ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੱਲੇਵਾਲ ਨੇ ਮਰਨ ਵਰਤ ਤੋੜਿਆ: ਪੰਜਾਬ ਸਰਕਾਰ

06:44 AM Mar 29, 2025 IST
featuredImage featuredImage
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪਾਣੀ ਪਿਆਉਂਦੇ ਹੋਏ ਸਾਬਕਾ ਡੀਆਈਜੀ ਨਰਿੰਦਰ ਭਾਰਗਵ ਤੇ ਏਡੀਜੀਪੀ ਜਸਕਰਨ ਿਸੰਘ। -ਫੋਟੋ: ਰਾਜੇਸ਼ ਸੱਚਰ

ਸੱਤਿਆ ਪ੍ਰਕਾਸ਼
ਨਵੀਂ ਦਿੱਲੀ, 28 ਮਾਰਚ
ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸੁਪਰੀਮ ਕੋਰਟ ’ਚ ਦਾਅਵਾ ਕੀਤਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਪਾਣੀ ਪੀ ਕੇ 123 ਦਿਨਾਂ ਤੋਂ ਚਲਿਆ ਆ ਰਿਹਾ ਆਪਣਾ ਮਰਨ ਵਰਤ ਤੋੜ ਦਿੱਤਾ ਹੈ। ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਨ ਕੋਟੀਸ਼ਵਰ ਸਿੰਘ ਦੇ ਬੈਂਚ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਨੇ ਦੱਸਿਆ, ‘‘ਮੈਂ ਤੁਹਾਡੇ ਨੋਟਿਸ ’ਚ ਇਕ ਹੋਰ ਹਾਂ-ਪੱਖੀ ਤੱਥ ਪੇਸ਼ ਕਰਨਾ ਚਾਹੁੰਦਾ ਹਾਂ। ਅਦਾਲਤ ਦੇ ਦਖ਼ਲ ਨਾਲ ਸ੍ਰੀ ਡੱਲੇਵਾਲ ਨੇ ਅੱਜ ਪਾਣੀ ਪੀ ਲਿਆ ਅਤੇ ਆਪਣਾ ਮਰਨ ਵਰਤ ਤੋੜ ਦਿੱਤਾ ਹੈ।’’ ਇਸ ਘਟਨਾਕ੍ਰਮ ਦਾ ਸਵਾਗਤ ਕਰਦਿਆਂ ਜਸਟਿਸ ਸੂਰਿਆਕਾਂਤ ਨੇ ਕਿਹਾ, ‘‘ਅਸੀਂ ਉਨ੍ਹਾਂ (ਡੱਲੇਵਾਲ) ਦੀ ਚੰਗੀ ਸਿਹਤ ਦੀ ਕਾਮਨਾ ਕਰਦੇ ਹਾਂ। ਅਸੀਂ ਆਖਦੇ ਆ ਰਹੇ ਹਾਂ ਕਿ ਉਹ ਸੱਚੇ-ਸੁੱਚੇ ਕਿਸਾਨ ਆਗੂ ਹਨ ਅਤੇ ਉਨ੍ਹਾਂ ਦਾ ਕੋਈ ਸਿਆਸੀ ਏਜੰਡਾ ਨਹੀਂ ਹੈ। ਉਹ ਅਜਿਹੇ ਵਿਅਕਤੀ ਹਨ ਜੋ ਕਿਸਾਨਾਂ ਦੀਆਂ ਜਾਇਜ਼ ਮੰਗਾਂ ਚੁੱਕਦੇ ਹਨ। ਅਜਿਹੇ ਵੀ ਲੋਕ ਹਨ ਜੋ ਕਦੇ ਵੀ ਸਮਝੌਤਾ ਨਹੀਂ ਹੋਣ ਦੇਣਾ ਚਾਹੁਣਗੇ।’’ ਸ੍ਰੀ ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਵਰ੍ਹੇ 26 ਨਵੰਬਰ ਤੋਂ ਮਰਨ ਵਰਤ ’ਤੇ ਬੈਠੇ ਸਨ। ਬੈਂਚ ਨੇ ਸ਼ੰਭੂ ਅਤੇ ਖਨੌਰੀ ਬਾਰਡਰਾਂ ’ਤੇ ਹਾਈਵੇਅ ਖੁੱਲ੍ਹਣ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਲੱਖਾਂ ਲੋਕਾਂ ਨੂੰ ਫਾਇਦਾ ਹੋਵੇਗਾ। ਸਿਖਰਲੀ ਅਦਾਲਤ ਨੇ ਪੰਜਾਬ ਦੇ ਮੁੱਖ ਸਕੱਤਰ, ਗ੍ਰਹਿ ਸਕੱਤਰ ਅਤੇ ਡੀਜੀਪੀ ਖ਼ਿਲਾਫ਼ ਮਾਣਹਾਨੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਜਸਟਿਸ ਸੂਰਿਆਕਾਂਤ ਨੇ ਪਟੀਸ਼ਨਰ ਸਹਿਜਪ੍ਰੀਤ ਸਿੰਘ ਨੂੰ ਅਰਜ਼ੀ ਵਾਪਸ ਲੈਣ ਲਈ ਆਖਦਿਆਂ ਕਿਹਾ, ‘‘ਅਸੀਂ ਪੰਜਾਬ ਸਰਕਾਰ ਨੂੰ ਹਾਈਵੇਅ ਖੋਲ੍ਹਣ ਲਈ ਆਖ ਰਹੇ ਸੀ। ਮਾਣਹਾਨੀ ਪਟੀਸ਼ਨ ਗਲਤ ਹੈ।’’ ਉਨ੍ਹਾਂ ਮੁੱਖ ਸਕੱਤਰ ਅਤੇ ਡੀਜੀਪੀ ਖ਼ਿਲਾਫ਼ ਇਸ ਮੁਕਾਮ ’ਤੇ ਮਾਣਹਾਨੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਪਟੀਸ਼ਨਰ ਨੇ ਦੋਸ਼ ਲਾਇਆ ਕਿ ਪੁਲੀਸ ਨੇ ਦੋਵੇਂ ਬਾਰਡਰਾਂ ਤੋਂ ਕਿਸਾਨਾਂ ਨੂੰ ਜਬਰੀ ਹਟਾ ਦਿੱਤਾ ਅਤੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ ’ਚ ਲੈ ਲਿਆ ਹੈ। ਐਡਵੋਕੇਟ ਜਨਰਲ ਨੇ ਕਿਹਾ ਕਿ ਕਿਸਾਨਾਂ ਨਾਲ ਗੱਲਬਾਤ ਲਈ ਅਦਾਲਤ ਵੱਲੋਂ ਬਣਾਈ ਗਈ ਕਮੇਟੀ ਨੇ ਸ਼ਲਾਘਾਯੋਗ ਕੰਮ ਕੀਤਾ ਅਤੇ ਇਸ ਦੀ ਰਿਪੋਰਟ ਅਦਾਲਤ ’ਚ ਪੇਸ਼ ਕੀਤੀ ਜਾਣੀ ਚਾਹੀਦੀ ਹੈ। ਬੈਂਚ ਨੇ ਉੱਚ ਤਾਕਤੀ ਕਮੇਟੀ ਅਤੇ ਪੰਜਾਬ ਸਰਕਾਰ ਨੂੰ ਮਾਮਲੇ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ।

