Dallewal ਜਗਜੀਤ ਸਿੰਘ ਡੱਲੇਵਾਲ ਘਰ ’ਚ ਨਜ਼ਰਬੰਦ
12:47 PM Jun 01, 2025 IST
ਸ਼ਗਨ ਕਟਾਰੀਆ
ਬਠਿੰਡਾ, 2 ਜੂਨ
Advertisement
ਕਿਸਾਨ ਆਗੂ ਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੂੰ ਘਰ ਵਿੱਚ ਨਜ਼ਰਬੰਦ (ਹਾਊਸ ਅਰੈਸਟ) ਕਰ ਲਿਆ ਗਿਆ ਹੈ। ਦੱਸ ਦੇਈਏ ਕਿ ਸ੍ਰੀ ਡੱਲੇਵਾਲ ਵੱਲੋਂ ਅੱਜ ਦੁਪਹਿਰ ਵਕਤ ਬਠਿੰਡਾ ’ਚ ਪ੍ਰੈੱਸ ਕਾਨਫਰੰਸ ਕੀਤੀ ਜਾਣੀ ਸੀ।
ਦੱਸਣ ਮੁਤਾਬਕ ਉਨ੍ਹਾਂ ਇਸ ਮੌਕੇ ਕੋਈ ਅਹਿਮ ਐਲਾਨ ਕਰਨਾ ਸੀ। ਇਹ ਵੀ ਜ਼ਿਕਰਯੋਗ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਪਿੰਡ ਘਸੋਖਾਨਾ ਰਾਹੀਂ ਸੀਵਰੇਜ ਪਾਈਪ ਵਿਛਾਉਣ ਦੇ ਮੁੱਦੇ ’ਤੇ ਡੱਲੇਵਾਲ ਦੀ ਜਥੇਬੰਦੀ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਯੂਨੀਅਨ ਦੇ ਸੂਬਾ ਜਨਰਲ ਸਕੱਤਰ ਕਾਕਾ ਸਿੰਘ ਕੋਟੜਾ ਤੇ ਸਾਥੀ ਇਸ ਮਾਮਲੇ ਨੂੰ ਲੈ ਕੇ 27 ਮਈ ਤੋਂ ਮਰਨ ਵਰਤ ’ਤੇ ਚੱਲ ਰਹੇ ਹਨ।
Advertisement
Advertisement