ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Dallewal ‘ਡੱਲੇਵਾਲ ਪੁਲੀਸ ਹਿਰਾਸਤ ’ਚ ਨਹੀਂ, ਕਿਸਾਨ ਆਗੂ ਆਪਣੀ ਮਰਜ਼ੀ ਨਾਲ ਹਸਪਤਾਲ ਦਾਖ਼ਲ’

12:58 PM Mar 24, 2025 IST
featuredImage featuredImage
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਫਾਈਲ ਫੋਟੋ।

ਸੌਰਭ ਮਲਿਕ
ਚੰਡੀਗੜ੍ਹ, 24 ਮਾਰਚ
Dallewal ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪੁਲੀਸ ਦੀ ਹਿਰਾਸਤ ਵਿਚ ਨਹੀਂ ਹਨ ਤੇ ਉਹ ਕਿਤੇ ਵੀ ਜਾਣ ਲਈ ਆਜ਼ਾਦ ਹਨ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਕਿ ‘ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਕੇਐੱਮਐੱਮ’ ਜੁਆਇੰਟ ਫੋਰਮ ਦੇ ਆਗੂ ਨੂੰ ਉਨ੍ਹਾਂ ਦੀ ਮਰਜ਼ੀ ਮੁਤਾਬਕ ਪਟਿਆਲਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

Advertisement

ਜਸਟਿਸ ਮਨੀਸ਼ਾ ਬੱਤਰਾ ਦੇ ਬੈਂਚ ਨੇ ਪੰਜਾਬ ਸਰਕਾਰ ਦੇ ਉਪਰੋਕਤ ਦਾਅਵੇ ਤੇ ਪਟੀਸ਼ਨਰ ਵੱਲੋਂ ਪੇਸ਼ ਵਕੀਲਾਂ ਦੀਆਂ ਦਲੀਲਾਂ ਦਾ ਨੋਟਿਸ ਲੈਂਦਿਆਂ ਸੂਬਾ ਸਰਕਾਰ ਨੂੰ ਹਦਾਇਤ ਦਿੱਤੀ ਕਿ ਉਹ ਡੱਲੇਵਾਲ ਨੂੰ ਉਨ੍ਹਾਂ ਦੇ ਪਰਿਵਾਰਕ ਜੀਆਂ ਨਾਲ ਬਿਨਾਂ ਕਿਸੇ ਰੋਕ ਟੋਕ ਦੇ ਮਿਲਾਉਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ। ਹਾਈ ਕੋਰਟ ਡੱਲੇਵਾਲ ਦੀ ਰਿਹਾਈ ਨੂੰ ਲੈ ਕੇ ਦਾਖ਼ਲ ਹੈੈਬੀਅਸ ਕੋਰਪਸ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਸੀ।

ਪੰਜਾਬ ਸਰਕਾਰ ਵੱਲੋਂ ਪੇਸ਼ ਵਕੀਲ ਨੇ ਸੁਪਰੀਮ ਕੋਰਟ ਵੱਲੋਂ ਜਾਰੀ ਹਦਾਇਤਾਂ ਦੇ ਹਵਾਲੇ ਨਾਲ ਕਿਹਾ ਕਿ ਕਿਸਾਨ ਆਗੂ ਦੀ ਸਿਹਤ ਸੰਭਾਲ ਲਈ ਸੂਬਾ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਨੇ ਹੀ ਹਸਪਤਾਲ ਵਿਚ ਦਾਖ਼ਲ ਕਰਵਾਉਣ ਦੀ ਇੱਛਾ ਜਤਾਈ ਸੀ ਤੇ ਉਹ ਕਿਤੇ ਵੀ ਜਾਣ ਲਈ ਆਜ਼ਾਦ ਹਨ। ਵਕੀਲ ਨੇ ਕਿਹਾ, ‘‘ਕਿਸਾਨ ਆਗੂ ਨੂੰ ਕਿਤੇ ਵੀ ਜਾਣ ਦੀ ਖੁੱਲ੍ਹ ਹੈ। ਉਨ੍ਹਾਂ ਖ਼ੁਦ ਹਸਪਤਾਲ ਜਾਣ ਨੂੰ ਤਰਜੀਹ ਦਿੱਤੀ ਸੀ। ਕਿਸਾਨ ਆਗੂ ਦਾ ਪਰਿਵਾਰ ਸੁਰੱਖਿਆ ਨੇਮਾਂ ਮੁਤਾਬਕ ਉਨ੍ਹਾਂ ਨੂੰ ਮਿਲ ਸਕਦਾ ਹੈ।’’

