ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੱਲੇਵਾਲ ਵੱਲੋਂ 26 ਨੂੰ ਮਰਨ ਵਰਤ ’ਤੇ ਬੈਠਣ ਦਾ ਐਲਾਨ

07:29 AM Nov 16, 2024 IST

ਸਰਬਜੀਤ ਸਿੰਘ ਭੰਗੂ
ਪਟਿਆਲਾ, 15 ਨਵੰਬਰ
ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਮਰਨ ਵਰਤ ’ਤੇ ਬੈਠ ਰਹੇ ਹਨ। ਇਹ ਫ਼ੈਸਲਾ ਪਟਿਆਲਾ ਜ਼ਿਲ੍ਹੇ ਅਧੀਨ ਪੈਂਦੇ ਸ਼ੰਭੂ ਅਤੇ ਢਾਬੀਗੁੱਜਰਾਂ ਪਿੰਡਾਂ ’ਚ ਸਥਿਤ ਬਾਰਡਰਾਂ ’ਤੇ ਨੌਂ ਮਹੀਨਿਆਂ ਤੋਂ ਜਾਰੀ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੀਆਂ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚੇ ’ਤੇ ਆਧਾਰਤ ਦੋਵੇਂ ਪ੍ਰਮੁੱਖ ਫੋਰਮਾਂ ਵੱਲੋਂ ਲਿਆ ਗਿਆ ਹੈ।ਕਿਸਾਨ ਨੇਤਾਵਾਂ ਅਤੇ ਖਾਸ ਕਰਕੇ ਖੁਦ ਜਗਜੀਤ ਸਿੰਘ ਡੱਲੇਵਾਲ ਦਾ ਕਹਿਣਾ ਸੀ ਕਿ ਇਸ ਦੌਰਾਨ ਜੇ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਤੇ ਸਾਥੀ ਕਿਸਾਨ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ ਤੇ ਉਸ ਤੋਂ ਬਾਅਦ ਅਗਲਾ ਆਗੂ ਮਰਨ ਵਰਤ ’ਤੇ ਬੈਠੇਗਾ। ਇਸ ਤਰ੍ਹਾਂ ਮਰਨ ਵਰਤਾਂ ਦੀ ਇਹ ਲੜੀ ਉਦੋਂ ਤੱਕ ਚੱੱਲਦੀ ਰਹੇਗੀ, ਜਦ ਤੱਕ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਨਹੀਂ ਕਰ ਲੈਂਦੀ। ਜ਼ਿਕਰਯੋਗ ਹੈ ਕਿ ਦਿੱਲੀ ਦੀਆਂ ਬਰੂਹਾਂ ’ਤੇ ਚੱਲੇ ਕਿਸਾਨ ਮੋਰਚੇ ਦੌਰਾਨ ਪ੍ਰਵਾਨ ਕੀਤੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਦੇ ਮਨੋਰਥ ਨਾਲ ਜਦੋਂ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਕਿਸਾਨ ਦਿੱਲੀ ਨੂੰ ਜਾ ਰਹੇ ਸਨ ਤਾਂ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਅਤੇ ਢਾਬੀਗੁੱਜਰਾਂ ਬਾਰਡਰਾਂ ’ਤੇ ਜ਼ਬਰਦਸਤ ਬੈਰੀਕੇਡਿੰਗ ਕਰਕੇ ਕਿਸਾਨਾਂ ਨੂੰ ਅਗਾਂਹ ਵਧਣ ਤੋਂ ਰੋਕ ਲਿਆ ਗਿਆ। ਇਸ ਤਰ੍ਹਾਂ ਇਨ੍ਹਾਂ ਦੋਵਾਂ ਬਾਰਡਰਾਂ ਸਣੇ ਕੁਝ ਹੋਰ ਬਾਰਡਰਾਂ ’ਤੇ ਵੀ ਕਿਸਾਨ 13 ਫਰਵਰੀ 2024 ਤੋਂ ਪੱਕੇ ਹੀ ਡੇਰੇ ਲਾਈਂ ਬੈਠੇ ਹਨ।

Advertisement

Advertisement