ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Punjab News: ਡੱਲੇਵਾਲ ਨੇ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖੀ

06:01 AM Dec 13, 2024 IST
ਡੱਲੇਵਾਲ ਵੱਲੋਂ ਖੂਨ ਨਾਲ ਲਾਏ ਅੰਗੂਠੇ ਵਾਲਾ ਪੱਤਰ ਦਿਖਾਉਂਦਾ ਹੋਇਆ ਕਿਸਾਨ ਆਗੂ।

ਸਰਬਜੀਤ ਸਿੰਘ ਭੰਗੂ/ਗੁਰਨਾਮ ਸਿੰਘ ਚੌਹਾਨ
ਪਟਿਆਲਾ/ਪਾਤੜਾਂ, 12 ਦਸੰਬਰ
ਦਿੱਲੀ ਸੰਗਰੂਰ ਕੌਮੀ ਮਾਰਗ ਉੱਤੇ ਢਾਬੀਗੁੱਜਰਾਂ ਬਾਰਡਰ ’ਤੇ ਪਿਛਲੇ 17 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਤੀਤ ਵਿਚ ਐੱਮਐੱਸਪੀ ਸਣੇ ਹੋਰ ਮੰਗਾਂ ਨੂੰ ਲੈ ਕੇ ਕੀਤੇ ਵਾਅਦੇ ਚੇਤੇ ਕਰਵਾਏ ਹਨ। ਡੱਲੇਵਾਲ ਨੇ ਇਸ ਪੱਤਰ ’ਤੇ ਆਪਣੇ ਖ਼ੂਨ ਨਾਲ ਅੰਗੂਠਾ ਲਾਇਆ ਹੈ। ਡੱਲੇਵਾਲ ਨੇ ਕਿਹਾ ਕਿ ਜੇ ਐੱਮਐੱਸਪੀ ਸਮੇਤ ਕਿਸਾਨਾਂ ਦੀਆਂ ਹੋਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਤਾਂ ਉਨ੍ਹਾਂ ਦੀ ਸ਼ਹਾਦਤ ਯਕੀਨੀ ਹੈ। ਕਿਸਾਨ ਆਗੂਆਂ ਨੇ ਅਪੀਲ ਕੀਤੀ ਕਿ ਭਲਕੇ ਦੇਸ਼ ਭਰ ਦੇ ਪਿੰਡਾਂ ਵਿੱਚ ਕੇਂਦਰ ਤੇ ਸੂਬਾ ਸਰਕਾਰਾਂ ਦੇ ਪੁਤਲੇ ਸਾੜੇ ਜਾਣ ਅਤੇ 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਸਾਰੇ ਸੂਬਿਆਂ ਵਿੱਚ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਟਰੈਕਟਰ ਮਾਰਚ ਕੀਤੇ ਜਾਣ। ਆਗੂਆਂ ਨੇ ਕਿਹਾ ਕਿ ਟਰੈਕਟਰ ਮਾਰਚ ਤੋਂ ਬਾਅਦ ਡੱਲੇਵਾਲ ਦਾ ਇਹ ਪੱਤਰ ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਡੱਲੇਵਾਲ ਦਾ ਇਹ ਪੱਤਰ ਮੀਡੀਆ ਨੂੰ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਮੇਤ ਪੰਜਾਬ ਤੇ ਹਰਿਆਣਾ ਸਰਕਾਰਾਂ ਡਿਜੀਟਲ ਐਮਰਜੈਂਸੀ ਵੱਲ ਵੱਧ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਕਿਸਾਨ ਜਥੇਬੰਦੀਆਂ ਦੇ ਫੇਸਬੁੱਕ ਪੇਜ ਬੰਦ ਕਰਨ ਤੋਂ ਇਲਾਵਾ ਢਾਬੀਗੁੱਜਰਾਂ ਤੇ ਸ਼ੰਭੂ ਬਾਰਡਰਾਂ ’ਤੇ ਇੰਟਰਨੈਂਟ ਸੇਵਾਵਾਂ ਬੰਦ ਕੀਤੇ ਜਾਣ ਦੀਆਂ ਕਨਸੋਆਂ ਹਨ। ਪੰਧੇਰ ਅਤੇ ਹੋਰਨਾਂ ਕਿਸਾਨ ਆਗੂਆਂ ਜਸਵਿੰਦਰ ਲੌਂਗੋਵਾਲ ਤੇ ਤੇਜਵੀਰ ਪੰਜੋਖਰਾ ਨੇ ਕਿਹਾ ਕਿ ਉਨ੍ਹਾਂ ਦੇ ਮੋਰਚੇ ਦੀ ਚੜ੍ਹਤ ਤੋਂ ਬੁਖਲਾਈ ਹਕੂਮਤ ਕਿਸਾਨ ਮੋਰਚੇ ਨੂੰ ਬਦਨਾਮ ਕਰਨ ਲਈ ਸਾਜ਼ਿਸ਼ ਰਚ ਸਕਦੀ ਹੈ। ਉਨ੍ਹਾਂ ਡੱਲੇਵਾਲ ਦੇ ਮਰਨ ਵਰਤ ਦੇ ਹਵਾਲੇ ਨਾਲ ਸਮੂਹ ਦੇਸ਼ ਵਾਸੀਆਂ ਨੂੰ ਅੱਜ ਰਾਤ ਦਾ ਭੋਜਨ ਤਿਆਗ ਕੇ ਇਸ ਲੜਾਈ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਕਿਸਾਨ ਆਗੂਆਂ ਨੇ ਕਿਹਾ ਕਿ ਭਲਕੇ 13 ਦਸੰਬਰ ਨੂੰ ਇਸ ਮੋਰਚੇ ਨੂੰ ਦਸ ਮਹੀਨੇ ਹੋ ਰਹੇ ਹਨ, ਜਿਸ ਤਹਿਤ ਸ਼ੁੱਕਰਵਾਰ ਨੂੰ ਸ਼ੰਭੂ ਅਤੇ ਢਾਬੀਗੁੱੱਜਰਾਂ ਬਾਰਡਰਾਂ ’ਤੇ ਵੱਡੇ ਇਕੱਠ ਕੀਤੇ ਜਾਣਗੇ। ਪੰਧੇਰ ਨੇ ਕਿਹਾ ਕਿ 14 ਦਸੰਬਰ ਨੂੰ 101 ਮਰਜੀਵੜੇ ਕਿਸਾਨਾਂ ਦਾ ਜਥਾ ਦਿੱਲੀ ਕੂਚ ਕਰੇਗਾ। ਉਨ੍ਹਾਂ ਕਿਹਾ ਕਿ ਉਹ ਸਾਰੀਆਂ ਫਸਲਾਂ ’ਤੇ ਐੱਮਐੱਸਪੀ ਲਾਗੂ ਕਰਨ ਦੀ ਆਪਣੀ ਮੰਗ ’ਤੇ ਦ੍ਰਿੜ੍ਹ ਹਨ ਤੇ ਕੰਟਰੈਕਟ ਫਾਰਮਿੰਗ ਲਈ ਕਦੇ ਵੀ ਰਾਜ਼ੀ ਨਹੀ ਹੋਣਗੇ। ਆਗੂਆਂ ਨੇ ਕਿਹਾ ਕਿ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਡੱਲੇਵਾਲ ਨੂੰ ਜੇ ਕੁਝ ਹੁੰਦਾ ਹੈ ਤਾਂ ਇਸ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਲੜਾਈ ਕੇਂਦਰ ਸਰਕਾਰ ਨਾਲ ਹੈ, ਜਿਸ ਕਰਕੇ ਪੰਜਾਬ ਸਰਕਾਰ ਦਖ਼ਲ ਨਾ ਦੇਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੁਲੀਸ ਡੱਲੇਵਾਲ਼ ਨੂੰ ਮੋਰਚੇ ’ਚੋਂ ਜਬਰੀ ਚੁੱਕਣ ਦੀ ਕੋਸ਼ਿਸ਼ ਨਾ ਕਰੇ। ਇਸ ਮੌਕੇ ਗੁਰਅਮਨੀਤ ਮਾਂਗਟ, ਮਨਜੀਤ ਨਿਆਲ਼, ਮਨਜੀਤ ਰਾਏਪੁਰ, ਬਲਕਾਰ ਬੈਂਸ, ਜੰਗ ਸਿੰੰਘ ਭਟੇੜੀ ਅਤੇ ਗੁਰਧਿਆਨ ਸਿਓਣਾ ਆਦਿ ਮੌਜੂਦ ਸਨ।