Advertisement

ਉਧਰ ਡੱਲੇਵਾਲ ਦੇ ਵਕੀਲ ਨੇ ਦਾਅਵਾ ਕੀਤਾ ਕਿ ਅਧਿਕਾਰੀ ਕਿਸਾਨ ਆਗੂ ਨੂੰ ਉਨ੍ਹਾਂ ਦੇ ਪਰਿਵਾਰ ਨਾਲ ਮਿਲਣ ਤੋਂ ਰੋਕ ਰਹੀਆਂ ਹਨ। ਵਕੀਲ ਨੇ ਕਿਹਾ, ‘‘ਡੱਲੇਵਾਲ ਪਾਣੀ ਵੀ ਨਹੀਂ ਪੀ ਰਹੇ ਤੇ ਕਿਸੇ ਨੂੰ ਵੀ ਉਨ੍ਹਾਂ ਨੂੰ ਮਿਲਣ ਤੋਂ ਰੋਕਿਆ ਜਾ ਰਿਹਾ ਹੈ।’’

ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਜਸਟਿਸ ਬੱਤਰਾ ਨੇ ਕਿਹਾ, ‘‘ਸਰਕਾਰੀ ਵਕੀਲ ਨੇ ਦਾਅਵਾ ਕੀਤਾ ਹੈ ਕਿ ਪਟੀਸ਼ਨਰ ਕਾਨੂੰਨੀ ਜਾਂ ਗੈਰਕਾਨੂੰਨੀ ਕਿਸੇ ਵੀ ਤਰੀਕੇ ਨਾਲ ਪੁਲੀਸ ਦੀ ਹਿਰਾਸਤ ਵਿਚ ਨਹੀਂ ਹੈ। ਕਿਸਾਨ ਆਗੂ ਨੂੰ ਉਸ ਦੀ ਇੱਛਾ ਮੁਤਾਬਕ ਪਟਿਆਲਾ ਦੇ ਪਾਰਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਉਧਰ ਇਸੇ ਪੜਾਅ ’ਤੇ ਪਟੀਸ਼ਨਰ ਦੇ ਵਕੀਲ ਨੇ ਦਾਅਵਾ ਕੀਤਾ ਹੈ ਕਿ ਕਿਸਾਨ ਆਗੂ ਨੂੰ ਉਸ ਦੇ ਪਰਿਵਾਰ ਨਾਲ ਮਿਲਣ ਤੋਂ ਰੋਕਿਆ ਜਾ ਰਿਹਾ ਹੈ। ਲਿਹਾਜ਼ਾ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਤਾਂ ਕਿ ਕਿਸਾਨ ਆਗੂ ਦਾ ਪਰਿਵਾਰ ਹਸਪਤਾਲ ਵਿਚ ਉਨ੍ਹਾਂ ਨੂੰ ਮਿਲ ਸਕੇ।’’
ਕਾਬਿਲੇਗੌਰ ਹੈ ਕਿ ਪਟੀਸ਼ਨਰ ਤੇ ਕਿਸਾਨ ਆਗੂ ਗੁਰਮੁੱਖ ਸਿੰਘ ਨੇ ਦਾਅਵਾ ਕੀਤਾ ਸੀ ਕਿ ਕਿਸਾਨ ਜਥੇਬੰਦੀਆਂ ਦੇ 300 ਤੋਂ 400 ਹੋਰ ਮੈਂਬਰ ਲਾਪਤਾ ਹਨ। ਪਟੀਸ਼ਨਰ ਨੇ ਡੱਲੇਵਾਲ ਤੇ ਹੋਰਨਾਂ ਲਾਪਤਾ ਕਿਸਾਨ ਆਗੂਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕੋਰਟ ਦੇ ਦਖ਼ਲ ਦੀ ਮੰਗ ਵੀ ਕੀਤੀ। ਪਟੀਸ਼ਨਰ ਨੇ ਮੰਗ ਕੀਤੀ ਸੀ ਕਿ ਹਿਰਾਸਤ ਵਿਚ ਲਏ ਕਿਸਾਨ ਆਗੂਆਂ ਨੂੰ ਕੋਰਟ ਵਿਚ ਪੇਸ਼ ਕਰਨ ਦੇ ਹੁਕਮ ਦਿੱਤੇ ਜਾਣ। ਪਟੀਸ਼ਨਰ ਵੱਲੋਂ ਐਡਵੋਕੇਟ ਗੁਰਮੋਹਨ ਪ੍ਰੀਤ ਸਿੰਘ, ਅੰਗਰੇਜ਼ ਸਿੰਘ ਤੇ ਕੰਵਰਜੀਤ ਸਿੰਘ ਪੇਸ਼ ਹੋਏ।

Advertisement
Tags :
'Jagjeet Singh Dallewal