Advertisement

ਡੱਲੇਵਾਲ ਦਾ ਮਰਨ ਵਰਤ ਜਾਰੀ: ਕਿਸਾਨ ਆਗੂ

ਪਟਿਆਲਾ (ਸਰਬਜੀਤ ਸਿੰਘ ਭੰਗੂ): ਕਿਸਾਨ ਆਗੂਆਂ ਕਾਕਾ ਸਿੰਘ ਕੋਟੜਾ, ਸੁਖਜੀਤ ਸਿੰਘ ਹਰਦੋਝੰਡੇ ਅਤੇ ਅਭਿਮੰਨਿਊ ਕੋਹਾੜ ਸਮੇਤ ਹੋਰਾਂ ਨੇ ਦਾਅਵਾ ਕੀਤਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੇ ਮਰਨ ਵਰਤ ਨਹੀਂ ਤੋੜਿਆ ਹੈ। ਉਨ੍ਹਾਂ ਇਥੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ’ਚ ਸ੍ਰੀ ਡੱਲੇਵਾਲ ਬਾਰੇ ਗਲਤ ਤੱਥ ਪੇਸ਼ ਕਰਨ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨ ਮੋਰਚਿਆਂ ਨੂੰ ਪੁਲੀਸ ਵੱਲੋਂ ਖਦੇੜਨ ਦੌਰਾਨ ਕਿਸਾਨਾਂ ਨੂੰ ਜੇਲ੍ਹਾਂ ’ਚ ਡੱਕਣ ਦੇ ਰੋਸ ਵਜੋਂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਦੇ ਨਾਲ ਨਾਲ 19 ਮਾਰਚ ਤੋਂ ਪਾਣੀ ਪੀਣਾ ਅਤੇ ਮੈਡੀਕਲ ਟਰੀਟਮੈਂਟ ਲੈਣਾ ਬੰਦ ਕਰ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਥੋਂ ਦੇ ਪਾਰਕ ਹਸਪਤਾਲ ’ਚ ਭਰਤੀ ਸ੍ਰੀ ਡੱਲੇਵਾਲ ਨੂੰ ਰਿਟਾਇਰਡ ਏਡੀਜੀਪੀ ਜਸਕਰਨ ਸਿੰਘ ਅਤੇ ਰਿਟਾਇਰਡ ਡੀਆਈਜੀ ਨਰਿੰਦਰ ਭਾਰਗਵ ਵੱਲੋਂ ਜੇਲ੍ਹਾਂ ’ਚ ਬੰਦ ਸਮੂਹ ਕਿਸਾਨਾਂ ਦੀ ਰਿਹਾਈ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਪਾਣੀ ਦਾ ਘੁੱਟ ਪਿਲਾਇਆ ਗਿਆ ਪਰ ਉਨ੍ਹਾਂ ਨੇ ਮਰਨ ਵਰਤ ਕਿਸਾਨਾਂ ਦੀਆਂ ਮੰਗਾਂ ਮੰਨੇ ਜਾਣ ਤੱਕ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ’ਤੇ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ ਹੈ। ਇਸ ਦੌਰਾਨ ਸ਼ੰਭੂ ਅਤੇ ਢਾਬੀਗੁੱਜਰਾਂ ਬਾਰਡਰਾਂ ’ਤੇ ਜਾਰੀ ਕਿਸਾਨ ਮੋਰਚੇ ਖ਼ਤਮ ਕਰਵਾਉਣ ਮੌਕੇ ਜੇਲ੍ਹੀਂ ਡੱਕੇ ਸਾਰੇ ਕਿਸਾਨਾਂ ਨੂੰ ਅੱਜ ਸਰਕਾਰ ਵੱਲੋਂ ਰਿਹਾਅ ਕਰ ਦਿੱਤਾ ਗਿਆ ਹੈ। ਪਟਿਆਲਾ ਜੇਲ੍ਹ ਤੋਂ ਰਿਹਾਅ ਕੀਤੇ ਗਏ ਕਿਸਾਨ ਆਗੂਆਂ ’ਚ ਸਤਿਨਾਮ ਬਹਿਰੂ, ਕਾਕਾ ਸਿੰਘ ਕੋਟੜਾ, ਸੁਖਜੀਤ ਹਰਦੋਝੰਡੇ, ਸਰਵਣ ਪੰਧੇਰ, ਮਨਜੀਤ ਰਾਏ, ਗੁਰਧਿਆਨ ਸਿਓਣਾ ਤੇ ਕਰਨੈਲ ਲੰਗ ਨੇ ਰਿਹਾਈ ਮਗਰੋਂ ਜਿਥੇ ਪਾਰਕ ਹਸਪਤਾਲ ਪਹੁੰਚ ਕੇ ਡੱਲੇਵਾਲ ਨਾਲ ਮੁਲਾਕਾਤ ਕੀਤੀ, ਉੱਥੇ ਹੀ ਮਗਰੋਂ ਬਾਰਡਰਾਂ ’ਤੇ ਫੇਰੀ ਵੀ ਪਾਈ।

Advertisement
Advertisement