Advertisement

ਡੱਲੇਵਾਲ ਦੀ ਸਿਹਤ ਨਾਜ਼ੁਕ

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਜਾਂਚ ਕਰਦੇ ਹੋਏ ਡਾਕਟਰ।

ਸਰਕਾਰੀ ਹਸਪਤਾਲ ਦੇ ਡਾਕਟਰਾਂ ਵੱਲੋਂ ਡੱਲੇਵਾਲ ਦੀਆਂ ਪਹਿਲੀਆਂ ਟੈਸਟ ਰਿਪੋਰਟਾਂ ਜਨਤਕ ਕੀਤੇ ਜਾਣ ਮਗਰੋਂ ਕਿਸਾਨ ਆਗੂਆਂ ਨੇ ਉਨ੍ਹਾਂ ਨੂੰ ਕਿਸਾਨ ਆਗੂ ਦੀ ਸਿਹਤ ਜਾਂਚ ਦੀ ਇਜਾਜ਼ਤ ਦੇ ਦਿੱਤੀ। ਮੈਡੀਕਲ ਜਾਂਚ ਉਪਰੰਤ ਡਾਕਟਰਾਂ ਨੇ ਦੱਸਿਆ ਕਿ ਡੱਲੇਵਾਲ ਦੀ ਸਿਹਤ ਨਾਜ਼ੁਕ ਹੈ ਅਤੇ ਕਿਸੇ ਵੀ ਸਮੇਂ ਐਮਰਜੈਂਸੀ ਹੋ ਸਕਦੀ ਹੈ। ਡੱਲੇਵਾਲ ਦਾ ਭਾਰ ਲਗਾਤਾਰ ਘੱਟ ਰਿਹਾ ਹੈ।

ਖ਼ਬਰਸਾਰ ਲੈਣ ਆਉਣਗੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ

ਸੰਯੁਕਤ ਕਿਸਾਨ ਮੋਰਚੇ ਦੇ ਕੁਝ ਆਗੂ ਮਰਨ ਵਰਤ ’ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਖ਼ਬਰਸਾਰ ਲੈਣ ਲਈ ਸ਼ੁੱਕਰਵਾਰ ਨੂੰ ਢਾਬੀਗੁੱਜਰਾਂ ਬਾਰਡਰ ਪਹੁੰਚ ਰਹੇ ਹਨ। ਇਨ੍ਹਾਂ ਆਗੂਆਂ ਵਿਚ ਰਕੇਸ਼ ਟਿਕੈਤ, ਹਰਿੰਦਰ ਲੱਖੋਵਾਲ, ਜੰਗਵੀਰ ਚੌਹਾਨ ਅਤੇ ਬੂਟਾ ਸਿੰਘ ਸ਼ਾਦੀਪੁਰ ਆਦਿ ਸ਼ਾਮਲ ਹਨ। ਇਨ੍ਹਾਂ ਆਗੂਆਂ ਦੀ ਆਮਦ ਨਾਲ ਸਮੂਹ ਕਿਸਾਨ ਜਥੇਬੰਦੀਆਂ ਨੂੰ ਮਿਲ ਕੇ ਸੰਘਰਸ਼ ਲੜਨ ਦੀਆਂ ਅਪੀਲਾਂ ਜ਼ੋਰ ਫੜਨ ਲੱਗੀਆਂ ਹਨ। ਇਸ ਦੌਰਾਨ ਇਹ ਵੀ ਕਿਆਸ ਲਾਏ ਜਾ ਰਹੇ ਹਨ ਕਿ ਇਹ ਆਗੂ ਸ੍ਰੀ ਡੱਲੇਵਾਲ ਨੂੰ ਮਰਨ ਵਰਤ ਤੋੜਨ ਦੀ ਅਪੀਲ ਕਰ ਸਕਦੇ ਹਨ। ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾਈ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਵੀ ਮਿਲ ਕੇ ਸੰਘਰਸ਼ ਲੜਨ ਦਾ ਸੰਕੇਤ ਦਿੱਤਾ ਹੈ।

