਿਕ ਸਕਾਲਰਸ਼ਿਪ ਦੇ ਮਾਮਲਿਆਂ ਵਿੱਚ ਪ੍ਰੇਸ਼ਾਨੀ ਆਉਂਦੀ ਹੈ ਤੇ ਕਾਲਜ ਮੁਖੀ ਦਲਿਤ ਵਿਦਿਆਰਥੀਆਂ ਨੂੰ ਪੇਪਰਾਂ ਵਿੱਚ ਬੈਠਣ ਨਹੀਂ ਦਿੰਦੇ ਤੇ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਹੋ ਰਹੇ ਹਨ।

ਇਸ ਸਬੰਧੀ ਸ੍ਰੀ ਕੋਟਲੀ ਨੇ ਦੱਸਿਆ ਕਿ ਸਿੱਖਿਆ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਕਿਸੇ ਵੀ ਵਿਦਿਆਰਥੀ ਨੂੰ ਪੇਪਰ ਦੇਣ ਤੋਂ ਰੋਕਿਆ ਨਹੀਂ ਜਾਵੇਗਾ ਤੇ ਨਾ ਹੀ ਦਾਖ਼ਲਾ ਰੋਕਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਉਹ ਜਲਦ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਨਗੇ। ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਉਹ ਜਲੰਧਰ ਵਿੱਚ ਵਿਦਿਆਰਥੀਆਂ ਦੀਆਂ ਮੁਸ਼ਕਲਾਂ ਸਬੰਧੀ ਤੇ ਹੋਈ ਕੁੱਟਮਾਰ ਦੇ ਮਾਮਲੇ ਸਬੰਧੀ ਸੱਤ ਜੂਨ ਨੂੰ ਸਵੇਰੇ ਡੀਜੀਪੀ ਪੰਜਾਬ ਨੂੰ ਮਿਲਣਗੇ ਤੇ ਡੀਐੱਸਪੀ, ਐੱਸਐੱਚਓ ਤੇ ਏਐੱਸਆਈ ਵਿਰੁੱਧ ਕਾਰਵਾਈ ਕਰਾਉਣ ਲਈ ਸ਼ਿਕਾਇਤ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਜਾਅਲੀ ਸਰਟੀਫਿਕੇਟਾਂ ਦੇ ਆਧਾਰ ਨੌਕਰੀ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਵੀ ਸੰਘਰਸ਼ ਵਿੱਚ ਸ਼ਾਮਲ ਵੀ ਹੋਣਗੇ ਅਤੇ ਇਸ ਮਸਲੇ ਨੂੰ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਵੀ ਲਿਆਉਣਗੇ ਅਤੇ ਵਿਧਾਨ ਸਭਾ ਵਿੱਚ ਵੀ ਉਠਾਉਣਗੇ।

Advertisement
Advertisement
Advertisement
×