Advertisement

ਮਰਨ ਵਰਤ ਖ਼ਤਮ ਕਰਾਉਣ ਲਈ ਹਾਈ ਕੋਰਟ ’ਚ ਜਨਹਿੱਤ ਪਟੀਸ਼ਨ

ਅੰਬਾਲਾ(ਰਤਨ ਸਿੰਘ ਢਿੱਲੋਂ): ਅੰਬਾਲਾ ਦੇ ਵਸਨੀਕ ਵਕੀਲ ਵਾਸੂ ਰੰਜਨ ਸ਼ਾਂਡਿਲਿਆ ਨੇ ਯੂਨਾਈਟਿਡ ਕਿਸਾਨ ਮੋਰਚਾ ਦੇ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇਕ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਕਿਸਾਨ ਆਗੂ ਦੀ ਜਾਨ ਬਚਾਉਣ ਲਈ ਕੇਂਦਰ ਅਤੇ ਸੂਬਾ ਸਰਕਾਰ ਢੁਕਵੇਂ ਕਦਮ ਉਠਾਏ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਮੈਡੀਕਲ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਵਕੀਲ ਵਾਸੂ ਰੰਜਨ ਸ਼ਾਂਡਿਲਿਆ ਨੇ ਕਿਹਾ ਕਿ ਜਗਜੀਤ ਸਿੰਘ ਦੀ ਸਿਹਤ ਖ਼ਰਾਬ ਹੋਣ ਕਾਰਨ ਦੇਸ਼ ਵਿੱਚ ਅਸ਼ਾਂਤੀ ਫੈਲ ਸਕਦੀ ਹੈ। ਉਨ੍ਹਾਂ ਸੰਵਿਧਾਨ ਦੀ ਧਾਰਾ 21 ਦਾ ਹਵਾਲਾ ਦਿੰਦਿਆਂ ਕਿਹਾ ਕਿ ਉਹ ਉੱਚ ਅਦਾਲਤ ਨੂੰ ਅਪੀਲ ਕਰਨਗੇ ਕਿ ਦੇਸ਼ ਅਤੇ ਪੰਜਾਬ ਦੀ ਸ਼ਾਂਤੀ ਨੂੰ ਧਿਆਨ ਵਿੱਚ ਰੱਖਦੇ ਹੋੲੈ ਇਸ ਪਟੀਸ਼ਨ ’ਤੇ ਸੁਣਵਾਈ 13 ਦਸੰਬਰ ਨੂੰ ਹੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲਾ ਕਰੀਬ ਡੇਢ ਹਫ਼ਤੇ ਤੋਂ ਭੁੱਖ ਹੜਤਾਲ ’ਤੇ ਹਨ ਅਜਿਹੇ ਵਿੱਚ ਉਨ੍ਹਾਂ ਦੀ ਹਾਲਤ ਵਿਗੜ ਸਕਦੀ ਹੈ।

Advertisement
Tags :
punjab news